PUNJABMAILUSA.COM

ਸਿੱਖ ਵਾਤਾਵਰਣ ਦਿਹਾੜੇ ਦੀ ਹੋਈ ਸ਼ੁਰੂਆਤ

ਸਿੱਖ ਵਾਤਾਵਰਣ ਦਿਹਾੜੇ ਦੀ ਹੋਈ ਸ਼ੁਰੂਆਤ

ਸਿੱਖ ਵਾਤਾਵਰਣ ਦਿਹਾੜੇ ਦੀ ਹੋਈ ਸ਼ੁਰੂਆਤ
March 13
17:27 2018

ਨਵੀਂ ਦਿੱਲੀ, 13 ਮਾਰਚ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਆਈ.ਐਚ.ਫਾਊਨਡੇਸ਼ਨ ਕੱਲਕਤਾ, ਅਰਥ ਡੇ ਨੈਟਵਰਕ ਕੱਲਕਤਾ ਅਤੇ ਭਾਰਤੀ ਸਰਬ ਧਰਮ ਸੰਸਦ ਵੱਲੋਂ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਿੱਖ ਵਾਤਾਵਰਣ ਦਿਹਾੜੇ ਦੀ ਸ਼ੁਰੂਆਤ ਕੀਤੀ ਗਈ ਜਿਸ ਵਿਚ ਕਮੇਟੀ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ.ਕੇ. ਨੇ ਅਤੇ ਆਈ.ਐਮ.ਐਚ. ਫਾਊਨਡੇਸ਼ਨ ਦੇ ਪ੍ਰਧਾਨ ਸ੍ਰ. ਸਤਨਾਮ ਸਿੰਘ ਆਹਲੂਵਾਲਿਆਂ, ਅਰਥ ਡੇ ਫਾਊਨਡੇਸ਼ਨ ਦੀ ਡਾਇਰੈਕਟਰ ਸ੍ਰੀਮਤੀ ਕਰੁਣਾ ਏ. ਸਿੰਘ, ਅਤੇ ਅਨਿਲ ਅਰੋੜਾ ਨੇ ਪੌਧੇ ਲਗਾ ਕੇ ਵਾਤਾਵਰਣ ਨੂੰ ਸ਼ੁੱਧ ਕਰਨ ਲਈ ਇੱਕ ਕਦਮ ਚੁੱਕਿਆ। ਇਸਦੇ ਨਾਲ ਹੀ ਭਾਰਤੀ ਸਰਬ ਧਰਮ ਸੰਸਦ ਦੇ ਸੰਸਥਾਪਕ ਗੋਸਵਾਮੀ ਸ਼ੁਸ਼ੀਲ ਜੀ ਮਹਾਰਾਜ ਅਹਿੰਸਾ ਵਿਸ਼ਵ ਭਾਰਤੀ ਦੇ ਸੰਯੋਜਕ ਆਚਾਰਿਆਂ ਡਾ. ਲੋਕੇਸ਼ ਮੁਨੀ ਅਤੇ ਆਲ ਇੰਡੀਆ ਇਮਾਮ ਐਸੋਸਿਏਸ਼ਨ ਦੇ ਪ੍ਰਧਾਨ ਡਾ. ਉਮਰ ਅਹਿਮਦ ਇਲਿਆਸੀ ਜੀ ਨੇ ਵੀ ਮਾਨਵਤਾ ਦੀ ਸੇਵਾ ਲਈ ਪੌਧੇ ਲਗਾ ਕੇ ਇਸ ਮੁਹਿੰਮ ਨੂੰ ਹੋਰ ਅੱਗੇ ਵਧਾਇਆ। ਆਪਣੇ ਬਿਆਨ ’ਚ ਸ੍ਰ. ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਸਿੱਖ ਵਾਤਾਵਰਣ ਦਿਹਾੜਾ ਜੋ ਕਿ 14 ਮਾਰਚ ਨੂੰ ਮਨਾਇਆ ਜਾਂਦਾ ਹੈ, ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਵਾਤਾਵਰਣ ਨੂੰ ਖੁਸ਼ਹਾਲ ਬਣਾਉਣ ਲਈ ਆਪਣੇ ਸਮੇਂ ’ਚ ਜਾਗਰੂਕਤਾ ਸੰਸਾਰ ’ਚ ਲਿਆਂਦੀ ਸੀ। ਜਿਸਦੀ ਅੱਜ 500 ਸਾਲ ਬਾਅਦ ਵੀ ਦੁਨੀਆਂ ਭਰ ‘ਚ ਲੋੜ ਪੈ ਰਹੀ ਹੈ। ਸ੍ਰ. ਜੀ.