PUNJABMAILUSA.COM

ਸਿੱਖ ਸ਼ਸਤਰ ਵਿੱਦਿਆ ਤੇ ਗੱਤਕਾ ਨੂੰ ਪੇਟੈਂਟ ਕਰਾਉਣਾ ਸਿੱਖ ਧਰੋਹਰ ’ਤੇ ਕਬਜਾ ਕਰਨ ਦੇ ਤੁੱਲ : ਗਰੇਵਾਲ

ਸਿੱਖ ਸ਼ਸਤਰ ਵਿੱਦਿਆ ਤੇ ਗੱਤਕਾ ਨੂੰ ਪੇਟੈਂਟ ਕਰਾਉਣਾ ਸਿੱਖ ਧਰੋਹਰ ’ਤੇ ਕਬਜਾ ਕਰਨ ਦੇ ਤੁੱਲ : ਗਰੇਵਾਲ

ਸਿੱਖ ਸ਼ਸਤਰ ਵਿੱਦਿਆ ਤੇ ਗੱਤਕਾ ਨੂੰ ਪੇਟੈਂਟ ਕਰਾਉਣਾ ਸਿੱਖ ਧਰੋਹਰ ’ਤੇ ਕਬਜਾ ਕਰਨ ਦੇ ਤੁੱਲ : ਗਰੇਵਾਲ
March 14
17:21 2019

ਨਿੱਜੀ ਫਰਮ ਵੱਲੋਂ ਆਯੋਜਿਤ ‘ਵਰਲਡ ਗੱਤਕਾ ਲੀਗ’ ਨਾਲ ਕੋਈ ਸਬੰਧ ਨਹੀਂ : ਨੈਸ਼ਨਲ ਗੱਤਕਾ ਐਸੋਸੀਏਸ਼ਨ ਤੇ ਵਿਸ਼ਵ ਗੱਤਕਾ ਫੈਡਰੇਸ਼ਨ
ਚੰਡੀਗੜ੍ਹ, 14 ਮਾਰਚ (ਪੰਜਾਬ ਮੇਲ)- ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਰਜ਼ਿ.) ਤੇ ਵਿਸ਼ਵ ਗੱਤਕਾ ਫੈਡਰੇਸ਼ਨ (ਰਜ਼ਿ.) ਨੇ ਦਿੱਲੀ ਦੀ ਇੱਕ ਨਿੱਜੀ ਪ੍ਰੋਪਰਾਈਟਰਸ਼ਿੱਪ ਵਾਲੀ ਲਿਮਟਿਡ ਫਰਮ ਵੱਲੋਂ ਸਿੱਖ ਸ਼ਸਤਰ ਵਿੱਦਿਆ ਅਤੇ ਗੱਤਕੇ ਦੇ ਨਾਮ ਨੂੰ ਟਰੇਡ ਮਾਰਕ ਕਾਨੂੰਨ ਤਹਿਤ ਪੇਟੈਂਟ ਕਰਾਉਣ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਗੱਤਕਾ ਖੇਡ ਸਿੱਖ ਇਤਿਹਾਸ ਤੇ ਵਿਰਾਸਤ ਨਾਲ ਜੁੜੀ, ਗੁਰੂ ਸਾਹਿਬਾਨ ਵੱਲੋਂ ਵਰੋਸਾਈ ਸਮੁੱਚੀ ਕੌਮ ਦੀ ਮਾਣਮੱਤੀ ਤੇ ਪੁਰਾਤਨ ਖੇਡ ਹੈ ਅਤੇ ਕੋਈ ਵੀ ਇਸ ਨੂੰ ਰਜਿਸਟਰਡ ਜਾਂ ਪੇਟੈਂਟ ਨਹੀਂ ਕਰਵਾ ਸਕਦਾ।
ਉਕਤ ਸਬੰਧੀ ਇੱਕ ਬਿਆਨ ਵਿੱਚ ਅੱਜ ਇੱਥੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਕੱਤਰ ਤੇਜਿੰਦਰ ਸਿੰਘ ਗਿੱਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਸਕੱਤਰ ਬਲਜੀਤ ਸਿੰਘ ਨੇ ਦੱਸਿਆ ਕਿ ਭਾਰਤੀ ਕੰਪਨੀ ਕਾਨੂੰਨ ਤਹਿਤ ਰਜਿਸਟਰਡ ਇੱਕ ਨਿੱਜੀ ਫਰਮ ਨੇ ਦੋ ਨਾਮ – ਗੱਤਕਾ ਅਤੇ ਸਿੱਖ ਸ਼ਸਤਰ ਵਿੱਦਿਆ, ਦੇ ਨਾਵਾਂ ਨੂੰ ਦਿੱਲੀ ਤੋਂ ਟਰੇਡ ਮਾਰਕ ਕਾਨੂੰਨ ਤਹਿਤ ਪੇਟੈਂਟ ਕਰਾਇਆ ਹੈ ਜੋ ਕਿ ਸਿੱਖ ਧਰਮ ਅਤੇ ਸਿੱਖ ਇਤਿਹਾਸ ਨਾਲ ਕੋਝਾ ਮਜਾਕ ਅਤੇ ਸਮੁੱਚੀ ਸਿੱਖ ਕੌਮ ਨੂੰ ਚੁਣੌਤੀ ਦੇਣ ਸਮਾਨ ਹੈ। ਇਸ ਧਾਰਮਿਕ ਮੁੱਦੇ ‘ਤੇ ਸਬੰਧਿਤ ਨਿੱਜੀ ਫਰਮ ਨੂੰ ਸਖਤ ਚਿਤਾਵਨੀ ਦਿੰਦਿਆਂ ਚੋਟੀ ਦੀਆਂ ਉਕਤ ਸੰਸਥਾਵਾਂ ਨੇ ਗੱਤਕਾ ਅਤੇ ਸਿੱਖ ਸ਼ਸਤਰ ਵਿੱਦਿਆ ਗੱਤਕਾ ਨੂੰ ਟਰੇਡ ਮਾਰਕ ਤਹਿਤ ਪੇਟੈਂਟ ਕਰਾਉਣ ਦਾ ਮਕਸਦ ਸਿੱਖ ਧਰੋਹਰ ‘ਤੇ ਕਬਜਾ ਕਰਨਾ ਦੇ ਤੁੱਲ ਕਰਾਰ ਦਿੱਤਾ ਹੈ।
ਉਨਾਂ ਕਿਹਾ ਕਿ ਜੇਕਰ ਇਸ ਨਿੱਜੀ ਫਰਮ ਨੇ ਗੱਤਕਾ ਅਤੇ ਸਿੱਖ ਸ਼ਸਤਰ ਵਿੱਦਿਆ ਨੂੰ ਟਰੇਡ ਮਾਰਕ ਤਹਿਤ ਪੇਟੈਂਟ ਕਰਾਉਣ ਦੀ ਅਵੱਗਿਆ ਸਬੰਧੀ ਤੁਰੰਤ ਸਿੱਖ ਕੌਮ ਤੋਂ ਮਾਫੀ ਨਾ ਮੰਗੀ ਅਤੇ ਇਨਾਂ ਦੋਵਾਂ ਟਰੇਡ ਮਾਰਕਾਂ ਨੂੰ ਤੁਰੰਤ ਰੱਦ ਨਾ ਕਰਾਇਆ ਤਾਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਸਪੱਸ਼ਟ ਕੀਤਾ ਕਿ ਭਾਰਤੀ ਟਰੇਡ ਮਾਰਕ ਕਾਨੂੰਨ ਤਹਿਤ ਅਨੁਸਾਰ ਕਿਸੇ ਨਵੀਂ ਕਾਢ ਜਾਂ ਨਵੀਂ ਤਕਨੀਕ ਤਿਆਰ ਹੋਣ ’ਤੇ ਹੀ ਪੇਟੈਂਟ ਕਰਾਇਆ ਜਾ ਸਕਦਾ ਹੈ ਜਦਕਿ ਗੱਤਕਾ ਅਤੇ ਸਿੱਖ ਸ਼ਸਤਰ ਵਿੱਦਿਆ ਤਾਂ ਪੁਰਾਤਨ ਗੁਰ ਇਤਿਹਾਸ, ਗੁਰਬਾਣੀ, ਸਿੱਖ ਸੱਭਿਆਚਾਰ, ਧਰਮ ਅਤੇ ਵਿਰਸੇ ਦਾ ਅਟੁੱਟ ਅੰਗ ਹੈ ਜਿਸ ‘ਤੇ ਕਬਜਾ ਕਰਨ, ਇਸ ਧਰੋਹਰ ਨੂੰ ਵੇਚਣ ਜਾਂ ਇਸ ਰਾਹੀਂ ਪੈਸਾ ਕਮਾਉਣ ਦੀ ਖੁੱਲ ਕਿਸੇ ਨੂੰ ਵੀ ਨਹੀਂ ਦਿੱਤੀ ਜਾ ਸਕਦੀ।
