PUNJABMAILUSA.COM

ਸਿੱਖ ਪੰਚਾਇਤ ਵੱਲੋਂ ਗੁਰਦੁਆਰਾ ਸਾਹਿਬ ਫਰੀਮਾਂਟ ਵਿਚ ਮਨੋਰੋਗ-ਤਨਾਅ ਬਾਰੇ ਸੈਮੀਨਾਰ ਕਰਵਾਇਆ ਗਿਆ

 Breaking News

ਸਿੱਖ ਪੰਚਾਇਤ ਵੱਲੋਂ ਗੁਰਦੁਆਰਾ ਸਾਹਿਬ ਫਰੀਮਾਂਟ ਵਿਚ ਮਨੋਰੋਗ-ਤਨਾਅ ਬਾਰੇ ਸੈਮੀਨਾਰ ਕਰਵਾਇਆ ਗਿਆ

ਸਿੱਖ ਪੰਚਾਇਤ ਵੱਲੋਂ ਗੁਰਦੁਆਰਾ ਸਾਹਿਬ ਫਰੀਮਾਂਟ ਵਿਚ ਮਨੋਰੋਗ-ਤਨਾਅ ਬਾਰੇ ਸੈਮੀਨਾਰ ਕਰਵਾਇਆ ਗਿਆ
September 11
10:16 2019

