PUNJABMAILUSA.COM

ਸਿੱਖ ਸੰਗਤ ਨੇ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਦੀ ਗੱਡੀ ਘੇਰ ਕੀਤੀ ਨਾਅਰੇਬਾਜ਼ੀ

ਸਿੱਖ ਸੰਗਤ ਨੇ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਦੀ ਗੱਡੀ ਘੇਰ ਕੀਤੀ ਨਾਅਰੇਬਾਜ਼ੀ

ਸਿੱਖ ਸੰਗਤ ਨੇ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ  ਦੀ ਗੱਡੀ ਘੇਰ ਕੀਤੀ ਨਾਅਰੇਬਾਜ਼ੀ
October 23
21:12 2015

akal
ਤਲਵੰਡੀ ਸਾਬੋ, 23 ਅਕਤੂਬਰ (ਪੰਜਾਬ ਮੇਲ)- ਤਲਵੰਡੀ ਸਾਬੋ-ਬਠਿੰਡਾ ਮੁੱਖ ਮਾਰਗ ’ਤੇ ਸਿੱਖ ਸੰਗਤ ਵੱਲੋਂ ਅੱਜ ਨੌਵੇਂ ਦਿਨ ਦਿੱਤੇ ਗਏ ਧਰਨੇ ਦੌਰਾਨ ੳੁਥੋਂ ਲੰਘ ਰਹੇ ਅਕਾਲੀ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ ਦੀ ਗੱਡੀ ਘੇਰ ਕੇ ਨਾਅਰੇਬਾਜ਼ੀ ਕੀਤੀ ਗੲੀ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਇਲਾਕੇ ਦੀਆਂ ਸੰਗਤਾਂ ਵੱਲੋਂ ਇੱਥੇ ਦਸਮੇਸ਼ ਸਕੂਲ ਕੋਲ ਰਜਵਾਹੇ ਦੇ ਪੁਲ ’ਤੇ ਤਲਵੰਡੀ ਸਾਬੋ-ਬਠਿੰਡਾ ਮੁੱਖ ਸੜਕ ‘ਤੇ ਪਿਛਲੇ ਨੌਂ ਦਿਨਾਂ ਤੋਂ ਲਗਾਤਾਰ ਰੋਸ ਧਰਨਾ ਜਾਰੀ ਹੈ। ਧਰਨੇ ਦੌਰਾਨ ਭਾਵੇਂ ਪਹਿਲਾਂ ਸੜਕੀ ਆਵਾਜਾਈ ਬਿਲਕੁਲ ਬੰੰਦ ਕਰ ਦਿੱਤੀ ਜਾਂਦੀ ਸੀ ਪਰ ਬੀਤੇ ਕੱਲ੍ਹ ਤੋਂ ਛੋਟੇ ਵਾਹਨਾਂ, ਮੋਟਰਸਾਈਕਲਾਂ, ਜੀਪਾਂ-ਕਾਰਾਂ ਆਦਿ ਲਈ ਇੱਕ ਪਾਸੇ ਦੀ ਆਵਾਜਾਈ ਚਾਲੂ ਰੱਖੀ ਜਾ ਰਹੀ ਹੈ। ਅੱਜ ਬਾਅਦ ਦੁਪਹਿਰ ਧਰਨੇ ਵਾਲੀ ਥਾਂ ’ਤੇ ਸਥਿਤੀ ਉਸ ਸਮੇਂ ਗੰਭੀਰ ਬਣ ਗਈ ਜਦੋਂ ਹਲਕਾ ਬਠਿੰਡਾ ਦਿਹਾਤੀ ਦੇ ਅਕਾਲੀ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ ਗੱਡੀ ਵਿੱਚ ਸਵਾਰ ਹੋ ਕੇ ਚੁੱਪ-ਚੁਪੀਤੇ ