PUNJABMAILUSA.COM

ਸਿੱਖ ਰਹਿਤ ਮਰਿਆਦਾ ਮੁਤਾਬਕ ਕਿਸੇ ਵੀ ਕੇਸਧਾਰੀ ਸਿੱਖ ਮਰਦ ਜਾਂ ਔਰਤ ਲਈ ਹੈਲਮਟ ਪਹਿਨਣਾ ਸਿਧਾਂਤ ਦੀ ਉਲੰਘਣਾ : ਜਥੇਦਾਰ ਗਿਆਨੀ ਗੁਰਬਚਨ ਸਿੰਘ

July 23
21:59 2018

ਅੰਮ੍ਰਿਤਸਰ, 23 ਜੁਲਾਈ (ਪੰਜਾਬ ਮੇਲ)- ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਚੰਡੀਗੜ੍ਹ ਵਿਚ ਸਿੱਖ ਬੀਬੀਆਂ ਨੂੰ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ (ਲੋਹ ਟੋਪ) ਪਾਉਣਾ ਲਾਜ਼ਮੀ ਕੀਤੇ ਜਾਣ ਨੂੰ ਸਿੱਖ ਸਿਧਾਂਤਾਂ ਦੇ ਉਲਟ ਕਰਾਰ ਦਿੰਦਿਆਂ ਇਹ ਮਾਮਲਾ ਕਾਨੂੰਨੀ ਚਾਰਾਜੋਈ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤਾ ਹੈ। ਇਹ ਫੈਸਲਾ ਅੱਜ ਇਥੇ ਅਕਾਲ ਤਖ਼ਤ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਕੀਤਾ ਗਿਆ।
ਇਕੱਤਰਤਾ ਮਗਰੋਂ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਸਿੱਖ ਰਹਿਤ ਮਰਿਆਦਾ ਮੁਤਾਬਕ ਕੋਈ ਵੀ ਕੇਸਧਾਰੀ ਸਿੱਖ ਮਰਦ ਜਾਂ ਔਰਤ ਲਈ ਲੋਹ ਟੋਪ ਪਹਿਨਣਾ ਸਿਧਾਂਤ ਦੀ ਉਲੰਘਣਾ ਹੈ। ਉਨ੍ਹਾਂ ਆਖਿਆ ਕਿ ਸਿੱਖ ਬੀਬੀਆਂ ਦੀ ਸ਼ਨਾਖਤ ਦਸਤਾਰਧਾਰੀ ਜਾਂ ਗੈਰ ਦਸਤਾਰਧਾਰੀ ਹੋਣ ਨਾਲ ਨਹੀਂ ਜੁੜੀ ਹੋਈ ਹੈ। ਕੋਈ ਵੀ ਸਿੱਖ ਬੀਬੀ ਜਿਸ ਦੇ ਨਾਂ ਨਾਲ ‘ਕੌਰ’ ਸ਼ਬਦ ਜੁੜਦਾ ਹੈ ਅਤੇ ਉਹ ਸਾਬਤ ਸੂਰਤ ਹੈ ਤਾਂ ਉਹ ਸਿੱਖ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਫੈਸਲਾ ਕਿ ਦਸਤਾਰਧਾਰੀ ਸਿੱਖ ਬੀਬੀਆਂ ਨੂੰ ਹੈਲਮਟ ਪਹਿਨਣ ਤੋਂ ਛੋਟ ਹੋਵੇਗੀ ਅਤੇ ਬਾਕੀ ਗੈਰ ਦਸਤਾਰਧਾਰੀ ਸਿੱਖ ਬੀਬੀਆਂ ਨੂੰ ਇਹ ਛੋਟ ਨਹੀਂ ਮਿਲੇਗੀ, ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹੁਕਮਾਂ ਖਿਲਾਫ਼ ਸੰਗਤ ਵੱਲੋਂ ਵੱਡੇ ਪੱਧਰ ’ਤੇ ਸ਼ਿਕਾਇਤਾਂ ਕੀਤੀਆਂ ਗਈਆਂ ਹਨ। ਬੀਤੇ ਦਿਨੀਂ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਇਸਤਰੀਆਂ ਦਾ ਇਕ ਵਫ਼ਦ ਵੀ ਉਨ੍ਹਾਂ ਨੂੰ ਮਿਲਿਆ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਅਦਾਲਤੀ ਆਦੇਸ਼ਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਕਾਨੂੰਨੀ ਚਾਰਾਜੋਈ ਵਾਸਤੇ ਇਹ ਮਾਮਲਾ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤਾ ਗਿਆ ਹੈ।
