PUNJABMAILUSA.COM

ਸਿੱਖ ਭਾਈਚਾਰੇ ਵੱਲੋਂ ਕਾਂਗਰਸ ਦੇ ਮੈਂਬਰ ਜੈਰੀ ਮੈਕਨਰਨੀ ਦਾ ਗਰਮਜੋਸ਼ੀ ਨਾਲ ਕੀਤਾ ਗਿਆ ਸਵਾਗਤ

ਸਿੱਖ ਭਾਈਚਾਰੇ ਵੱਲੋਂ ਕਾਂਗਰਸ ਦੇ ਮੈਂਬਰ ਜੈਰੀ ਮੈਕਨਰਨੀ ਦਾ ਗਰਮਜੋਸ਼ੀ ਨਾਲ ਕੀਤਾ ਗਿਆ ਸਵਾਗਤ

ਸਿੱਖ ਭਾਈਚਾਰੇ ਵੱਲੋਂ ਕਾਂਗਰਸ ਦੇ ਮੈਂਬਰ ਜੈਰੀ ਮੈਕਨਰਨੀ ਦਾ ਗਰਮਜੋਸ਼ੀ ਨਾਲ ਕੀਤਾ ਗਿਆ ਸਵਾਗਤ
October 21
10:20 2015

22
ਸਿੱਖਾਂ ‘ਤੇ ਹੋ ਰਹੇ ਅੱਤਿਆਚਾਰ ਸਬੰਧੀ ਮੋਦੀ ਅੱਗੇ ਉਠਾਏ ਮਸਲੇ ਲਈ ਕੀਤਾ ਧੰਨਵਾਦ
ਫਰੀਮਾਂਟ, 21 ਅਕਤੂਬਰ (ਪੰਜਾਬ ਮੇਲ)- ਅਮਰੀਕਨ ਸਿੱਖ ਕਾਂਗਰੇਸ਼ਨਲ ਕਾਕਸ ਦੇ ਮੈਂਬਰ ਜੈਰੀ ਮੈਕਨਰਨੀ ਦਾ ਉੱਘੇ ਸਿੱਖ ਆਗੂ ਗੁਲਵਿੰਦਰ ਸਿੰਘ ਗਾਖਲ ਦੇ ਗ੍ਰਹਿ ਵਿਖੇ ਪੁੱਜਣ ‘ਤੇ ਸਿੱਖ ਲੀਡਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਿੱਖ ਆਗੂਆਂ ਵੱਲੋਂ ਬੀਤੇ ਦਿਨੀਂ ਅਮਰੀਕੀ ਦੌਰੇ ‘ਤੇ ਪੁੱਜੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਸਿੱਖਾਂ ‘ਤੇ ਹੋ ਰਹੇ ਅੱਤਿਆਚਾਰ ਦੇ ਉਠਾਏ ਗਏ ਮਸਲੇ ਸਬੰਧੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਸਬੰਧੀ ਫ਼ਰੈਂਡਸ ਆਫ਼ ਸਿੱਖ ਕਾਕਸ ਦੇ ਨੁਮਾਇੰਦੇ ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਸੀਨੀਅਰ ਮੈਂਬਰ ਜੈਰੀ ਮੈਕਨਰਨੀ ਭਾਰਤ ਦੇ ਪ੍ਰਧਾਨ ਸ਼੍ਰੀ ਮੋਦੀ ਦੀ ਸਿਲੀਕਾਨ ਵੈਲੀ ਫੇਰੀ ਦੌਰਾਨ ਉਨ੍ਹਾਂ ਨੂੰ ਮਿਲੇ ਅਤੇ ਭਾਰਤ ‘ਚ ਰਹਿ ਰਹੇ ਘੱਟ ਗਿਣਤੀ ਕੌਮ ਜਿਨ੍ਹਾਂ ‘ਚ ਖ਼ਾਸ ਕਰਕੇ ਸਿੱਖ ਸ਼ਾਮਲ ਹਨ, ਦੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਬਾਰੇ ਵਿਚਾਰ–ਵਟਾਂਦਰਾ ਕੀਤਾ, ਜਿਸਦੀ ਏ.ਜੀ.ਪੀ.ਸੀ. ਦੀ ਆਗੂਆਂ ਅਤੇ ਅਮਰੀਕਾ ‘ਚ ਵੱਸਦੇ ਸਿੱਖਾਂ ਵੱਲੋਂ ਖੂਬ ਸ਼ਲਾਘਾ ਕੀਤੀ ਗਈ। ਇਸ ਮੌਕੇ ਮੈਕਨਰਨੀ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ‘ਚ ਰਹਿ ਰਹੇ ਸਮੂਹ ਲੋਕਾਂ ਨੂੰ ਧਾਰਮਿਕ ਆਜ਼ਾਦੀ ਹੈ ਅਤੇ ਮਨੁੱਖੀ ਅਧਿਕਾਰਾਂ ਦਾ ਇਸਤੇਮਾਲ ਕਰਨ ਦਾ ਪੂਰਨ ਹੱਕ ਹਾਸਲ ਹੈ ਅਤੇ ਅਸੀ ਚਾਹੁੰਦੇ ਹਾਂ ਕਿ ਪੂਰੀ ਦੁਨੀਆ ‘ਚ ਰਹਿ ਰਹੇ ਲੋਕਾਂ ਨੂੰ ਇਸੇ ਤਰ੍ਹਾਂ ਦੇ ਅਧਿਕਾਰ ਆਪਣੇ–ਆਪਣੇ ਦੇਸ਼ਾਂ ‘ਚ ਪ੍ਰਦਾਨ ਹੋਣ। ਉਨ੍ਹਾਂ ਸ਼੍ਰੀ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤ ‘ਚ ਰਹਿ ਰਹੇ ਘੱਟ ਗਿਣਤੀ ਅਤੇ ਖ਼ਾਸ ਤੌਰ ‘ਤੇ ਸਿੱਖ ਕੌਮ ਨੂੰ ਆਪਣੇ ਧਾਰਮਿਕ ਕੰਮਕਾਜ਼ਾਂ ਅਤੇ ਮਨੁੱਖੀ ਅਧਿਕਾਰਾਂ ਦੀ ਵਰਤੋਂ ਲਈ ਪੂਰਨ ਆਜ਼ਾਦੀ ਮਿਲਣੀ ਚਾਹੀਦੀ ਹੈ ਅਤੇ ਉਸ ‘ਚ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਇੱਥੇ ਇਹ ਯਾਦ ਕਰਵਾਇਆ ਜਾਂਦਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਪਿਛਲੇ ਕਈ ਮਹੀਨ੍ਹਿਆਂ ਤੋਂ ਭੁੱਖ ਹੜਤਾਲ ‘ਤੇ ਬੈਠੇ ਬਜ਼ੁਰਗ ਆਗੂ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਸਬੰਧ ‘ਚ ਵੀ ਜੈਰੀ ਮੈਕਨਰਨੀ ਨੇ ਅਮਰੀਕਾ ਦੇ ਸੈਕਟਰੀ ਆਫ਼ ਸਟੇਟ ਨੂੰ ਪੱਤਰ ਲਿਖ ਕੇ ਇਸ ਸਬੰਧੀ ਕਾਰਵਾਈ ਕਰਨ ਨੂੰ ਕਿਹਾ ਸੀ, ਜਿਸਦਾ ਗੰਭੀਰ ਨੋਟਿਸ ਲੈਂਦਿਆਂ ਅਮਰੀਕਾ ਸਰਕਾਰ ਵੱਲੋਂ ਕੀਤੀ ਤੁਰੰਤ ਕਾਰਵਾਈ ਤੋਂ ਬਾਅਦ ਉਨ੍ਹਾਂ ਦੇ ਬੇਟੇ ਨੂੰ ਗੈਰ–ਕਾਨੂੰਨੀ ਹਿਰਾਸਤ ਤੋਂ ਮੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਫ਼ਿਰ ਬਾਪੂ ਸੂਰਤ ਸਿੰਘ ਦੀ ਸਿਹਤ ‘ਤੇ ਚਿੰਤਾ ਕਰਦਿਆਂ ਆਸ ਕੀਤੀ ਕਿ ਛੇਤੀ ਹੀ ਆਪਣੇ ਮਕਸਦ ‘ਚ ਕਾਮਯਾਬ ਹੋਣਗੇ। ਸਿੱਖ ਆਗੂਆਂ ਨੇ ਕਿਹਾ ਕਿ ਉਹ ਉਕਤ ਅਮਰੀਕੀ ਆਗੂਆਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸਿੱਖ ਕੌਮ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਮੁੱਦੇ ਨੂੰ ਸ਼੍ਰੀ ਮੋਦੀ ਅੱਗੇ ਉਠਾਇਆ। ਉਨ੍ਹਾਂ ਕਿਹਾ ਕਿ ਭਾਰਤ ‘ਚ ਸਿੱਖਾਂ ‘ਤੇ ਵਿਤਕਰੇ ਵਾਲੀ ਨੀਤੀ ਨੂੰ ਅਪਨਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨਾਲ ਭੇਦਭਾਵ ਕਰਦੇ ਹੋਏ ਉਨ੍ਹਾਂ ਦੇ ਧਾਰਮਿਕ ਅਤੇ ਹੋਰਨਾਂ ਮਸਲਿਆਂ ‘ਚ ਦਖਲਅੰਦਾਜ਼ੀ ਕਰਕੇ ਉਨ੍ਹਾਂ ‘ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਇਸ ਸਮਾਗਮ ‘ਚ ਹੋਰ ਉੱਘੇ ਆਗੂਆਂ ‘ਚ ਜੌਹਨ ਸਿੰਘ ਗਿੱਲ ਉੱਘੇ ਕਬੱਡੀ ਪ੍ਰਮੋਟਰ, ਮੇਅਰ ਸੁੱਖ ਧਾਲੀਵਾਲ, ਮਨਜੀਤ ਸਿੰਘ ਉੱਪਲ, ਹਰਨੇਕ ਸਿੰਘ ਅਟਵਾਲ, ਕੁਲਜੀਤ ਸਿੰਘ ਨਿੱਜਰ, ਰਾਣਾ ਸਿੰਘ ਅਤੇ ਪ੍ਰਮੁੱਖ ਸਿੱਖ ਆਗੂ ਅਮਰ ਸ਼ੇਰਗਿੱਲ ਆਦਿ ਦੇ ਨਾਂ ਜ਼ਿਕਰਯੋਗ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article