PUNJABMAILUSA.COM

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

 Breaking News

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ
August 15
11:23 2018

ਮੁਡੈਸਟੋ, 15 ਅਗਸਤ (ਪੰਜਾਬ ਮੇਲ)- ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਜਿਨ੍ਹਾਂ ਵਿਚ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਮਰੀਕਨ ਸਿੱਖ ਕਾਕਸ ਕਮੇਟੀ ਸ਼ਾਮਲ ਹਨ, ਨੇ ਅਮਰੀਕੀ ਅਧਿਕਾਰੀਆਂ ਨੂੰ ਪਿਛਲੇ ਦਿਨਾਂ ਦੌਰਾਨ ਸਿੱਖਾਂ ‘ਤੇ ਹੋਏ ਹਮਲਿਆਂ ਬਾਰੇ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਮੁਡੈਸਟੋ ਵਿਖੇ ਹੋਈ ਮੀਟਿੰਗ ਦੌਰਾਨ ਇਹ ਮਸਲੇ ਉਭਾਰੇ ਗਏ। ਮੀਟਿੰਗ ਦੌਰਾਨ ਮੁਡੈਸਟੋ ਦੇ ਵਾਈਸ ਮੇਅਰ ਮਨਮੀਤ ਸਿੰਘ ‘ਮੈਨੀ’ ਗਰੇਵਾਲ ਨੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਬਾਰੇ ਆਏ ਹੋਏ ਸਮੂਹ ਸੁਰੱਖਿਆ ਦਸਤਿਆਂ ਦੇ ਅਧਿਕਾਰੀਆਂ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਤੋਂ ਸਿੱਖਾਂ ਦੀ ਸੁਰੱਖਿਆ ਦੀ ਮੰਗ ਕੀਤੀ। ਮਨਮੀਤ ਸਿੰਘ ਗਰੇਵਾਲ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਇਹ ਵੀ ਕਿਹਾ ਕਿ ਦੋਵੇਂ ਕੇਸਾਂ ਨੂੰ ਨਸਲੀ ਵਿਤਕਰੇ ਵਾਲੇ ਕੇਸਾਂ ਵਜੋਂ ਦਰਜ ਕੀਤਾ ਜਾਣਾ ਚਾਹੀਦਾ ਹੈ।
ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਮਰੀਕਨ ਸਿੱਖ ਕਾਕਸ ਕਮੇਟੀ ਨੇ ਸਾਂਝੀ ਮੰਗ ਰਾਹੀਂ ਹਮਲਾਵਰਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਇਸ ਮੀਟਿੰਗ ਤੋਂ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਅਜਿਹੀ ਮੀਟਿੰਗ ਨਾਲ ਇਹ ਮਸਲੇ ਹੱਲ ਹੋਣ ਦੀ ਪੂਰੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਅਮਰੀਕੀ ਅਧਿਕਾਰੀਆਂ ਨੇ ਸਿੱਖਾਂ ਦੇ ਮਸਲਿਆਂ ਨੂੰ ਬੜੇ ਧਿਆਨ ਨਾਲ ਸੁਣਿਆ ਹੈ ਅਤੇ ਇਸ ਦੇ ਚੰਗੇ ਨਤੀਜੇ ਨਿਕਲਣਗੇ।