ਇਸ ਦੌਰਾਨ ਰਾਜਸਥਾਨ ਦੇ ਜ਼ਿਲ੍ਹਾ ਗੰਗਾਨਗਰ ਸਥਿਤ ਗੁਰਦੁਆਰਾ ਬੁੱਢਾ ਜੋਹੜ ਦੇ ਮਾਮਲੇ ਨੂੰ ਵਿਚਾਰਨ ਮਗਰੋਂ ਕੀਤੇ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਉਥੇ ਅਕਾਲ ਤਖ਼ਤ ਦੇ ਹੁਕਮਾਂ ਨੂੰ ਅਣਡਿਠਾ ਕਰਕੇ ਆਪਣੀ ਮਰਜ਼ੀ ਨਾਲ ਗੁਰਦੁਆਰੇ ਦੀ ਪ੍ਰਬੰਧਕੀ ਕਮੇਟੀ ਦਾ ਸੰਵਿਧਾਨ ਤਿਆਰ ਕੀਤਾ ਗਿਆ ਹੈ ਅਤੇ ਕਮੇਟੀ ਬਣਾਈ ਗਈ ਹੈ, ਜਿਸ ਨਾਲ ਆਪਸੀ ਵਿਵਾਦ ਵਧਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਕਮੇਟੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ ਤੇ ਇਨ੍ਹਾਂ ਦੀ ਥਾਂ ਇਕ 9 ਮੈਂਬਰੀ ਕਮੇਟੀ ਨੂੰ ਗੁਰਦੁਆਰੇ ਦਾ ਪ੍ਰਬੰਧ ਸੌਂਪ ਦਿੱਤਾ ਗਿਆ ਹੈ। ਇਹ ਕਮੇਟੀ ਕਾਨੂੰਨੀ ਮਾਹਿਰਾਂ ਤੇ ਸੰਗਤਾਂ ਦੀ ਰਾਏ ਨਾਲ ਨਵਾਂ ਸੰਵਿਧਾਨ ਤਿਆਰ ਕਰਨ ਮਗਰੋਂ ਪ੍ਰਵਾਨਗੀ ਲਈ ਅਕਾਲ ਤਖ਼ਤ ਵਿਖੇ ਭੇਜੇਗੀ। ਇਸ ਦੌਰਾਨ ਅੱਜ ਨਿਹੰਗ ਜਥੇਬੰਦੀਆਂ ਅਤੇ ਸਤਿਕਾਰ ਕਮੇਟੀ ਦੇ ਕਾਰਕੁੰਨ ਵੀ ਪੰਜ ਸਿੰਘ ਸਾਹਿਬਾਨ ਕੋਲ ਪੇਸ਼ ਹੋਏ ਹਨ। ਦੋਵਾਂ ਧਿਰਾਂ ਨੇ ਪੰਜ ਸਿੰਘ ਸਾਹਿਬਾਨ ਨੂੰ ਦਸਿਆ ਕਿ ਉਨ੍ਹਾਂ ਆਪਸੀ ਵਿਵਾਦ ਹੱਲ ਕਰ ਲਿਆ ਹੈ ਅਤੇ ਭਵਿੱਖ ਵਿਚ ਇਕ ਦੂਜੇ ਖਿਲਾਫ ਦੂਸ਼ਣਬਾਜੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮਲੋਟ ਰੈਲੀ ਵਿੱਚ ਦਸਤਾਰ ਬੇਅਦਬੀ ਦਾ ਮਾਮਲਾ ਅਗਲੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ। ਕਾਂਗਰਸੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਬੇਟੇ ਵਲੋਂ ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਮਾਫੀ ਮੰਗਣ ਦੇ ਮਾਮਲੇ ਨੂੰ ਲਗਾਤਾਰ ਲਟਕਾਏ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਜਦੋਂ ਤਕ ਇਹ ਦੋਵੇਂ ਇਥੇ ਪੇਸ਼ ਹੋ ਕੇ ਮਾਫੀ ਨਹੀਂ ਮੰਗਦੇ, ਉਹ ਦੋਸ਼ੀ ਹਨ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article