PUNJABMAILUSA.COM

ਸਿੱਖ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾੲੇਗੀ ‘ਅਾਪ’

ਸਿੱਖ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾੲੇਗੀ ‘ਅਾਪ’

ਸਿੱਖ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾੲੇਗੀ ‘ਅਾਪ’
December 03
21:27 2015

app
ਅੰਮ੍ਰਿਤਸਰ ’ਚ ਮਹਿਲਾ ਪਾਰਟੀ ਵਰਕਰਾਂ ਵੱਲੋਂ ਕੀਤੀ ਗੲੀ ਪਹਿਲੀ ਰੈਲੀ ’ਚ ਪੰਜਾਬ ਮਾਮਲਿਅਾਂ ਦੇ ੲਿੰਚਾਰਜ ਸੰਜੇ ਸਿੰਘ (ਵਿਚਕਾਰ) ਤੇ ਮਹਿਲਾ ਵਿੰਗ ਦੀ ਪ੍ਰਧਾਨ ਬਲਜੀਤ ਕੌਰ (ਖੱਬੇ ਤੋਂ ਦੂਜੀ) ਹਿੱਸਾ ਲੈਂਦੇ ਹੋੲੇ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੀ ‘ਆਪ’ ਵਿੱਚ ਸ਼ਮੂਲੀਅਤ ਤੋਂ ੲਿਨਕਾਰ ਕੀਤਾ ਹੈ ਪਰ ਆਖਿਆ ਹੈ ਕਿ ਪਾਰਟੀ ਵੱਲੋਂ ਕਿਸੇ ਸਿੱਖ ਨੂੰ ਹੀ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀਆਂ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਮਾਮਲੇ ਵਿੱਚ ‘ਆਪ’ ਪੰਜਾਬ ਦੇ ਹੱਕ ਵਿੱਚ ਖੜ੍ਹੀ ਹੋਵੇਗੀ। ਉਹ ਅੱਜ ਇਥੇ ਪਾਰਟੀ ਦੀ ਮਹਿਲਾ ਵਿੰਗ ਦੀ ਰੈਲੀ ਵਿੱਚ ਸ਼ਾਮਲ ਹੋਣ ਲਈ ਅਾੲੇ ਸਨ।ਮਹਿਲਾ ਸ਼ਕਤੀ ਅਭਿਆਨ ਨਾਂ ਦੀਆਂ ਇਹ ਰੈਲੀਆਂ ਪੰਜਾਬ ਭਰ ਵਿੱਚ ਕੀਤੀਆਂ ਜਾਣਗੀਆਂ, ਜਿਸ ਦੀ ਸ਼ੁਰੂਆਤ ਅੱਜ ਅੰਮ੍ਰਿਤਸਰ ਤੋਂ ਕੀਤੀ ਗਈ ਹੈ। ਇਸ ਮੌਕੇ ਸ੍ਰੀ ਸੰਜੈ ਸਿੰਘ ਨੇ ਆਖਿਆ ਕਿ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦਾ ਮੁੱਖ ਮੰਤਰੀ ਉਮੀਦਵਾਰ ਕਿਸੇ ਸਿੱਖ ਸ਼ਖਸੀਅਤ ਨੂੰ ਹੀ ਬਣਾਇਆ ਜਾਵੇਗਾ ਜਲਦੀ ਹੀ ਇਸ ਉਮੀਦਵਾਰ ਦਾ ਨਾਂ ਐਲਾਨ ਦਿੱਤਾ ਜਾਵੇਗਾ। ਪੰਜਾਬ ਦੇ ਪਾਣੀਆਂ ਅਤੇ ਪੰਜਾਬੀ ਬੋਲਦੇ ਇਲਾਕਿਆਂ ਸਬੰਧੀ ੳੁਨ੍ਹਾਂ ਕਿਹਾ ਕਿ ‘ਆਪ’ ਇਨ੍ਹਾਂ ਮਾਮਲਿਆਂ ਵਿੱਚ ਪੰਜਾਬ ਨੂੰ ਸਮਰਥਨ ਦੇਵੇਗੀ। ਕੇਂਦਰ ਨੂੰ ਚਾਹੀਦਾ ਹੈ ਕਿ ਦਰਿਆਈ ਪਾਣੀਆਂ ਦੇ ਮਾਮਲੇ ਵਿੱਚ ਪੰਜਾਬ ਨੂੰ ਉਸਦਾ ਹੱਕ ਦੇਵੇ। ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਹੇਠਾਂ ਜਾਣ ਅਤੇ ਪਾਣੀ ਦੇ ਪ੍ਰਦੂਸ਼ਿਤ ਹੋਣ ਬਾਰੇ ਉਨ੍ਹਾਂ ਆਖਿਆ ਕਿ ਪਾਰਟੀ ਵੱਲੋਂ ਪ੍ਰਦੂਸ਼ਨ ਖ਼ਤਮ ਕਰਨ ਦਾ ਯਤਨ ਕੀਤਾ ਜਾਵੇਗਾ ਅਤੇ ਪਾਣੀ ਦਾ ਪੱਧਰ ਹੇਠਾਂ ਜਾਣ ਤੋਂ ਰੋਕਣ ਲਈ ਮੀਂਹ ਦੇ ਪਾਣੀ ਨੂੰ ਜ਼ਮੀਨਦੋਜ਼ ਭੇਜਣ ਦੀ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਦਸੰਬਰ ਦੇ ਅਖੀਰ ਜਾਂ ਨਵੇਂ ਸਾਲ ਦੀ ਸ਼ੁਰੂਆਤ ਤੋਂ ਪਾਰਟੀ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਰੈਲੀਆਂ ਕਰਨਗੇ। ਸੰਸਦ ਮੈਂਬਰ ਭਗਵੰਤ ਮਾਨ ’ਤੇ ਸ਼ਰਾਬ ਪੀਣ ਦੇ ਦੋਸ਼ਾਂ ਬਾਰੇ ਉਨ੍ਹਾਂ ਆਖਿਆ ਕਿ ਦੋਸ਼ ਲਾਉਣ ਵਾਲੇ ਆਪਣਾ ਅਤੇ ਸ੍ਰੀ ਮਾਨ ਦਾ ਡੋਪ ਟੈਸਟ ਕਰਵਾ ਸਕਦੇ ਹਨ । ਉਨ੍ਹਾਂ ਅਕਾਲੀ-ਭਾਜਪਾ ਸਰਕਾਰ ’ਤੇ ਹਰ ਮੁਹਾਜ਼ ’ਤੇ ਫੇਲ੍ਹ ਹੋਣ ਦਾ ਦੋਸ਼ ਲਾਉਂਦਿਆਂ ਆਖਿਆ ਕਿ ਸਰਕਾਰ ਵੱਲੋਂ ਸੂਬੇ ਵਿੱਚ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਆਪ’ ਨੂੰ ਫੁੱਟ ਦੀ ਸ਼ਿਕਾਰ ਕਹਿਣ ਬਾਰੇ ਸ੍ਰੀ ਸੰਜੈ ਸਿੰਘ ਨੇ ਆਖਿਆ ਕਿ ਕਾਂਗਰਸ ਖੁਦ ਫੁੱਟ ਦਾ ਸ਼ਿਕਾਰ ਹੈ।
ਅੱਜ ਇਥੇ ਮਹਿਲਾ ਸ਼ਕਤੀ ਮੁਹਿੰਮ ਦੀ ਰੈਲੀ ਬਾਰੇ ਉਨ੍ਹਾਂ ਆਖਿਆ ਕਿ ਮਹਿਲਾਵਾਂ ਦੀਆਂ ਇਹ ਰੈਲੀਆਂ ਸੂਬਾ ਭਰ ਵਿੱਚ ਕਰਵਾਈਆਂ ਜਾਣਗੀਆਂ। ਇਸ ਦੌਰਾਨ ਯੂਥ ਵਿੰਗ ਵੱਲੋਂ 6 ਦਸੰਬਰ ਨੂੰ ਅਕਾਲੀ ਆਗੂ ਤੋਤਾ ਸਿੰਘ ਦੇ ਘਰ ਦਾ ਘਿਰਾਓ ਵੀ ਕੀਤਾ ਜਾਵੇਗਾ। ਉਨ੍ਹਾਂ ਤੋਂ ੲਿਲਾਵਾ ਰੈਲੀ ਨੂੰ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੋਫੈਸਰ ਬਲਜਿੰਦਰ ਸਿੰਘ, ਯੂਥ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ, ਸ਼ਹਿਨਾਜ਼ ਲਖਨਵੀ, ਜ਼ੋਨ ਇੰਚਾਰਜ ਗੁਰਿੰਦਰ ਸਿੰਘ ਬਾਜਵਾ, ਗੁਰਮਿੰਦਰ ਸਿੰਘ ਬਮਰਾਹ, ਗੁਰਭੇਜ ਸਿੰਘ ਸੰਧੂ ਤੇ ਹੋਰਾਂ ਨੇ ਸੰਬੋਧਨ ਕੀਤਾ।
ਵੱਡੇ ਪੱਧਰ ’ਤੇ ਅੌਰਤਾਂ ‘ਅਾਪ’ ਨਾਲ ਹੋਣ ਦਾ ਦਾਅਵਾ: ਆਪ ਮਹਿਲਾ ਵਿੰਗ ਦੀ ਪ੍ਰਧਾਨ ਬਲਜਿੰਦਰ ਕੌਰ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਵੱਡੇ ਪੱਧਰ ’ਤੇ ਮਹਿਲਾਵਾਂ ਆਮ ਆਦਮੀ ਪਾਰਟੀ ਨਾਲ ਜੁੜ ਚੁੱਕੀਅਾਂ ਹਨ। ਉਨ੍ਹਾਂ ਆਖਿਆ ਕਿ ਮਹਿਲਾ ਵਰਗ ਨਸ਼ਿਆਂ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਉਣਗੀਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