PUNJABMAILUSA.COM

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਤੇ ਜਥਾ ਸਿਰਲੱਥ ਖ਼ਾਲਸਾ ਦੀ ਸਾਂਝੀ ਕਾਰਵਾਈ

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਤੇ ਜਥਾ ਸਿਰਲੱਥ ਖ਼ਾਲਸਾ ਦੀ ਸਾਂਝੀ ਕਾਰਵਾਈ

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਤੇ ਜਥਾ ਸਿਰਲੱਥ ਖ਼ਾਲਸਾ ਦੀ ਸਾਂਝੀ ਕਾਰਵਾਈ
November 18
17:26 2017

ਗੇਟ ਵੇਅ ਆਫ਼ ਅੰਮ੍ਰਿਤਸਰ ਨੇੜਲਾ ਸ਼ਰਾਬ ਦਾ ਠੇਕਾ ਇੱਕ ਹਫ਼ਤੇ ਵਿੱਚ ਹੋਵੇਗਾ ਬੰਦ- ਭਾਈ ਰਣਜੀਤ ਸਿੰਘ, ਭਾਈ ਪਰਮਜੀਤ ਸਿੰਘ
ਸੰਦੌੜ, 18 ਨਵੰਬਰ (ਹਰਮਿੰਦਰ ਸਿੰਘ ਭੱਟ/ਪੰਜਾਬ ਮੇਲ)- ਅੰਮ੍ਰਿਤਸਰ ਦੇ ਮੁੱਖ ਦੁਆਰ ਜੀ.ਟੀ.ਰੋਡ ਬਾਈ ਪਾਸ ਵਿਖੇ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੇ ਉਸਾਰੇ ਗੇਟ ਵੇਅ ਆਫ਼ ਅੰਮ੍ਰਿਤਸਰ ਦੇ ਨਾਲ ਹੀ ਸ਼ਰਾਬ ਦਾ ਠੇਕਾ ਖੋਲੇ ਜਾਣ ਦਾ ਜਾਗਰੂਕ ਸਿੱਖ ਜਥੇਬੰਦੀਆਂ ਨੇ ਗੰਭੀਰ ਨੋਟਿਸ ਲੈਂਦਿਆਂ ਅੱਜ ਇਸ ਠੇਕੇ ਦੇ ਮਾਲਕ ਨੂੰ ਮਜਬੂਰ ਕਰ ਦਿੱਤਾ ਕਿ ਠੇਕਾ ਹਟਾ ਲਵੇ। ਜਿਸਦਾ ਠੇਕੇਦਾਰ ਨੇ ਠੇਕੇ ਨੂੰ ਬੰਦ ਕਰਨ ਦਾ ਵਾਅਦਾ ਵੀ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨੌਜੁਆਨ ਸੰਘਰਸ਼ਸ਼ੀਲ ਜਥੇਬੰਦੀ ਸਿੱਖ ਯੂਥ ਫ਼ੈਡੇਰਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਜਥਾ ਸਿਰਲੱਥ ਖਾਲਸਾ ਦੇ ਭਾਈ ਪਰਮਜੀਤ ਸਿੰਘ ਅਕਾਲੀ ਦੀ ਅਗਵਾਈ ਹੇਠ ਇਕ ਦਰਜਨ ਦੇ ਕਰੀਬ ਸਿੰਘ ਗੇਟ ਵੇਅ ਆਫ਼ ਅੰਮ੍ਰਿਤਸਰ ਨੇੜਲੇ ਸ਼ਰਾਬ ਦੇ ਠੇਕੇ ਦੇ ਬਾਹਰ ਜਮਾਂ ਹੋਏ ਅਤੇ ਠੇਕੇ ਖਿਲਾਫ਼ ਨਾਅਰੇਬਾਜ਼ੀ ਕੀਤੀ, ਜਿਸ ‘ਤੇ ਕੁੱਝ ਸਮੇਂ ਬਾਅਦ ਹੀ ਠੇਕੇ ਦੇ ਮਾਲਕ ਜਤਿੰਦਰ ਸਿੰਘ ਰਿੰਕੂ ਵੀ ਮੌਕੇ ‘ਤੇ ਪੁੱਜ ਗਿਆ। ਜਥੇਬੰਦੀਆਂ ਦੇ ਸਿੰਘਾਂ ਨੇ ਠੇਕਾ ਮਾਲਕ ਨੂੰ ਗੁਰੂ ਨਗਰੀ ਦੇ ਮੁੱਖ ਸਵਾਗਤੀ ਗੇਟ ਤੇ ਸ਼ੁਰੂਆਤੀ ਸਥਾਨ ਦਾ ਹਵਾਲਾ ਦਿੰਦਿਆਂ ਤੇ ਨੇੜੇ ਫ਼ਤਹਿ ਅਕੈਡਮੀ ਸਕੂਲ ਦਿਖਾ?ਂਦਿਆਂ ਤੇ ਸ਼ਹਿਰ ਦੀ ਪਵਿੱਤਰਤਾ ਕਾਇਮ ਰੱਖਣ ਲਈ ਠੇਕਾ ਬੰਦ ਕਰਨ ਦੀ ਗੱਲ ਕਹੀ। ਕਾਫ਼ੀ ਚਿਰ ਬਾਅਦ ਠੇਕਾ ਮਾਲਕ ਇਸ ਗੱਲ ਲਈ ਸਹਿਮਤ ਹੋਇਆ ਕਿ ਸੰਬੰਧਤ ਸ਼ਰਾਬ ਦਾ ਠੇਕਾ ਇੱਕ ਹਫ਼ਤੇ ਅੰਦਰ ਚੁੱਕ ਲਿਆ ਜਾਵੇਗਾ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਦੀ ਹੱਦ ਅੰਦਰ ਸ਼ਰਾਬ ਦੇ ਠੇਕੇ, ਮੀਟ ਦੀਆਂ ਦੁਕਾਨਾਂ ਤੇ ਤੰਬਾਕੂ ਦੇ ਖੋਖੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਤੇ ਸਮੁੱਚਾ ਪੰਜਾਬੀ ਭਾਈਚਾਰਾ ਇਸ ਦਾ ਸਖ਼ਤ ਵਿਰੋਧ ਕਰੇ ਕਿਉਂਕਿ ਇਹ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਵੱਲੋਂ ਵਸਾਈ ਹੋਈ ਪਵਿੱਤਰ ਨਗਰੀ ਹੈ, ਜਿਸ ਨੂੰ ‘ਸਿਫ਼ਤੀ ਦਾ ਘਰ’ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਨ੍ਹਾਂ ਠੇਕਿਆਂ ਨੂੰ ਤੁਰੰਤ ਬੰਦ ਕਰੇ, ਨਹੀਂ ਤਾਂ ਅਗਲਾ ਸੰਘਰਸ਼ ਵਿੱਢਿਆ ਜਾਵੇਗਾ। ਨਸ਼ਿਆਂ ਦੇ ਕਾਰਨ ਪੰਜਾਬ ਦੇ ਹਜਾਰਾਂ ਗੱਭਰੂ ਨੌਜਵਾਨ ਤਬਾਹੀ ਵੱਲ ਵੱਧ ਰਹੇ ਹਨ, ਜਿਸ ਨਾਲ ਕੌਮ ਦੀ ਨਸਲਕੁਸ਼ੀ ਕੀਤੀ ਜਾ ਰਹੀ ਹੈ, ਜਿਸ ਨੂੰ ਰੋਕਣ ਲਈ ਸੰਗਤਾਂ ਸਾਡਾ ਸਾਥ ਦੇਣ। ਇਸ ਮੌਕੇ ਭਾਈ ਦਿਲਬਾਗ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਹਰੀ ਸਿੰਘ, ਗਿਆਨੀ ਸਿਮਰਨਜੀਤ ਸਿੰਘ, ਹਰਪ੍ਰੀਤ ਸਿੰਘ ਟੋਨੀ, ਭਾਈ ਹਰਜੀਤ ਸਿੰਘ, ਪਾਰਸ ਸਿੰਘ ਤੇ ਭਾਈ ਗੁਰਮਿਲਾਪ ਸਿੰਘ ਪ੍ਰਮੁਖਤਾ ਨਾਲ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article