PUNJABMAILUSA.COM

ਸਿੱਖ ਭਾਈਚਾਰਾ ਪੰਥ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਰੱਦ ਕਰੇ- ਸ਼ਿਅਦ

ਸਿੱਖ ਭਾਈਚਾਰਾ ਪੰਥ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਰੱਦ ਕਰੇ- ਸ਼ਿਅਦ

ਸਿੱਖ ਭਾਈਚਾਰਾ ਪੰਥ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਰੱਦ ਕਰੇ- ਸ਼ਿਅਦ
November 09
03:31 2015

12
ਜਥੇਦਾਰਾਂ ਦੀਆਂ ਨਿਯੁਕਤੀਆਂ ਤੇ ਹਟਾਉਣ ਦਾ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਕੋਲ
ਚੰਡੀਗੜ੍ਹ, 8 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਅਸਵੀਕਾਰ ਤੇ ਰੱਦ ਕੀਤਾ ਜਾਵੇ ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਤਬਾਹ ਕਰਕੇ ਸਿੱਖ ਪੰਥ ‘ਚ ਵੰਡੀਆਂ ਪਾ ਕੇ ਇਸ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਦਿਆਂ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ‘ਸਰਬੱਤ ਖ਼ਾਲਸਾ’ ਦੇ ਨਾਂਅ ‘ਤੇ ਇਕੱਤਰਤਾ’ ਕਰ ਰਹੀਆਂ ਪੰਥ ਅਤੇ ਪੰਜਾਬ ਵਿਰੋਧੀ ਤਾਕਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਅਸਵਿਕਾਰ ਤੇ ਰੱਦ ਕਰਨ। ਪਾਰਟੀ ਦੇ ਸਕੱਤਰ ਜਨਰਲ ਤੇ ਸੰਸਦ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ, ਸੰਸਦ ਮੈਂਬਰਾਂ ਸ: ਰਣਜੀਤ ਸਿੰਘ ਬ੍ਰਹਿਮਪੁਰਾ ਤੇ ਸ: ਬਲਵਿੰਦਰ ਸਿੰਘ ਭੂੰਦੜ ਅਤੇ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੁੱਝ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਤਬਾਹ ਕਰਕੇ ਸਿੱਖ ਪੰਥ ‘ਚ ਵੰਡੀਆਂ ਪਾ ਕੇ ਇਸ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕੁਝ ਗ਼ੈਰ-ਸਮਾਜਿਕ ਤੱਤ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਆਪਣੇ ਹਿੱਤਾਂ ਦੀ ਪੂਰਤੀ ਕਰ ਰਹੇ ਹਨ। ਪਾਰਟੀ ਦਫ਼ਤਰ ਵਿਖੇ ਸੱਦੀ ਇਸ ਸਾਰੀ ਮੀਡੀਆ ਮਿਲਣੀ ਦੌਰਾਨ ਸ. ਬ੍ਰਹਮਪੁਰਾ ਨੇ ਕੋਈ ਸੰਵਾਦ ਨਹੀਂ ਕੀਤਾ। ਬਾਕੀ ਆਗੂਆਂ ਨੇ ਕਿਹਾ ਕਿ 1925 ਦੇ ਸਿੱਖ ਗੁਰਦੁਆਰਾ ਐਕਟ ਅਨੁਸਾਰ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਉਨ੍ਹਾਂ ਨੂੰ ਹਟਾਉਣ ਦਾ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਕੋਲ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨ ਵੱਲੋਂ ਡੇਰਾ ਮੁਖੀ ਨੂੰ ਮੁਆਫ਼ ਕਰ ਦਿੱਤਾ ਗਿਆ ਸੀ ਪਰ ਬਾਅਦ ‘ਚ ਫੈਸਲਾ ਵਾਪਿਸ ਲੈ ਲਿਆ ਗਿਆ ਸੀ, ਇਸ ਤੋਂ ਬਿਨਾਂ ਸਿੰਘ ਸਾਹਿਬਾਨ ਨੇ ਕੋਈ ਗ਼ਲਤੀ ਨਹੀਂ ਕੀਤੀ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, 10 ਨੂੰ ਇਕੱਤਰਤਾ ਸੱਦ ਰਹੀਆਂ ਸੰਸਥਾਵਾਂ ਨੂੰ ਅਪੀਲ ਕਰਦੀ ਹੈ ਕਿ ਕੋਈ ਵੀ ਅਜਿਹੀ ਕਾਰਵਾਈ ਨਾ ਕੀਤੀ ਜਾਵੇ ਜਿਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਢਾਹ ਲੱਗੇ।
ਬਰਗਾੜੀ ਗੋਲੀਕਾਂਡ ਲਈ ਸੁਮੇਧ ਸੈਣੀ ਜ਼ਿੰਮੇਵਾਰ, ਇਸੇ ਲਈ ਹਟਾਇਆ : ਅਕਾਲੀ ਦਲ
ਮੀਡੀਆ ਵੱਲੋਂ ਬਰਗਾੜੀ ਗੋਲੀਕਾਂਡ ਅਤੇ ਸੁਮੈਧ ਸੈਣੀ ਨੂੰ ਡੀ.ਜੀ.ਪੀ. ਦੇ ਅਹੁਦੇ ਤੋਂ ਹਟਾਏ ਜਾਣ ਸੰਬੰਧੀ ਪੁੱਛੇ ਇਕ ਸੁਆਲ ਦੇ ਜਵਾਬ ‘ਚ ਸ. ਢੀਂਡਸਾ ਨੇ ਕਿਹਾ ਕਿ ਗੋਲੀਕਾਂਡ ਲਈ ਡੀ.ਜੀ.ਪੀ. ਜ਼ਿੰਮੇਵਾਰ ਸੀ, ਇਸੇ ਲਈ ਉਸਨੂੰ ਹਟਾਇਆ ਗਿਆ। ਬੇਅਦਬੀ ਮਾਮਲੇ ਸਾਡੀ ਸਰਕਾਰ ਨੂੰ ਕਮਜ਼ੋਰ ਕਰਨ ਲਈ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹਨ। ਸ. ਢੀਂਡਸਾ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਘੋਖ ਲਈ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ‘ਚ ਜੁਡੀਸ਼ੀਅਲ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਐਸ.ਆਈ.ਟੀ. ਟੀਮ ਦਾ ਗਠਨ ਅਤੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾ ਰਹੀ ਹੈ। ਇਨ੍ਹਾਂ ਸਾਰੇ ਕਦਮਾਂ ਨੇ ਪੰਜਾਬ ਸਰਕਾਰ ਦੇ ਉਦੇਸ਼ ਨੂੰ ਸਾਫ ਕਰ ਦਿੱਤਾ ਹੈ ਜੋ ਮਾਮਲੇ ਦੀ ਤਹਿ ‘ਚ ਜਾ ਕੇ ਘਿਨਾਉਣਾ ਜ਼ੁਰਮ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦੇਣਾ ਚਾਹੁੰਦੀ ਹੈ।
ਸਦਭਾਵਨਾ ਰੈਲੀਆਂ ਲਈ ਭਾਜਪਾ ਨਾਲ ਵੀ ਗੱਲਬਾਤ ਕਰਾਂਗੇ
ਢੀਂਡਸਾ, ਭੂੰਦੜ ਅਤੇ ਚੀਮਾ ਨੇ ਕਿਹਾ ਕਿ ਪਾਰਟੀ ਵੱਲੋਂ ਕੀਤੀਆਂ ਜਾਣ ਵਾਲੀਆਂ ਸਦਭਾਵਨਾ ਰੈਲੀਆਂ ‘ਚ ਭਾਜਪਾ ਨੂੰ ਵੀ ਨਾਲ ਲੈਣ ਲਈ ਉਹ ਪੰਜਾਬ ਭਾਜਪਾ ਪ੍ਰਧਾਨ ਨਾਲ ਗੱਲਬਾਤ ਕਰਨਗੇ ਅਤੇ ਇਹ ਕਹਿਣਾ ਗ਼ਲਤ ਹੈ ਕਿ ਹਲਕਾ ਪੱਧਰ ‘ਤੇ ਅਕਾਲੀ ਆਗੂਆਂ ਨਾਲ ਲੋਕ ਰਾਬਤਾ ਨਹੀਂ ਬਣਾ ਰਹੇ ਬਲਕਿ ਜਿੱਥੇ ਵੀ ਅਕਾਲੀ ਆਗੂ ਲੋਕਾਂ ਨੂੰ ਮਿਲਣ ਜਾਂਦੇ ਹਨ, ਉੱਥੇ ਚੰਗਾ ਇਕੱਠ ਹੁੰਦਾ ਹੈ। ਇਸ ਮੌਕੇ ਉਨ੍ਹਾਂ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨੂੰ ਨਿਰੋਲ ਸਿਆਸਤ ਤੋਂ ਪ੍ਰੇਰਿਤ ਆਖਿਆ। ਢੀਂਡਸਾ ਨੇ ਕਿਹਾ ਕਿ ਰਾਹੁਲ ਦੇ ਪਿਤਾ ਨੇ ’84 ਵਿਚ ਸਿੱਖਾਂ ਦਾ ਕਤਲ ਕਰਵਾਇਆ ਸੀ ਅਤੇ ਕੇਜਰੀਵਾਲ ਕੇਵਲ 2017 ਦੀਆਂ ਚੋਣਾਂ ਕਾਰਨ ਹੀ ਪੰਜਾਬ ਆਏ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article