ਅਮਰੀਕਨ ਸਿੱਖ ਕਾਕਸ ਕਮੇਟੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਸਮੂਹ ਮੈਂਬਰ ਕਾਂਗਰਸਮੈਨਾਂ ਨੂੰ ਇਸ ਸੰਬੰਧੀ ਜਾਣਕਾਰੀ ਦੇ ਚੁੱਕੇ ਹਨ ਅਤੇ ਉਸ ਦੇ ਵੀ ਚੰਗੇ ਸਿੱਟੇ ਨਿਕਲਣਗੇ। ਇਸ ਮੀਟਿੰਗ ਵਿਚ ਇਨ੍ਹਾਂ ਆਗੂਆਂ ਤੋਂ ਇਲਾਵਾ ਸਟੈਨਸਲੱਸ ਕਾਊਂਟੀ ਦੇ ਸ਼ੈਰਿਫ ਜੈਫ ਡਿਰਕਸੇ, ਮੁਡੈਸਟੋ ਪੁਲਿਸ ਚੀਫ ਗੈਲਨ ਕੈਰਨ, ਸਟੈਨਸਲੱਸ ਕਾਊਂਟੀ ਦੇ ਡਿਸਟ੍ਰਿਕ ਅਟਾਰਨੀ ਡਿਰਗਿਟ ਫਲੈਡੇਗਰ, ਪੀਟਰ ਬੁਟਲਰ ਤੇ ਜੈਫ ਡੈਨਹੈਮ ਵੀ ਸ਼ਾਮਲ ਸਨ। ਇਥੇ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸੈਂਟਰਲ ਵੈਲੀ ਇਲਾਕੇ ਵਿਚ 2 ਸਿੱਖਾਂ ‘ਤੇ ਨਸਲੀ ਅਤੇ ਮਾਰੂ ਹਮਲੇ ਹੋਏ ਸਨ। ਪਹਿਲੇ ਹਮਲੇ ਵਿਚ 40 ਸਾਲਾ ਸੁਰਜੀਤ ਸਿੰਘ ਮੱਲ੍ਹੀ ਨਾਲ ਮੁਡੈਸਟੋ ਵਿਖੇ ਖਿੱਚ-ਧੂਹ ਕੀਤੀ ਗਈ ਅਤੇ ਉਨ੍ਹਾਂ ਦੇ ਟਰੱਕ ‘ਤੇ ਨਸਲੀ ਵਿਤਕਰੇ ਭਰੇ ਸ਼ਬਦ ਲਿਖੇ ਗਏ। ਦੂਜੇ ਹਮਲੇ ‘ਚ 71 ਸਾਲਾ ਬਜ਼ੁਰਗ ਸਾਹਿਬ ਸਿੰਘ ਨੱਤ ‘ਤੇ ਦੋ ਨੌਜਵਾਨਾਂ ਵੱਲੋਂ ਗਰੇਅਸਟੋਨ ਪਾਰਕ, ਮਨਟੀਕਾ ਵਿਖੇ ਹਮਲਾ ਕੀਤਾ ਗਿਆ ਅਤੇ ਉਨ੍ਹਾਂ ਉੱਤੇ ਥੁੱਕਿਆ ਗਿਆ। ਭਾਵੇਂ ਕਿ ਹਮਲਾਵਰਾਂ ਦੀ ਬਾਅਦ ਵਿਚ ਸ਼ਨਾਖਤ ਹੋ ਗਈ ਸੀ। ਉਨ੍ਹਾਂ ‘ਚੋਂ ਇਕ ਯੂਨੀਅਨ ਸਿਟੀ ਦੇ ਪੁਲਿਸ ਚੀਫ ਦਾ ਲੜਕਾ ਸੀ। ਬਾਅਦ ਵਿਚ ਇਨ੍ਹਾਂ ਦੋਹਾਂ ਹਮਲਾਵਰਾਂ ਨੂੰ ਚਾਹੇ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ। ਪਰ ਪੁਲਿਸ ਚੀਫ ਦੇ ਲੜਕੇ ਵੱਲੋਂ ਅਦਾਲਤੀ ਪੇਸ਼ੀ ਮੌਕੇ ਫਿਰ ਤੋਂ ਬਜ਼ੁਰਗ ਸਾਹਿਬ ਸਿੰਘ ਨੂੰ ਆਪਣੀ ਵਿਚਕਾਰਲੀ ਉਂਗਲ ਦਿਖਾਉਣਾ ਇਹ ਸਾਬਤ ਕਰਦਾ ਸੀ ਕਿ ਉਸ ਵਿਚ ਹਾਲੇ ਵੀ ਸਿੱਖਾਂ ਖਿਲਾਫ ਨਫਰਤ ਭਰੀ ਹੋਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article