PUNJABMAILUSA.COM

ਸਿੱਖ ਬੀਬੀਆਂ ਨੂੰ ਲੋਹ ਟੋਪ (ਹੈਲਮਟ) ਪਹਿਨਣ ਸਬੰਧੀ ਫੈਸਲੇ ਤੇ ਚੰਡੀਗੜ੍ਹ ਪ੍ਰਸ਼ਾਸਨ ਮੁੜ ਵਿਚਾਰ ਕਰੇ-ਬੀਬੀ ਜਗੀਰ ਕੌਰ

ਸਿੱਖ ਬੀਬੀਆਂ ਨੂੰ ਲੋਹ ਟੋਪ (ਹੈਲਮਟ) ਪਹਿਨਣ ਸਬੰਧੀ ਫੈਸਲੇ ਤੇ ਚੰਡੀਗੜ੍ਹ ਪ੍ਰਸ਼ਾਸਨ ਮੁੜ ਵਿਚਾਰ ਕਰੇ-ਬੀਬੀ ਜਗੀਰ ਕੌਰ

ਸਿੱਖ ਬੀਬੀਆਂ ਨੂੰ ਲੋਹ ਟੋਪ (ਹੈਲਮਟ) ਪਹਿਨਣ ਸਬੰਧੀ ਫੈਸਲੇ ਤੇ ਚੰਡੀਗੜ੍ਹ ਪ੍ਰਸ਼ਾਸਨ ਮੁੜ ਵਿਚਾਰ ਕਰੇ-ਬੀਬੀ ਜਗੀਰ ਕੌਰ
July 12
17:50 2018