ਇਸੇ ਦੌਰਾਨ ਉਨਾਂ ਇਹ ਵੀ ਸਪੱਸ਼ਟ ਕੀਤਾ ਹੈ ਦਿੱਲੀ ਵਿਖੇ ਇਸੇ ਨਿੱਜੀ ਫਰਮ ਵੱਲੋਂ ਕਰਵਾਈ ਜਾ ਰਹੀ ‘ਵਰਲਡ ਗੱਤਕਾ ਲੀਗ’ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦਾ ਕੋਈ ਸਬੰਧ ਨਹੀਂ ਅਤੇ ਨਾ ਹੀ ਇਸ ਗੱਤਕਾ ਲੀਗ ਨੂੰ ਉਨਾਂ ਵੱਲੋਂ ਕੋਈ ਵੀ ਮਾਨਤਾ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸ ਲਿਮਟਿਡ ਤੇ ਨਿੱਜੀ ਫਰਮ ਵੱਲੋਂ ਇਹ ਲੀਗ ਕਰਵਾਉਣ ਦਾ ਪ੍ਰਚਾਰ ਕਰਕੇ ਗੱਤਕਾ ਖਿਡਾਰੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਸਥਾਪਤ ਕਾਨੂੰਨ ਤੇ ਨਿਯਮਾਂ ਅਨੁਸਾਰ ਕਿਸੇ ਵੀ ਪੱਧਰ ਦਾ ਕੌਮੀ ਜਾਂ ਕੌਮਾਂਤਰੀ ਟੂਰਨਾਮੈਂਟ ਸਿਰਫ ਵਿਸ਼ਵ ਖੇਡ ਫੈਡਰੇਸ਼ਨ ਜਾਂ ਰਾਸ਼ਟਰੀ ਖੇਡ ਫੈਡਰੇਸ਼ਨ ਦੀ ਨਿਗਰਾਨੀ ਹੇਠ ਹੀ ਕਰਵਾਇਆ ਜਾ ਸਕਦਾ ਹੈ ਜਦ ਕਿ ਇਸ ਲੀਗ ਨੂੰ ਕਰਵਾਉਣ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਜਾਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਤੋਂ ਕੋਈ ਵੀ ਪ੍ਰਵਾਨਗੀ ਨਹੀਂ ਲਈ ਗਈ ਜੋ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਨੈਸ਼ਨਲ ਸਪੋਰਟਸ ਕੋਡ ਅਤੇ ਭਾਰਤੀ ਓਲੰਪਿਕ ਚਾਰਟਰ ਦੀ ਘੋਰ ਉਲੰਘਣਾ ਹੈ।
ਗਰੇਵਾਲ ਨੇ ਦੇਸ਼-ਵਿਦੇਸ਼ ਵਿਚ ਵੱਸਦੇ ਸਮੂਹ ਗੱਤਕਾ ਖਿਡਾਰੀਆਂ ਅਤੇ ਉਕਤ ਦੋਹਾਂ ਗੱਤਕਾ ਸੰਸਥਾਵਾਂ ਨਾਲ ਜੁੜੇ ਰੈਫਰੀਆਂ ਅਤੇ ਕੋਚਾਂ ਨੂੰ ਕਿਹਾ ਹੈ ਕਿ ਉਹ ਇੱਕ ਵਿਅਕਤੀ ਵੱਲੋਂ ਨਿੱਜੀ ਤੌਰ ’ਤੇ ਕਰਵਾਈ ਜਾ ਰਹੀ ਅਜਿਹੀ ਲੀਗ ਜਾਂ ਟੂਰਨਾਮੈਂਟ ਵਿੱਚ ਹਰਗਿਜ ਭਾਗ ਨਾ ਲੈਣ ਕਿਉਂਕਿ ਅਜਿਹੇ ਗੈਰਮਾਨਤਾ ਪ੍ਰਾਪਤ ਟੂਰਨਾਮੈਂਟ ਦੌਰਾਨ ਮਿਲਣ ਵਾਲੇ ਸਰਟੀਫਿਕੇਟਾਂ ਦੀ ਵੀ ਕੋਈ ਮਾਨਤਾ ਨਹੀਂ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article