ਫਰੀਮਾਂਟ, 11 ਸਤੰਬਰ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਗੁਰਦੁਆਰਾ ਸਾਹਿਬ ਫਰੀਮਾਂਟ ਵਿਚ ਸਿੱਖ ਪੰਚਾਇਤ ਵੱਲੋਂ ਸਿੱਖ ਸੰਗਤਾਂ ਵਾਸਤੇ ਤਨਾਅ ਭਾਵ ਸਟਰੈੱਸ ਬਾਰੇ ਇਕ ਵਿਸ਼ੇਸ਼ ਵਿਚਾਰ-ਗੋਸ਼ਟੀ ਕਰਵਾਈ ਗਈ, ਜਿਸਨੂੰ ਮਨੋਰੋਗਾਂ ਦੇ ਮਾਹਰ ਡਾਕਟਰ ਜਸਬੀਰ ਸਿੰਘ ਲੋਹਾਨ ਤੇ ਡਾਕਟਰ ਸ਼ਿਲਪਾ ਕਪੂਰ ਨੇ ਸੰਬੋਧਨ ਕੀਤਾ। ਇਸ ਸੈਮੀਨਾਰ ਵਿਚ ਬਹੁਤ ਹਿੱਸਾ ਡਾਕਟਰ ਲੋਹਾਨ ਨੇ ਪਾਇਆ ਤੇ ਖਾਸ ਗੱਲਾਂ ਉੱਤੇ ਡਾਕਟਰ ਸ਼ਿਲਪਾ ਨੇ ਰੌਸ਼ਨੀ ਪਾਈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਚੀਜ਼ ਦਾ ਤਨਾਅ ਰਹਿਣਾ ਸਿਹਤ ਤੇ ਮਨ ਦੋਹਾਂ ਲਈ ਪ੍ਰੇਸ਼ਾਨੀ ਪੈਦਾ ਕਰਨ ਵਾਲਾ ਹੈ। ਜ਼ਿਆਦਾ ਗੁੱਸਾ ਆਉਣਾ ਜਾਂ ਸੁਭਾਅ ਦਾ ਚਿੜਚਿੜਾਪਣ ਤੇ ਹਰ ਵੇਲੇ ਲੜਾਈ ਲਈ ਤਿਆਰ ਰਹਿਣਾ ਬਹੁਤ ਗੰਭੀਰ ਕਿਸਮ ਦਾ ਦਬਾਅ ਤੇ ਤਨਾਅ ਗਿਣਿਆ ਜਾਂਦਾ ਹੈ, ਜਿਸ ਨਾਲ ਭਾਰੀ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ। ਇਹ ਹਾਲਤ ਤਨ ਤੇ ਮਨ ਦੋਹਾਂ ਲਈ ਨੁਕਸਾਨਦੇਹ ਹੈ। ਕਈ ਵਾਰ ਬਹੁਤ ਭਾਰ ਦਾ ਵਧ ਜਾਣਾ ਵੀ ਕਿਸੇ ਕਿਸਮ ਦੇ ਤਨਾਅ ਦੀ ਨਿਸ਼ਾਨੀ ਹੁੰਦੀ ਹੈ। ਕਿਸੇ ਨਸ਼ੇ ਰਹਿਤ ਮਨੁੱਖ ਵੱਲੋਂ ਅਚਾਨਕ ਨਸ਼ੇ ਵੱਲ ਖਿੱਚੇ ਜਾਣਾ ਤੇ ਮੁੜ ਕਈ ਕਿਸਮ ਦੇ ਨਸ਼ੇ ਕਰਨ ਲੱਗ ਜਾਣਾ ਵੀ ਤਨਾਅਗ੍ਰਸਤ ਮਨ ਦੀ ਨਿਸ਼ਾਨੀ ਹੈ। ਮਨੁੱਖ ਕਿਸੇ ਅਦਿੱਖ ਹਾਲਤ ਤੋਂ ਪ੍ਰਭਾਵਤ ਹੋ ਕੇ ਵਕਤੀ ਛੁਟਕਾਰਾ ਪਾਉਣ ਲਈ ਨਸ਼ੇ ਕਰਨ ਲੱਗਦਾ ਹੈ ਪਰ ਇਸ ਨਾਲ ਕੋਈ ਫਾਇਦਾ ਨਹੀਂ ਹੁੰਦਾ, ਉਲਟਾ ਨੁਕਸਾਨ ਹੁੰਦਾ ਹੈ। ਆਤਮ ਹੱਤਿਆ ਕਰਨ ਵੱਲ ਰੁਚਿਤ ਹੋਣਾ ਜਾਂ ਇਕਦਮ ਨੌਕਰੀ ਤਿਆਗਣ ਲਈ ਤਿਆਰ ਹੋ ਜਾਣਾ ਵੀ ਬਾਹਰੀ ਤੇ ਅੰਦਰੂਨੀ ਤਨਾਅ ਦੀ ਨਿਸ਼ਾਨੀ ਹੈ। ਆਪਣੇ ਵਿਸ਼ਵਾਸ ਤੇ ਭਰੋਸੇਯੋਗਤਾ ਤੋਂ ਯਕੀਨ ਉਠ ਜਾਣਾ ਵੀ ਕਈ ਕਿਸਮ ਦੇ ਦਬਾਵਾਂ ਤੇ ਤਨਾਅ ਦੀ ਨਿਸ਼ਾਨੀ ਹੈ। ਨੀਂਦਰ ਦਾ ਨਾ ਆਉਣਾ ਤੇ ਕਈ ਵਾਰੀ ਲੋੜ ਤੋਂ ਜ਼ਿਆਦਾ ਨੀਂਦਰ ਦਾ ਆਉਣਾ ਵੀ ਤਨਾਅਗ੍ਰਸਤ ਹੋਣ ਦੀ ਨਿਸ਼ਾਨੀ ਹੈÐ ਤੇ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਹ ਸਾਰੇ ਮਨੋਰੋਗ ਹਨ, ਜਿਨ੍ਹਾਂ ਦੀ ਇਲਾਜ ਹੋ ਸਕਦਾ ਹੈ ਤੇ ਇਸ ਲਈ ਕਿਸੇ ਵੀ ਮਨੋਚਿਕਿਤਸਕ ਕੋਲ ਜਾਣ ਦੀ ਲੋੜ ਹੈ ਤੇ ਅਜਿਹੀਆਂ ਨਿਸ਼ਾਨੀਆਂ ਪੈਦਾ ਹੋਣ ਨਾਲ ਹੀ ਮਨੋਰੋਗਾਂ ਦੇ ਮਨੋਵਿਗਿਆਨਕ ਡਾਕਟਰਾਂ ਕੋਲ ਜਾਣਾ ਚਾਹੀਦਾ ਹੈ ਤੇ ਇਲਾਜ ਕਰਵਾਉਣਾ ਚਾਹੀਦਾ ਹੈ। ਸੈਮੀਨਾਰ ਦੀ ਸਮਾਪਤੀ ਉੱਤੇ ਹਾਜ਼ਰ ਸੰਗਤਾਂ ਨੇ ਡਾਕਟਰ ਸ਼ਿਲਪਾ ਤੇ ਡਾਕਟਰ ਲੋਹਾਨ ਕੋਲੋਂ ਕਈ ਕਿਸਮ ਦੇ ਸੁਆਲ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਤੱਸਲੀਬਖਸ਼ ਉਤਰ ਦਿੱਤੇ। ਭਾਈ ਕਸ਼ਮੀਰ ਸਿੰਘ ਸ਼ਾਹੀ ਨੇ ਦੋਹਾਂ ਡਾਕਟਰਾਂ ਤੇ ਸੰਗਤਾਂ ਦਾ ਸੈਮੀਨਾਰ ਵਿਚ ਪਹੁੰਚਣ ਲਈ ਧੰਨਵਾਦ ਕੀਤਾ ਤੇ ਦੱਸਿਆ ਕਿ ਅਗਲੇ ਮਹੀਨੇ ਫਿਰ ਮਨ ਦੀਆਂ ਬੀਮਾਰੀਆਂ ਬਾਰੇ ਇਕ ਹੋਰ ਸ਼ਾਨਦਾਰ ਸੈਮੀਨਾਰ ਕਰਵਾਇਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article