ਬੀਬੀ ਜਗੀਰ ਕੌਰ ਦੀ ਅਗਵਾਈ ‘ਚ ਹੋਈ ਸ਼੍ਰੋਮਣੀ ਕਮੇਟੀ ਮੈਂਬਰ ਬੀਬੀਆਂ ਦੀ ਇਕੱਤਰਤਾ
ਅੰਮ੍ਰਿਤਸਰ, 12 ਜੁਲਾਈ (ਪੰਜਾਬ ਮੇਲ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੋ ਪਹੀਆ ਵਾਹਨ ਚਲਾਉਣ ਸਮੇਂ ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਦੇ ਤਾਜ਼ਾ ਫੈਸਲੇ ‘ਤੇ ਚਰਚਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੈਂਬਰ ਬੀਬੀਆਂ ਦੀ ਵਿਸ਼ੇਸ਼ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਹੋਈ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ, ਮੈਂਬਰ ਸ਼੍ਰੋਮਣੀ ਕਮੇਟੀ ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਵਿਚ ਸਿੱਖ ਬੀਬੀਆਂ ਨੂੰ ਦੋ ਪਹੀਆ ਵਾਹਨ ਚਲਾਉਣ ਸਮੇਂ ਲੋਹ ਟੋਪ ਪਹਿਨਣ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਦੀ ਸਖ਼ਤ ਸਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਨਾਲ ਹੀ ਮੰਗ ਕੀਤੀ ਕਿ ਇਸ ਫੈਸਲੇ ਤੇ ਮੁੜ ਵਿਚਾਰ ਕੀਤੀ ਜਾਵੇ।
ਇਸ ਮੌਕੇ ਬੋਲਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਨੂੰ ਟੋਪੀ ਪਾਉਣ ਦੀ ਸਖਤ ਮਨਾਹੀ ਹੈ। ਸਿੱਖ ਰਹਿਤਨਾਮਿਆਂ ਵਿਚ ਟੋਪੀ ਪਾਉਣ ਵਾਲੇ ਸਿੱਖ ਨੂੰ ਤਨਖਾਹੀਆ (ਸਜਾਯਾਫਤਾ) ਕਰਾਰ ਦਿੱਤਾ ਗਿਆ ਹੈ। ਰਹਿਤਨਾਮਾ ਭਾਈ ਪ੍ਰਹਿਲਾਦ ਸਿੰਘ ਵਿਚ ਜਿਕਰ ਹੈ “ਹੋਇ ਸਿਖ ਸਿਰ ਟੋਪੀ ਧਰੈ, ਸਾਤ ਜਨਮ ਕੁਸ਼ਟੀ ਹੋਇ ਮਰੈ” ਇਸ ਲਈ ਗੁਰੂ ਹੁਕਮਾਂ ਅਨੁਸਾਰ ਕੋਈ ਵੀ ਸਿੱਖ ਟੋਪੀ ਜਾਂ ਟੋਪ ਨਹੀਂ ਪਾ ਸਕਦਾ। ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਆਇਆ ਇਹ ਫੈਸਲਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਔਰਤਾਂ ਨੂੰ ਸੁਰਿਖਅਤ ਰੱਖਣ ਲਈ ਕਨੂੰਨ ਪਾਸ ਕਰਨੇ ਚਾਹੀਦੇ ਹਨ ਤਾਂ ਜੋ ਅਜੋਕੇ ਸਮੇਂ ਵਿਚ ਔਰਤਾਂ ਤੇ ਹੋ ਰਹੇ ਤਸ਼ੱਦਤਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅੰਗਰੇਜ ਰਾਜ ਸਮੇਂ ਵੀ ਸਿੱਖਾਂ ਨੂੰ ਜੰਗਾਂ ਸਮੇਂ ਟੋਪ ਪਹਿਨਣ ਲਈ ਜੋਰ ਪਾਇਆ ਜਾਂਦਾ ਸੀ ਪਰ ਉਸ ਸਮੇਂ ਸਿੱਖਾਂ ਨੇ ਟੋਪ ਨੂੰ ਨਹੀਂ ਸਿੱਖਾਂ ਦੀ ਸ਼ਾਨ ਦਸਤਾਰ ਨੂੰ ਹੀ ਵਿਸ਼ੇਸ ਅਹਿਮੀਅਤ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਬੀਬੀਆਂ ਨੂੰ ਸਰਕਾਰ ਇਸ ਫੈਸਲੇ ਤੋਂ ਰਾਹਤ ਦੇਵੇ ਅਤੇ ਸਰਕਾਰ ਵੱਲੋਂ ਬਣਾਏ ਇਸ ਕਨੂੰਨ ਨੂੰ ਤੁਰੰਤ ਵਾਪਸ ਲਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖ ਬੀਬੀਆਂ ਦਾ ਵਫਦ ਜਲਦੀ ਹੀ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ। ਇਸ ਦੇ ਨਾਲ ਹੀ ਬੀਬੀਆਂ ਦੇ ਵਫਦ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ ਇਸ ਮਸਲੇ ਸਬੰਧੀ ਮੰਗ ਪੱਤਰ ਦਿੱਤਾ ਗਿਆ। ਸ਼੍ਰੌਮਣੀ ਕਮੇਟੀ ਦਫਤਰ ਵਿਖੇ ਹੋਈ ਇਸ ਇਕੱਤਰਤਾ ਵਿਚ ਪੰਜਾਬ, ਹਰਿਆਣਾ, ਦਿੱਲੀ ਅਤੇ ਮੁੰਬਈ ਤੋਂ ਵੱਡੀ ਗਿਣਤੀ ਵਿਚ ਅਹੁਦੇਦਾਰ ਬੀਬੀਆਂ ਸ਼ਾਮਲ ਹੋਈਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਗੁਰਿੰਦਰ ਕੌਰ ਫਰੀਦਕੋਟ, ਬੀਬੀ ਜੁਗਿੰਦਰ ਕੌਰ ਰਾਠੋਰ, ਬੀਬੀ ਪਰਮਜੀਤ ਕੌਰ ਲਾਡਰਾਂ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਬੀਬੀ ਸਵਰਨ ਕੌਰ ਤੇੜਾ, ਬੀਬੀ ਰਵਿੰਦਰ ਕੌਰ, ਬੀਬੀ ਮਲਕੀਤ ਕੌਰ ਕਮਾਲਪੁਰ, ਬੀਬੀ ਕਰਨਬੀਰ ਕੌਰ ਗਿਦੜਬਾਹਾ, ਬੀਬੀ ਜੁਗਿੰਦਰ ਕੌਰ ਧਰਮਕੋਟ, ਬੀਬੀ ਪਰਮਜੀਤ ਕੌਰ, ਪ੍ਰੋ: ਕਮਲਜੀਤ ਕੌਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸਹਾਇਕ ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸਾਬਕਾ ਮੈਂਬਰ ਬੀਬੀ ਰਵਿੰਦਰ ਕੌਰ ਅਜ਼ਰਾਨਾ, ਬੀਬੀ ਅੰਮ੍ਰਿਤ ਕੌਰ ਸੀਨੀਅਰ ਮੀਤ ਪ੍ਰਧਾਨ, ਦਿੱਲੀ, ਬੀਬੀ ਰਣਜੀਤ ਕੌਰ ਪ੍ਰਧਾਨ ਦਿੱਲੀ ਸਟੇਟ, ਬੀਬੀ ਰਾਜਵਿੰਦਰ ਕੌਰ ਜਿਲ੍ਹਾ ਪ੍ਰਧਾਨ, ਬੀਬੀ ਬਲਵਿੰਦਰ ਕੌਰ ਸੰਧੂ ਛੇਹਰਟਾ, ਬੀਬੀ ਵੀਨਾ ਮੱਕੜ ਚੰਡੀਗੜ੍ਹ, ਬੀਬੀ ਦਰਸ਼ਨ ਕੌਰ, ਪ੍ਰਿੰ: ਰਵਿੰਦਰ ਕੌਰ ਚੱਡਾ, ਬੀਬੀ ਹਰਜੀਤ ਕੌਰ ਰਾਣੀ ਤਲਵੰਡੀ, ਬੀਬੀ ਜਸਪਾਲ ਕੌਰ ਭਾਟੀਆ, ਬੀਬੀ ਸੁਖਦੇਵ ਕੌਰ ਹੁਸ਼ਿਆਰਪੁਰ, ਬੀਬੀ ਪਰਮਜੀਤ ਕੌਰ ਪਿੰਕੀ ਪ੍ਰਧਾਨ ਮਹਾਂਰਾਸਟਰ, ਬੀਬੀ ਮਨਪ੍ਰੀਤ ਕੌਰ ਹੁੰਦਲ, ਤੋਂ ਇਲਾਵਾ ਸਿੱਖ ਪ੍ਰਚਾਰਕ ਬੀਬੀਆਂ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article