PUNJABMAILUSA.COM

ਸਿੱਖ ਵਾਤਾਵਰਣ ਦਿਵਸ ਵਜੋਂ ਮਨਾਇਆ ਜਾਵੇਗਾ ਸੱਤਵੇਂ ਪਾਤਸ਼ਾਹ ਜੀ ਦਾ ਗੁਰਤਾਗੱਦੀ ਦਿਵਸ

ਸਿੱਖ ਵਾਤਾਵਰਣ ਦਿਵਸ ਵਜੋਂ ਮਨਾਇਆ ਜਾਵੇਗਾ ਸੱਤਵੇਂ ਪਾਤਸ਼ਾਹ ਜੀ ਦਾ ਗੁਰਤਾਗੱਦੀ ਦਿਵਸ

ਸਿੱਖ ਵਾਤਾਵਰਣ ਦਿਵਸ ਵਜੋਂ ਮਨਾਇਆ ਜਾਵੇਗਾ ਸੱਤਵੇਂ ਪਾਤਸ਼ਾਹ ਜੀ ਦਾ ਗੁਰਤਾਗੱਦੀ ਦਿਵਸ
March 12
15:38 2018

ਕੀਰਤਪੁਰ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ-ਡਾ. ਰੂਪ ਸਿੰਘ
ਅੰਮ੍ਰਿਤਸਰ, 12 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਿੱਖ ਵਾਤਾਵਰਣ ਦਿਵਸ ਵਜੋਂ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ। ਇਸ ਸਬੰਧ ਵਿਚ ਸ੍ਰੀ ਕੀਰਤਪੁਰ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ 15 ਮਾਰਚ ਨੂੰ ਇਕ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਲਾਭ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਬਲਬੀਰ ਸਿੰਘ ਸੀਚੇਵਾਲ ਸਮੇਤ ਵਾਤਾਵਰਣ ਪ੍ਰੇਮੀ ਅਤੇ ਬਾਗਬਾਨੀ ਦੇ ਮਾਹਿਰ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਿੱਖ ਵਾਤਾਵਰਣ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ ਇਸ ਵਾਰ ਵੀ 15 ਮਾਰਚ ਨੂੰ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ ਅਤੇ ਮੁੱਖ ਸਮਾਗਮ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਲਕਾ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਦੇਖ-ਰੇਖ ਹੇਠ ਕੀਤਾ ਜਾਵੇਗਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਲਗਾਏ ਗਏ ਨੌਲੱਖਾ ਬਾਗ ਦੀ ਸਾਂਭ-ਸੰਭਾਲ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿਛਲੇ ਸਾਲ ਇਸ ਇਤਿਹਾਸਕ ਬਾਗ ਵਿਚ 15 ਕਿਸਮ ਦੇ ਔਸ਼ਧੀ ਬੂਟੇ ਵੀ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਸੱਤਵੇਂ ਪਾਤਸ਼ਾਹ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਅਤੇ ਸਕੂਲਾਂ ਕਾਲਜਾਂ ਵਿਚ ਵੀ ਵਾਤਾਵਰਣ ਦੀ ਸ਼ੁਧਤਾ ਲਈ ਬੂਟੇ ਲਗਾਉਣ ਦੇ ਨਾਲ ਨਾਲ ਵਾਤਾਵਰਣ ਸਬੰਧੀ ਜਾਗਰੂਕਤਾ ਵੀ ਫੈਲਾਈ ਜਾਵੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਦਿਨ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਲਈ ਪ੍ਰਣ ਵੀ ਕੀਤਾ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article