PUNJABMAILUSA.COM

ਸਿੱਖ ਮੋਟਰਸਾਈਕਲ ਸਵਾਰਾਂ ਨੂੰ ਉਨਟਾਰੀਓ ਵਿਚ ਮਿਲੀ ਹੈਲਮਟ ਤੋਂ ਛੋਟ

ਸਿੱਖ ਮੋਟਰਸਾਈਕਲ ਸਵਾਰਾਂ ਨੂੰ ਉਨਟਾਰੀਓ ਵਿਚ ਮਿਲੀ ਹੈਲਮਟ ਤੋਂ ਛੋਟ

ਸਿੱਖ ਮੋਟਰਸਾਈਕਲ ਸਵਾਰਾਂ ਨੂੰ ਉਨਟਾਰੀਓ ਵਿਚ ਮਿਲੀ ਹੈਲਮਟ ਤੋਂ ਛੋਟ
October 11
22:29 2018

18 ਅਕਤੂਬਰ ਤੋਂ ਲਾਗੂ ਹੋਣਗੇ ਨਵੇਂ ਨਿਯਮ
ਟੋਰਾਂਟੋ, 11 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਤਿੰਨ ਹੋਰਨਾਂ ਰਾਜਾਂ ਦੀ ਤਰਜ਼ ‘ਤੇ ਉਨਟਾਰੀਓ ਦੇ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਵੀ ਹੈਲਮਟ ਤੋਂ ਛੋਟ ਮਿਲ ਗਈ ਹੈ। ਨਵੇਂ ਨਿਯਮ 18 ਅਕਤੂਬਰ ਤੋਂ ਲਾਗੂ ਹੋਣਗੇ। ਪ੍ਰੀਮੀਅਰ ਡਗ ਫ਼ੋਰਡ ਸਰਕਾਰ ਨੇ ਕਿਹਾ ਕਿ ਸੜਕਾਂ ‘ਤੇ ਸਫ਼ਰ ਕਰਨ ਵਾਲਿਆਂ ਦੀ ਸੁਰੱਖਿਆ ਸਾਡੀ ਮੁੱਖ ਤਰਜੀਹ ਹੈ ਪਰ ਸਾਡੀ ਸਰਕਾਰ ਇਹ ਵੀ ਮੰਨਦੀ ਹੈ ਕਿ ਸਫ਼ਰ ਦੌਰਾਨ ਆਪਣੀ ਸੰਭਾਲ ਕਰਨਾ ਹਰ ਸ਼ਖਸ ਦੀ ਨਿਜੀ ਜ਼ੁੰਮੇਵਾਰੀ ਵੀ ਬਣਦੀ ਹੈ ਜਿਸ ਦੇ ਮੱਦੇਨਜ਼ਰ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਖ਼ਾਸ ਰਿਆਇਤ ਦਿਤੀ ਗਈ ਹੈ।ਪ੍ਰੀਮੀਅਰ ਡਗ ਫ਼ੋਰਡ ਨੇ ਕ੍ਰਿਸਮਸ ਦੇ ਨੇੜੇ ਹੈਲਮਟ ਤੋਂ ਛੋਟ ਦੇਣ ਦਾ ਐਲਾਨ ਕੀਤਾ ਸੀ ਪਰ ਆਉਂਦੇ ਤਿਉਹਾਰਾਂ ਨੂੰ ਮੁੱਖ ਰਖਦਿਆਂ ਅਕਤੂਬਰ ਵਿਚ ਹੀ ਛੋਟ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ। ਬਰੈਂਪਟਨ ਸਾਊਥ ਤੋਂ ਵਿਧਾਇਕ ਪ੍ਰਭਮੀਤ ਸਰਕਾਰੀਆ ਨੇ ਹਾਈਵੇਅ ਟ੍ਰੈਫ਼ਿਕ ਐਕਟ ਵਿਚ ਸੋਧ ਲਈ ਬਿਲ ਵੀ ਪੇਸ਼ ਕੀਤਾ ਸੀ ਪਰ ਇਸ ਪ੍ਰਕਿਰਿਆ ਤਹਿਤ ਜ਼ਿਆਦਾ ਸਮਾਂ ਲੱਗਣ ਦੀ ਸੰਭਾਵਨਾ ਨੂੰ ਵੇਖਦਿਆਂ ਨਵੇਂ ਨਿਯਮ ਪੇਸ਼ ਕਰਨ ਦਾ ਫ਼ੈਸਲਾ ਕੀਤਾ ਗਿਆ। ਪ੍ਰਭਮੀਤ ਸਰਕਾਰੀ ਨੇ ਕਿਹਾ ਕਿ ਉਹ ਕਈ ਸਾਲ ਤੋਂ ਉਨਟਾਰੀਓ ਦੇ ਸਿੱਖ ਮੋਟਰਸਾਈਕਲ ਸਵਾਰਾਂ ਨੂੰ ਹੈਲਮਟ ਤੋਂ ਛੋਟ ਦੀ ਮੰਗ ਕਰਦੇ ਆ ਰਹੇ ਹਨ ਕਿਉਂਕਿ ਦਸਤਾਰ ਸਜਾਉਣਾ ਸਿੱਖ ਧਰਮ ਦਾ ਅਹਿਮ ਅੰਗ ਹੈ ਅਤੇ ਸਿੱਖਾਂ ਨੇ ਹੈਲਮਟ ਤੋਂ ਛੋਟ ਦੇ ਨਿਯਮ ਨੂੰ ਸਿਰਫ਼ ਕੈਨੇਡਾ ਵਿਚ ਹੀ ਨਹੀਂ ਸਗੋਂ ਦੁਨੀਆਂ ਭਰ ਵਿਚ ਅਸਰਦਾਰ ਤਰੀਕੇ ਨਾਲ ਲਾਗੂ ਕਰ ਕੇ ਦਿਖਾਇਆ ਹੈ।ਕੈਨੇਡਾ ਵਿਚ ਹੁਣ ਤੱਕ ਐਲਬਰਟਾ, ਮੈਨੀਟੋਬਾ ਅਤੇ ਬ੍ਰਿਟਿਸ਼ ਕੋਲੰਬੀਆ ਵਿਚ ਸਿੱਖਾਂ ਨੂੰ ਬਗ਼ੈਰ ਹੈਲਮਟ ਤੋਂ ਮੋਟਰਸਾਈਕਲ ਚਲਾਉਣ ਦੀ ਇਜਾਜ਼ਤ ਹੈ। ਬਰਤਾਨੀਆ ਵਿਚ ਸਿੱਖਾਂ ਨੂੰ ਇਹ ਛੋਟ 1976 ਵਿਚ ਹੀ ਦੇ ਦਿਤੀ ਗਈ ਸੀ। ਡਗ ਫ਼ੋਰਡ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਹੈਲਮਟ ਤੋਂ ਛੋਟ ਦਾ ਵਾਅਦਾ ਕੀਤਾ ਸੀ ਜਿਸ ਨੂੰ ਪੂਰਾ ਕਰ ਦਿਤਾ ਗਿਆ ਹੈ। ਉਨਟਾਰੀਓ ਦੇ ਸਿੱਖ ਮੋਟਰਸਾਈਕਲ ਕਲੱਬ ਅਤੇ ਵਰਲਡ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ ਨੇ ਡਗ ਫ਼ੋਰਡ ਸਰਕਾਰ ਦੇ ਫ਼ੈਸਲਾ ਦਾ ਭਰਵਾਂ ਸਵਾਗਤ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article