ਕੇ. ਅਤੇ ਹੋਰ ਆਏ ਧਰਮਾਂ ਦੇ ਆਗੂਆਂ ਨੇ ਜਿਥੇ ਵਾਤਾਵਰਨ ਨੂੰ ਖੂਬਸ਼ੂਰਤ ਬਣਾਉਣ ਲਈ ਪੌਧੇ ਲਗਾ ਕੇ ਇਹ ਵੀ ਫੈਸਲਾ ਲਿਆ ਕਿ ਅਸੀਂ ਪਲਾਸਟਿਕ ਵਸਤੂਆਂ ਦਾ ਬਾਈਕਾਟ ਕਰਾਂਗੇ। ਜਿਸ ਨਾਲ ਅੱਜ ਦੇ ਯੁੱਗ ’ਚ ਬਹੁਤ ਪਲਾਸਟਿਕ ਦਾ ਪ੍ਰਯੋਗ ਕਰਨ ਤੋਂ ਬਾਅਦ ਉਸਨੂੰ ਸੁੱਟਣ ਨਾਲ ਵਾਤਾਵਰਨ ’ਤੇ ਬੁਰਾ ਅਸਰ ਪੈ ਰਿਹਾ ਹੈ। ਪਲਾਸਟਿਕ ਦੀ ਵੀ ਰੀ-ਸਾਇਕਿਲਿੰਗ ਲਈ ਲੋਕਾਂ ਨੂੰ ਜਾਗਰੂਕ ਕਰਾਉਣ ਲਈ ਸਭ ਤੋਂ ਪਹਿਲੀ ਪਹਿਲ ਸਕੂਲੀ ਬੱਚਿਆਂ ਨੂੰ ਫਿਲਮਾਂ ਰਾਹੀਂ ਇਹ ਦੱਸਿਆ ਜਾਵੇਗਾ ਕਿ ਪਲਾਸਟਿਕ ਦਾ ਉਪਯੋਗ ਨਾ ਕੀਤਾ ਜਾਵੇ , ਸਗੋਂ ਵੱਧ ਤੋਂ ਵੱਧ ਪੌਧੇ ਲਗਾ ਕੇ ਵਾਤਾਵਰਨ ਨੂੰ ਸੰੁਦਰ ਬਣਾਇਆ ਜਾਵੇ। ਫਲਾਂ ਦੇ ਪੌਧੇ ਲਗਾ ਕੇ ਜਿਸ ਨਾਲ ਪੇਂਡੂ ਲੋਕਾਂ ਦਾ ਘਰ ਦਾ ਗੁਜਾਰਾ ਚਲ ਸਕੇ ਅਤੇ ਵਾਤਾਵਰਨ ਵੀ ਖੂਬਸ਼ੂਰਤ ਬਣੇ। ਇਸ ਕੜ੍ਹੀ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਬ੍ਰਾਂਚ ’ਚ 5 ਪੌਥੇ ਲਗਾਏ ਗਏ ਤੇ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਗਿਆ। ਸਕੂਲ ਦੇ ਮੈਨੇਜਰ ਸ੍ਰ. ਕੁਲਮੋਹਨ ਸਿੰਘ, ਅਤੇ ਵਾਇਸ ਪ੍ਰਿੰਸੀਪਲ ਹਰਬੰਸ ਕੌਰ ਵਾਲੀਆਂ ਨੇ ਇਸ ਕੰਮ ਲਈ ਇਨ੍ਹਾਂ ਸੰਸਥਾਂਵਾਂ ਦੀ ਸਲਾਘਾ ਕੀਤੀ।
ਇਸ ਤੋਂ ਇਲਾਵਾ ਇਹਨਾਂ ਦੋਨੌਂ ਪ੍ਰੋਗਰਾਮਾਂ ਦਾ ਆਯੋਜਨ ਸ੍ਰ. ਪਰਮਜੀਤ ਸਿੰਘ ਚੰਢੋਕ ਅੰਤ੍ਰਿੰਗ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਂਬਰ ਸ੍ਰ. ਵਿਕਰਮ ਸਿੰਘ ਰੋਹਿਣੀ ਅਤੇ ਸ੍ਰ. ਹਰਮੀਤ ਸਿੰਘ ਅੰਮ੍ਰਿਤਸਰ ਨੇ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article