PUNJABMAILUSA.COM

ਸਿੱਖ ਨਸਲਕੁਸ਼ੀ ਤੇ ਪੈਨਸਿਲਵੇਨੀਆ ਸਾਇਨਾਗਾਗ ਦੇ ਕਤਲੇਆਮ ਨੂੰ ਯਾਦ ਕਰਨ ਲਈ ਵਿਧਾਨ ਸਭਾ ਮੈਂਬਰ ਕੈਨਸਨ ਚੂ ਗੁਰਦੁਆਰਾ ਮਿਲਪੀਟਸ ਪਹੁੰਚੇ

 Breaking News

November 07
10:15 2018

ਮਿਲਪੀਟਸ, 7 ਨਵੰਬਰ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਗੁਰਦੁਆਰਾ ਸਿੰਘ ਸਭਾ ਮਿਲਪੀਟਸ ਦੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸੈਮੀਨਾਰ ਹਾਲ ਵਿਚ ਸਿੱਖ ਨਸਲਕੁਸ਼ੀ 1984 ‘ਚ ਭਾਰਤ ਸਰਕਾਰ ਦੁਆਰਾ ਵਹਿਸ਼ੀਆਨ ਢੰਗ ਨਾਲ ਹਜ਼ਾਰਾਂ ਸਿੱਖ ਕਤਲ ਕਰ ਦਿੱਤੇ ਗਏ ਸਨ, ਜਿਨ੍ਹਾਂ ਵਿਚ ਨੌਜਵਾਨ, ਬਜ਼ੁਰਗ, ਬੀਬੀਆਂ, ਬੱਚੇ ਭਾਵ ਹਰ ਉਮਰ ਦੇ ਸਿੱਖਾਂ ਦਾ ਬੜੀ ਦਰਿੰਦਗੀ ਨਾਲ ਕਤਲੇਆਮ ਕਰਵਾਇਆ ਗਿਆ ਸੀ। ਉਸ ਕਤਲੇਆਮ ਦੀ ਯਾਦ ਹਰ ਸਾਲ ਪੂਰੇ ਸੰਸਾਰ ਵਿਚ ਸਿੱਖ ਕੌਮ ਵੱਲੋਂ ਮਨਾਈ ਜਾਂਦੀ ਹੈ। ਅਮਰੀਕਾ, ਕੈਨੇਡਾ ਤੇ ਹੋਰ ਦੇਸ਼ਾਂ ਨੇ ਇਸ ਕਤਲੇਆਮ ਨੂੰ ਨਸਲਘਾਤ ਦਾ ਨਾਮ ਦਿੱਤਾ ਹੈ, ਜਿਸ ਵਿਚ ਅਮਰੀਕਾ ਦੇ ਕਈ ਰਾਜਾਂ ਦੀਆਂ ਵਿਧਾਨ ਸਭਾਵਾਂ ਤੇ ਕਈ ਅਮਰੀਕੀ ਸ਼ਹਿਰਾਂ ਦੀਆਂ ਸਰਕਾਰਾਂ ਸ਼ਾਮਲ ਹਨ।
ਆਪਣੇ-ਆਪਣੇ ਤੌਰ ‘ਤੇ ਗੁਰਦੁਆਰਾ ਸਾਹਿਬਾਨਾਂ ਵਿਚ ਵੀ ਇਸ ਨਸਲਘਾਤ ਨੂੰ ਯਾਦ ਕੀਤਾ ਜਾਂਦਾ ਹੈ ਤੇ ਕਈ ਥਾਂ ਸੈਮੀਨਾਰ ਹੁੰਦੇ ਹਨ। ਇਸੇ ਤਰ੍ਹਾਂ ਗੁਰਦੁਆਰਾ ਮਿਲਪੀਟਸ ਵਿਚ ਵੀ ਪਿਛਲੇ ਹਫਤੇ ਇਕ ਵਿਚਾਰ ਗੋਸ਼ਟੀ ਕਰਵਾਈ ਗਈ, ਜਿਸ ਵਿਚ ਪਿਛਲੇ ਹਫਤੇ ਪੈਨਸਿਲਵੇਨੀਆ ਦੇ ਸ਼ਹਿਰ ਪਿਟਸਬਰਗ ਵਿਚ ਯਹੂਦੀਆਂ ਦੇ ਧਾਰਮਿਕ ਸਥਾਨ, ਸਾਇਨਾਗਾਗ ਵਿਚ ਇਕ ਨਸਲਵਾਦੀ ਬੰਦੂਕਧਾਰੀ ਵੱਲੋਂ 11 ਯਹੂਦੀਆਂ ਦਾ ਕਤਲੇਆਮ ਕਰ ਦਿੱਤਾ ਗਿਆ ਸੀ, ਜਿਸ ਨਾਲ ਅਮਰੀਕਾ ਤੇ ਇਜ਼ਰਾਈਲ ਵਿਚ ਬੜੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਸੀ ਤੇ ਅਮਰੀਕਾ ਦੇ ਰਾਸ਼ਟਰਪਤੀ ਜਨਾਬ ਟਰੰਪ ਵਿਸ਼ੇਸ਼ ਤੌਰ ‘ਤੇ ਪਿਟਸਬਰਗ ਅਫਸੋਸ ਕਰਨ ਪਹੁੰਚੇ ਸਨ। ਗੁਰਦੁਆਰਾ ਸਿੰਘ ਸਭਾ ਮਿਲਪੀਟਸ ਦੇ ਪ੍ਰਬੰਧਕਾਂ ਨੇ ਮਰਹੂਮ ਗਿਆਰਾਂ ਯਹੂਦੀਆਂ ਤੇ ਸਿੱਖ ਨਸਲਕੁਸ਼ੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਵਾਸਤੇ ਇਲਾਕੇ ਦੇ ਸਟੇਟ ਅਸੈਂਬਲੀ ਮੈਂਬਰ ਜਨਾਬ ਕੈਨਸਨ ਚੂ ਨੂੰ ਵਿਸ਼ੇਸ਼ ਤੌਰ ‘ਤੇ ਸੱਦਿਆ ਸੀ। ਤਜਿੰਦਰ ਸਿੰਘ ਧਾਮੀ ਦੇ ਵਿਸ਼ੇਸ਼ ਯਤਨਾਂ ਸਦਕਾ ਵਿਧਾਨ ਸਭਾ ਮੈਂਬਰ, ਗੁਰਦੁਆਰਾ ਸਾਹਿਬ ਆਏ ਸਨ। ਸਟੇਜ ਦੀ ਕਾਰਵਾਈ ਸ. ਹਰਪੀਤ ਸਿੰਘ ਸੰਧੂ ਹੁਰਾਂ ਨਿਭਾਈ, ਜੋ ਅਮਰੀਕਨ ਸਿੱਖ ਕਾਕਸ ਕਮੇਟੀ ਦੇ ਐਗਜ਼ੈਕਟਿਵ ਡਾਇਰੈਕਟਰ ਹਨ।
ਸੈਮੀਨਾਰ ਵਿਚ ਨਸਲਘਾਤ ਤੇ ਪੈਨਸਿਲਵੇਨੀਆ ਦੇ ਕਤਲੇਆਮ ਬਾਰੇ ਨੌਜਵਾਨ ਬੱਚੀਆਂ ਬੀਬੀ ਅੰਮ੍ਰਿਤ ਕੌਰ ਗਿੱਲ, ਪਲਵਿੰਦਰ ਕੌਰ ਸੁੰਨੜ ਤੇ ਹਰਲੀਨ ਕੌਰ ਮੰਡ ਨੇ ਆਪਣੇ ਵਿਚਾਰ ਦਿੰਦਿਆਂ ਕਿਹਾ ਕਿ ਘੱਟ ਗਿਣਤੀਆਂ ਨਾਲ ਸਦਾ ਹੀ ਵਿਤਕਰਾ ਤੇ ਨਫਰਤ ਭਰੀ ਕਾਰਵਾਈ ਹੁੰਦੀ ਰਹਿੰਦੀ ਹੈ, ਜੇ ਇਸ ਨੂੰ ਰੋਕਣ ਦਾ ਕਾਨੂੰਨ ਰਾਹੀਂ ਪੱਕਾ ਬੰਦੋਬਸਤ ਨਾ ਕੀਤਾ ਜਾਵੇ। ਪਰ ਨਿਰੇ ਕਾਨੂੰਨ ਬਣਾਉਣ ਦਾ ਫਾਇਦਾ ਤਾਂ ਹੈ ਜੇ ਇਸਨੂੰ ਲਾਗੂ ਕਰਨਾ ਹੈ। ਅਮਰੀਕਾ ਵਿਚ ਕਾਨੂੰਨ ਅਮਲ ਵਿਚ ਲਿਆਂਦਾ ਜਾਂਦਾ ਹੈ ਪਰ ਭਾਰਤ ਵਿਚ ਬਹੁਗਿਣਤੀ ਦੇ ਨਫਰਤੀਆਂ ਨੂੰ ਖੁੱਲ੍ਹਾ ਛੱਡ ਦਿੱਤਾ ਜਾਂਦਾ ਹੈ, ਜੋ ਬਾਅਦ ਵਿਚ ਹੋਰ ਕਤਲੇਆਮ ਨੂੰ ਅੰਜਾਮ ਦਿੰਦੇ ਹਨ, ਜਿਸ ਲਈ ਸਰਕਾਰਾਂ ਦੀ ਬੇਈਮਾਨੀ ਜ਼ਿੰਮੇਵਾਰ ਹੁੰਦੀ ਹੈ। ਗੁਰਦੁਆਰਾ ਫਰੀਮਾਂਟ ਦੇ ਸੁਪਰੀਮ ਕੌਂਸਲ ਮੈਂਬਰ ਭਾਈ ਜਸਵਿੰਦਰ ਸਿੰਘ ਜੰਡੀ ਨੇ ਵੀ ਆਪਣੇ ਵਿਚਾਰ ਦਿੰਦਿਆਂ ਸਿੱਖ ਨਸਲਘਾਤ ਤੇ ਯਹੂਦੀਆਂ ਦੇ ਮਾਰੇ ਜਾਣ ਉਤੇ ਦੁੱਖ ਦਾ ਇਜ਼ਹਾਰ ਕੀਤਾ।
ਜਨਾਬ ਕੈਨਸਲ ਚੂ ਨੇ ਆਪਣੇ ਵਿਚਾਰਾਂ ਵਿਚ ਕਿਹਾ ਕਿ ਅਸਾਂ ਸਾਰਿਆਂ ਨੇ ਮਿਲਕੇ ਕੈਲੀਫੋਰਨੀਆਂ ਦੀ ਵਿਧਾਨ ਸਭਾ ਵਿਚ ਸਿੱਖ ਕਤਲੇਆਮ ਨੂੰ ਵੱਡਾ ਕਤਲੇਆਮ ਐਲਾਨਿਆ ਸੀ, ਤੇ ਉਸ ਬਿਲ ਨੂੰ ਪਾਸ ਕਰਨ ਲਈ ਉਨ੍ਹਾਂ ਨੇ ਪੂਰਾ ਸ਼ਹਿਯੋਗ ਦਿੱਤਾ ਸੀ। ਤੇ ਹੁਣ ਸਾਡੇ ਯਹੂਦੀ ਸਾਥੀਆਂ ਦਾ ਕਤਲੇਆਮ ਹੋਇਆ ਹੈ, ਜਿਸ ਲਈ ਨਫਰਤ ਜ਼ਿੰਮੇਵਾਰ ਹੈ। ਅਮਰੀਕਾ ਵਿਚ ਨਸਲਪ੍ਰਸਤਾਂ ਲਈ ਕੋਈ ਥਾਂ ਨਹੀਂ ਹੈ ਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਾਨੂੰਨ ਰਾਹੀਂ ਇਸਨੂੰ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸਦਾ ਹੀ ਸਿੱਖ ਹਿਤਾਂ ਦੀ ਰਖਵਾਲੀ ਲਈ ਯਤਨ ਕਰਦੇ ਰਹਿਣਗੇ ਤੇ ਇਸ ਲਈ ਪੂਰਾ ਸਮਰਥਨ ਵੀ ਦੇਣਗੇ।
ਜਨਾਬ ਕੈਨਸਨ ਚੂ ਨੇ ਏ.ਜੀ.ਪੀ.ਸੀ. ਦੇ ਪ੍ਰਧਾਨ ਤੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ਦੇ ਆਗੂ ਭਾਈ ਜਸਵੰਤ ਸਿੰਘ ਹੋਠੀ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸਟੇਟ ਅਸੈਂਬਲੀ ਵੱਲੋਂ ਜਾਰੀ ਪਲੈਕ ਦੇ ਕੇ ਸਨਮਾਨਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article