PUNJABMAILUSA.COM

ਸਿੱਖ ਪਹਿਚਾਣ ਨੂੰ ਮੁੱਖ ਰੱਖਕੇ ਸਿੱਖ ਰਾਈਡਰਜ਼ ਵੱਲੋਂ ਬੇਕਰਸਫੀਲਡ ਵਿਖੇ ਕਰਵਾਈ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਸਿੱਖ ਪਹਿਚਾਣ ਨੂੰ ਮੁੱਖ ਰੱਖਕੇ ਸਿੱਖ ਰਾਈਡਰਜ਼ ਵੱਲੋਂ ਬੇਕਰਸਫੀਲਡ ਵਿਖੇ ਕਰਵਾਈ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਸਿੱਖ ਪਹਿਚਾਣ ਨੂੰ ਮੁੱਖ ਰੱਖਕੇ ਸਿੱਖ ਰਾਈਡਰਜ਼ ਵੱਲੋਂ ਬੇਕਰਸਫੀਲਡ ਵਿਖੇ ਕਰਵਾਈ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ
October 12
10:58 2016

13
ਬੇਕਰਸਫੀਲਡ, 12 ਅਕਤੂਬਰ (ਨੀਟਾ ਮਾਛੀਕੇ/ਕੁਲਵੰਤ ਧਾਲੀਆਂ/ਪੰਜਾਬ ਮੇਲ)- ਸਿੱਖ ਰਾਈਡਰਜ਼ ਆਫ਼ ਅਮਰੀਕਾ ਨਾਮੀ ਮੋਟਰ ਸਾਈਕਲ ਕਲੱਬ ਬੇਕਰਸਫੀਲਡ ‘ਚ ਵਿਸਕਾਨਸਨ ਗੁਰੂਘਰ ਵਿਖੇ ਹੋਏ ਨਸਲੀ ਹਮਲੇ ਪਿੱਛੋਂ ਹੋਂਦ ਵਿਚ ਆਇਆ ਸੀ, ਇਸ ਗਰੁਪ ਵੱਲੋਂ ਅਮਰੀਕਾ ਦੇ ਵੱਖੋ-ਵੱਖ ਸ਼ਹਿਰਾਂ ‘ਚ ਪਹੁੰਚ ਕੇ ਅਮਰੀਕਨ ਲੋਕਾਂ ਨੂੰ ਸਿੱਖ ਪਹਿਚਾਣ ਸਬੰਧੀ ਜਾਣੂ ਕਰਵਾਇਆ ਜਾਂਦਾ ਹੈ। ਹਰ ਸਾਲ ਸਿੱਖ ਰਾਈਡਰਜ਼ ਵੱਲੋਂ ਅਮਰੀਕਨ ਲੋਕਾਂ ਦੇ ਵੱਖੋ-ਵੱਖ ਸਮਾਗਮਾਂ ‘ਚ ਪਹੁੰਚਕੇ ਸਿੱਖ ਧਰਮ ਨੂੰ ਪ੍ਰਫੁੱਲਿਤ ਕਰਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਬੀਤੇ ਸ਼ਨੀਵਾਰ ਬੇਕਰਸਫੀਲਡ ਵਿਖੇ ਸਿੱਖ ਰਾਈਡਰਜ ਆਫ਼ ਅਮਰੀਕਾ ਦੇ ਕਾਰਕੁਨਾਂ ਵੱਲੋਂ ਸ਼ਾਨਦਾਰ ਮੋਟਰ-ਸਾਇਕਲ ਰੈਲੀ ਦਾ ਆਯੋਜਨ ਸਥਾਨਕ ਹਾਰਲੀ ਡੇਵਿਡਸਨ ਮੋਟਰ ਸਾਈਕਲ ਡੀਲਰਸ਼ਿਪ ‘ਤੇ ਕੀਤਾ ਗਿਆ ਜਿਸ ਵਿਚ ਤਕਰੀਬਨ 125 ਦੇ ਕਰੀਬ ਮੋਟਰਸਾਈਕਲ ਸਵਾਰਾ ਨੇ ਭਾਗ ਲਿਆ ਅਤੇ ਕੁੱਲ 400 ਦੇ ਕਰੀਬ ਅਮਰੀਕਨ ਲੋਕਾਂ ਨੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਤਿੰਨ ਸੰਸਥਾ ਵੱਲੋਂ ਲਾਅ ਇਨਫੋਰਸਮੈਂਟ ਨਾਲ ਸਬੰਧਤ ਚੈਰਿਟੀਆਂ ਨੂੰ ਦੋ-ਦੋ ਹਜ਼ਾਰ ਡਾਲਰ ਦੇ ਚੈੱਕ ਭੇਂਟ ਕੀਤੇ ਗਏ, ਨਾਲ ਦੀ ਨਾਲ ਦੋ ਕੈਂਸਰ ਮਰੀਜ਼ਾਂ ਨੂੰ ਹਜ਼ਾਰ-ਹਜ਼ਾਰ ਡਾਲਰ ਦੇ ਚੈੱਕ ਵੰਡੇ ਗਏ। ਇਸ ਮੌਕੇ ਸੰਸਥਾ ਦੇ ਬੁਲਾਰਿਆਂ ਨੇ ਦੱਸਿਆ ਕਿ ਇਸ ਸਾਲ ਬੇਕਰਸਫੀਲਡ ਹੋਮਲੈੱਸ ਸੈਂਟਰ ਨੂੰ ਵੀ ਦਸ ਹਜ਼ਾਰ ਡਾਲਰ ਦੀ ਸੇਵਾ ਸਿੱਖ ਰਾਈਡਰਜ਼ ਆਫ਼ ਅਮਰੀਕਾ ਵੱਲੋਂ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਖਾਸ ਤੌਰ ‘ਤੇ ਲੱਗੇ ਸਿੱਖ ਰਾਈਡਰਜ਼ ਬੂਥ ਤੋਂ ਸਿੱਖ ਧਰਮ ਅਤੇ ਦਸਤਾਰ ਪ੍ਰਤੀ ਜਾਣਕਾਰੀ ਭਰਪੂਰ ਪੈਂਫਲਟ ਵੀ ਵੰਡੇ ਗਏ। ਪਾਣੀ ਦੀਆਂ ਬੋਤਲਾਂ ਅਤੇ ਹੋਰ ਸਨੈਕ ਵਗੈਰਾ ਦਾ ਵੀ ਸਿੱਖ ਰਾਈਡਰਜ਼ ਵੱਲੋਂ ਖਾਸ ਪ੍ਰਬੰਧ ਕੀਤਾ ਗਿਆ ਸੀ, ਇਹਦੇ ਨਾਲ-ਨਾਲ ਬਰੇਕਫਾਸਟ ਅਤੇ ਲੰਚ ਵੀ ਸਿੱਖ ਰਾਈਡਰਜ਼ ਵੱਲੋਂ ਸਰਵ ਕੀਤਾ ਗਿਆ। ਇਸ ਪਿੱਛੋਂ ਇਹ ਰੈਲੀ 2OYS 1N4 79RLS ਪਾਰਕ ਬੇਕਰਸਫੀਲਡ ਵਿਖੇ ਪਹੁੰਚੀ, ਜਿਥੇ ਪੰਜਾਬੀ ਗੀਤਾਂ ‘ਤੇ ਭੰਗੜਾ ਪਾਉਂਦੇ ਗੋਰੇ ਸਿੱਖ ਲਟਰੇਚਰ ਲੈ ਕੇ ਖੁਸ਼ੀ-ਖੁਸ਼ੀ ਘਰੋ-ਘਰੀਂ ਪਰਤੇ। ਇਸ ਮੌਕੇ ਬਹੁਤ ਸਾਰੇ ਗੋਰੇ ਜਿਹੜੇ ਸਿੱਖ ਧਰਮ ਤੋਂ ਅਣਜਾਣ ਸਨ, ਸਿੱਖ ਧਰਮ ਪ੍ਰਤੀ ਜਾਣਕੇ ਬਹੁਤ ਪ੍ਰਭਾਵਿਤ ਹੋਏ ਅਤੇ ਸਿੱਖ ਰਾਈਡਰਜ਼ ਦੇ ਇਸ ਉਪਰਾਲੇ ਦੀ ਉਨ੍ਹਾਂ ਭਰਪੂਰ ਸ਼ਲਾਘਾ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article