PUNJABMAILUSA.COM

ਇਨਾਮ ਦੇ ਐਲਾਨ ਦੇ ਬਾਵਜੂਦ ਨਹੀਂ ਫੜਿਆ ਗਿਆ ਸਿੱਖ ਦਾ ਕਾਤਲ

ਇਨਾਮ ਦੇ ਐਲਾਨ ਦੇ ਬਾਵਜੂਦ ਨਹੀਂ ਫੜਿਆ ਗਿਆ ਸਿੱਖ ਦਾ ਕਾਤਲ

ਇਨਾਮ ਦੇ ਐਲਾਨ ਦੇ ਬਾਵਜੂਦ ਨਹੀਂ ਫੜਿਆ ਗਿਆ ਸਿੱਖ ਦਾ ਕਾਤਲ
January 13
10:28 2016

16
ਫਰਿਜ਼ਨੋ, 13 ਜਨਵਰੀ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਕੈਲੀਫੋਰਨੀਆ ਦੀ ਪੁਲਿਸ ਨੇ ਨਵੇਂ ਸਾਲ ਦੀ ਸ਼ਾਮ ਫਰਿਜ਼ਨੋ ‘ਚ ਕਤਲ ਕੀਤੇ ਗਏ ਬਜ਼ੁਰਗ ਸਿੱਖ ਦੇ ਹੱਤਿਆਰੇ ਦੀ ਗ੍ਰਿਫ਼ਤਾਰੀ ਲਈ 15 ਹਜ਼ਾਰ ਡਾਲਰ ਦਾ ਨਕਦ ਇਨਾਮ ਦੇਣ ਦਾ ਐਲਾਨ ਕਰਦਿਆਂ ਸਵੀਕਾਰ ਕੀਤਾ ਹੈ ਕਿ ਗੁਰਚਰਨ ਸਿੰਘ ਗਿੱਲ ਦਾ ਕਤਲ ਨਸਲਵਾਦੀ ਕਾਰਨਾਮਾ ਹੋ ਸਕਦਾ ਹੈ। ਇਹ ਐਲਾਨ ਪੱਤਰਕਾਰ ਸੰਮੇਲਨ ਪੁਲਿਸ ਮੁਖੀ ਜੈਰੀ ਡੇਇਰ ਨੇ ਕੀਤਾ। ਪੱਤਰਕਾਰ ਸੰਮੇਲਨ ‘ਚ ਸਿੱਖ ਕੌਂਸਲ ਆਫ ਸੈਂਟਰਲ ਕੈਲੀਫੋਰਨੀਆ ਦੇ ਨੁਮਾਇੰਦੇ ਹਾਜ਼ਰ ਸਨ। ਇਨਾਮ ਦੀ ਕਾਫੀ ਹਿੱਸਾ ਰਕਮ ਦਾ ਸਿੱਖ ਭਾਈਚਾਰੇ ਵੱਲੋਂ ਦਿੱਤਾ ਗਿਆ ਹੈ। ਪੁਲਿਸ ਮੁਖੀ ਨੇ ਦੱਸਿਆ ਕਿ ਸਕਿਓਰਿਟੀ ਫੁਟੇਜ਼ ਤੋਂ ਪਤਾ ਚੱਲਦਾ ਹੈ ਕਿ ਹਮਲਾਵਰ ਨੇ ਗਿੱਲ ਉਪਰ ਘਾਤ ਲਗਾ ਕੇ ਹਮਲਾ ਕੀਤਾ ਹੈ ਅਤੇ ਉਹ ਉਦੋਂ ਸਟੋਰ ਅੰਦਰ ਦਾਖਲ ਹੁੰਦਾ ਹੈ, ਜਦੋਂ ਉਸ ਨੂੰ ਯਕੀਨ ਹੋ ਜਾਂਦਾ ਹੈ ਕਿ ਸਟੋਰ ਅੰਦਰ ਹੋਰ ਕੋਈ ਨਹੀਂ। ਜਾਂਦੇ ਸਮੇਂ ਉਹ ਕਾਊਂਟਰ ਤੋਂ ਮਾਮੂਲੀ ਚੀਜ਼ਾਂ ਲੈ ਕੇ ਫਰਾਰ ਹੋ ਜਾਂਦਾ ਹੈ। ਇਸ ਫੁਟੇਜ ਨੂੰ ਵੇਖਕੇ ਇਸ ਵਾਰਦਾਤ ਦੇ ਨਸਲੀ ਹਮਲਾ ਹੋਣ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਗੁਰਚਰਨ ਸਿੰਘ ਗਿੱਲ ਉਪਰ ਹਮਲੇ ਤੋਂ 4 ਦਿਨ ਪਹਿਲਾਂ ਦੋ ਨਸਲਵਾਦੀਆ ਨੇ 68 ਸਾਲਾ ਅਮਰੀਕ ਸਿੰਘ ਬੱਲ ਉਪਰ ਹਮਲਾ ਕਰਕੇ ਉਸ ਦੀ ਬੁਰੀ ਤਰ੍ਹਾ ਕੁੱਟਮਾਰ ਕੀਤੀ ਸੀ। ਉਕਤ ਸਿੱਖ ਦੇ ਹਮਲਾਵਰਾਂ ਨੂੰ ਫੜਨ ਲਈ ਪੁਲਿਸ ਨੇ 8 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਗੁਰਚਰਨ ਸਿੰਘ ਗਿੱਲ ਭਾਵੇਂ ਦਸਤਾਰ ਨਹੀਂ ਬੰਨ੍ਹਦਾ ਸੀ ਪਰ ਉਸ ਦੀ ਸਹਿਜੇ ਹੀ ਸਿੱਖ ਜਾਂ ਮੁਸਲਮਾਨ ਵਜੋਂ ਪਹਿਚਾਣ ਕੀਤੀ ਜਾ ਸਕਦੀ ਹੈ।
ਪੁਲਿਸ 18-19 ਸਾਲ ਦੇ ਦਰਮਿਆਨੇ ਕੱਦ ਦੇ ਪਤਲੇ ਗੋਰੇ ਹਮਲਾਵਰ ਦੀ ਭਾਲ ਲਈ ਜਨਤਾ ਅਤੇ ਮੀਡੀਏ ਤੋਂ ਮਦਦ ਮੰਗੀ ਹੈ। ਪੁਲਿਸ ਗਿੱਲ ਦੇ ਸਟੋਰ ਦੀ ਪਿਛਲੇ 51 ਦਿਨਾਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ, ਤਾਂਕਿ ਪਤਾ ਚੱਲ ਸਕੇ ਕਿ ਕੀ ਹਮਲਾਵਰ ਜਾਂ ਕੋਈ ਸ਼ੱਕੀ ਪਹਿਲਾਂ ਵੀ ਦੁਕਾਨ ‘ਤੇ ਆਇਆ ਸੀ ਜਾਂ ਨਹੀਂ। ਸਿੱਖ ਕੌਂਸਲ ਦੇ ਨੁਮਾਇੰਦੇ ਏਕ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਉਪਰੋਥਲੀ ਵਾਪਰੀਆਂ ਹਮਲਿਆਂ ਦੀ ਘਟਨਾਵਾਂ ਕਾਰਨ ਸਿੱਖ ਭਾਈਚਾਰੇ ‘ਚ ਸਹਿਮ ਬਣਿਆ ਹੋਇਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article