ਸਿੱਖ ਸੇਵਾ ਫਾਊਂਡੇਸ਼ਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ‘ਤੇ ਸੈਲਮ ‘ਚ ਬੋਰਡ ਲਗਾਏ

99
ਸੈਲਮ (ਔਰੇਗਨ) 'ਚ ਲਗਾਏ ਬੋਰਡਾਂ ਦਾ ਦ੍ਰਿਸ਼।
Share

ਸਿਆਟਲ, 11 ਨਵੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮਨਾਉਣ ਲਈ ਸੈਲਮ ਸ਼ਹਿਰ ਵਿਚ ਸਿੱਖ ਸੇਵਾ ਫਾਊਂਡੇਸ਼ਨ ਦੇ ਚੇਅਰਮੈਨ ਬਹਾਦਰ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ‘ਤੇ ਹਾਈਵੇ ‘ਤੇ ਬੋਰਡ ਲਗਾਏ ਗਏ ਹਨ। ਬਹਾਦਰ ਸਿੰਘ ਨੇ ਦੱਸਿਆ ਕਿ ਅਮਰੀਕਾ ਦੇ ਦੂਸਰੇ ਸ਼ਹਿਰਾਂ ਤੇ ਹਾਈਵੇ ਉਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮਨਾਉਣ ਲਈ ਬੋਰਡ ਲਗਾਉਣੇ ਚਾਹੀਦੇ ਹਨ, ਜਿਸ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਤੇ ਸਿੱਖਿਆਵਾਂ ਦਾ ਪ੍ਰਚਾਰ ਤੇ ਪ੍ਰਸਾਰ ਹੋ ਸਕੇ। ਸੈਲਮ ਦੀ ਸਮੁੱਚੀ ਸੰਗਤ ਦੀ ਅਪੀਲ ਹੈ ਕਿ ਕਰਤਾਰਪੁਰ ਲਾਂਘਾ ਗੁਰਪੁਰਬ ਤੋਂ ਪਹਿਲਾਂ ਭਾਰਤ ਸਰਕਾਰ ਨੂੰ ਖੋਲ੍ਹ ਦੇਣਾ ਚਾਹੀਦਾ ਹੈ, ਜੋ ਅਮਨ, ਸ਼ਾਂਤੀ ਤੇ ਦੋਨੋਂ ਦੇਸ਼ਾਂ ‘ਚ ਸੁਖਾਵੇਂ ਸੰਬੰਧਾਂ ਲਈ ਪ੍ਰੇਰਨਾ ਸਰੋਤ ਹੋਵੇਗਾ। ਸਿੱਖ ਸੇਵਾ ਫਾਊਂਡੇਸ਼ਨ ਅਮਰੀਕਾ ਵੱਲੋਂ ਬੋਰਡ ਲਾਉਣ ਲਈ ਸੇਵਾ ਦੀ ਪੰਜਾਬੀ ਭਾਈਚਾਰੇ ਵੱਲੋਂ ਸ਼ਲਾਘਾ ਹੋ ਰਹੀ ਹੈ।

ਸਿੱਖ ਸੇਵਾ ਫਾਊਂਡੇਸ਼ਨ ਅਮਰੀਕਾ ਦੇ ਚੇਅਰਮੈਨ ਬਹਾਦਰ ਸਿੰਘ।

 


Share