PUNJABMAILUSA.COM

ਸਿੱਖ ਪ੍ਰਚਾਰਕ ਜ਼ਾਬਤੇ ’ਚ ਰਹਿਣ : ਲੌਂਗੋਵਾਲ

ਸਿੱਖ ਪ੍ਰਚਾਰਕ ਜ਼ਾਬਤੇ ’ਚ ਰਹਿਣ : ਲੌਂਗੋਵਾਲ

ਸਿੱਖ ਪ੍ਰਚਾਰਕ ਜ਼ਾਬਤੇ ’ਚ ਰਹਿਣ : ਲੌਂਗੋਵਾਲ
June 02
21:42 2018

ਸ੍ਰੀ ਆਨੰਦਪੁਰ ਸਾਹਿਬ, 2 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਤਖ਼ਤ ਕੇਸਗੜ੍ਹ ਸਾਹਿਬ ਦੇ ਮਾਹਲਪੁਰੀ ਹਾਲ ਵਿਖੇ ਹੋਈ, ਜਿਸ ਵਿੱਚ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸਾਰੇ ਮੈਂਬਰ ਤੇ ਅਧਿਕਾਰੀ ਸ਼ਾਮਲ ਹੋਏ।
ਇਸ ਮੌਕੇ ਕੇਂਦਰ ਸਰਕਾਰ ਵੱਲੋਂ ਗੁਰੂਧਾਮਾਂ ਲਈ ਮੁਆਫ਼ ਕੀਤੇ ਜੀਐੱਸਟੀ ਦਾ ਜਿੱਥੇ ਸੁਆਗਤ ਕੀਤਾ ਗਿਆ, ਉੱਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਉੱਦਮਾਂ ਲਈ ਉਨ੍ਹਾਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਮੁਆਫ਼ ਕੀਤੇ ਦਰਬਾਰ ਸਾਹਿਬ ਦੇ ਜੀਐੱਸਟੀ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਬਾਕੀ ਗੁਰਦੁਆਰਿਆਂ ਦਾ ਜੀਐੱਸਟੀ ਵੀ ਮੁਆਫ਼ ਕਰਨ। ਮੁੱਖ ਮੰਤਰੀ ਵੱਲੋਂ ਭੇਜੇ ਪੱਤਰ ਅਨੁਸਾਰ ਸਿੱਖਾਂ ਦੀਆਂ ਜਥੇਬੰਦੀਆਂ ਜਾਂ ਪ੍ਰਚਾਰਕਾਂ ਵਿਚਾਲੇ ਪੈਦਾ ਹੋਏ ਟਕਰਾਅ ਅਤੇ ਭਰਾ ਮਾਰੂ ਜੰਗ ਨੂੰ ਰੋਕਣ ਬਾਰੇ ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਸੰਸਥਾਵਾਂ ਦੇ ਆਗੂਆਂ ਨੂੰ ਅਪੀਲ ਕਰਦੇ ਹਨ ਕਿ ਸਾਰੇ ਮਿਲ-ਬੈਠ ਕੇ ਆਪਸੀ ਮੱਤਭੇਦਾਂ ਨੂੰ ਦੂਰ ਕਰਨ। ਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਦੇਸ਼ ਦਾ ਕਿਸਾਨ ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਹੈ। ਉਹ ਸਰਕਾਰਾਂ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਦੀ ਸਾਰ ਲਈ ਜਾਵੇ। ਉਨ੍ਹਾਂ ਪੰਜਾਬ ਦੇ ਗੰਧਲੇ ਹੋ ਰਹੇ ਪਾਣੀਆਂ ’ਤੇ ਵੀ ਚਿੰਤਾ ਪ੍ਰਗਟਾਈ।
ਬੈਠਕ ਵਿੱਚ ਲਏ ਫ਼ੈਸਲਿਆਂ ਬਾਰੇ ਭਾਈ ਲੌਂਗੋਵਾਲ ਨੇ ਦੱਸਿਆ ਕਿ ਸੀਬੀਐੱਸਈ ਦੇ ਨਤੀਜਿਆਂ ਵਿੱਚ ਬਰਨਾਲਾ ਦੀ ਅੰਮ੍ਰਿਤਧਾਰੀ ਲੜਕੀ ਤਰਨਪ੍ਰੀਤ ਕੌਰ ਨੂੰ ਦੇਸ਼ ਭਰ ’ਚੋਂ ਤੀਜੇ ਨੰਬਰ ’ਤੇ ਆਉਣ ਬਦਲੇ ਸ਼੍ਰੋਮਣੀ ਕਮੇਟੀ ਇੱਕ ਲੈਪਟੌਪ ਅਤੇ 51 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕਰੇਗੀ, ਜਦੋਂਕਿ ਸ਼ਿਲੌਂਗ ਵਿੱਚ ਸਿੱਖ ਨੌਜੁਆਨ ਦਾ ਘਰ ਸਾੜਨ ਦੀ ਨਿੰਦਾ ਕਰਦੇ ਹੋਏ ਉੱਥੋਂ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਿੱਖ ਵਿਦਵਾਨ ਹਰਿੰਦਰ ਸਿੰਘ ਖ਼ਾਲਸਾ ਦੀ ਲਾਇਬ੍ਰੇਰੀ ਨੂੰ ਡਿਜੀਟਾਈਜ਼ਡ ਕਰਕੇ ਸਾਂਭਿਆ ਜਾਵੇਗਾ, ਜਦੋਂਕਿ ਮਈ 2016 ਨੂੰ ਹਰਮਿੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਆ ਰਹੇ 11 ਸ਼ਰਧਾਲੂਆਂ ਦੀ ਮੌਤ ਤੇ ਕਈ ਜ਼ਖ਼ਮੀ ਹੋਣ ਦੇ ਮਾਮਲੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਤੇ ਜ਼ਖ਼ਮੀਆਂ ਨੂੰ 20-20 ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਦੇਸ਼ ਦੀ ਆਜ਼ਾਦੀ ਵਿੱਚ ਹਿੱਸਾ ਪਾਉਣ ਵਾਲੇ ਝਬਾਲ ਵਾਸੀ ਅਮਰ ਸਿੰਘ, ਸਨਮੁਖ ਸਿੰਘ ਤੇ ਜਸਵੰਤ ਸਿੰਘ ਦੇ ਨਾਂ ’ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਝਬਾਲ ਵਿਖੇ ਕਬੱਡੀ ਅਕੈਡਮੀ ਬਣਾਈ ਜਾਵੇਗੀ। ਸੱਚਖੰਡ, ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਵੱਖ ਵੱਖ ਸਰਾਵਾਂ ਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੱਕ ਈ-ਰਿਕਸ਼ਾ ਚਲਾਉਣ ਦਾ ਫ਼ੈਸਲਾ ਕੀਤਾ ਹੈ। ਭਾਈ ਲੌਂਗੋਵਾਲ ਨੇ 6 ਜੂਨ ਨੂੰ ਘੱਲੂਘਾਰਾ ਦਿਵਸ ਸਬੰਧੀ ਆਖਿਆ ਕਿ 4 ਜੂਨ ਨੂੰ ਵੱਖ-ਵੱਖ ਗੁਰਦੁਆਰਿਆਂ ਵਿੱਚ ਸੰਗਤ ਵੱਲੋਂ ਅਖੰਡ ਪਾਠ ਆਰੰਭ ਕਰਵਾਏ ਜਾਣ ਅਤੇ 6 ਜੂਨ ਨੂੰ ਸ਼ਹੀਦਾਂ ਨੂੰ ਸਮਰਪਿਤ ਅਰਦਾਸ ਕੀਤੀ ਜਾਵੇ।
ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰੇ ਅਤੇ ਹੋਰ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਵਿੱਚ ਭ੍ਰਿਸ਼ਟਾਚਾਰ ਤੇ ਅਨੈਤਿਕਤਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਖ਼ਤ ਕੇਸਗੜ੍ਹ ਸਾਹਿਬ ਦੇ ਸਾਬਕਾ ਮੈਨੇਜਰ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਖ਼ਬਰਾਂ ਸਾਹਮਣੇ ਆਉਣ ’ਤੇ ਉਸ ਨੂੰ ਮੁਅੱਤਲ ਕਰ ਦਿੱਤਾ ਤੇ ਉਸ ਖ਼ਿਲਾਫ਼ ਲੱਗੇ ਦੋਸ਼ਾਂ ਦੀ ਵਿਭਾਗੀ ਜਾਂਚ ਹੋਵੇਗੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਆਦਿ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article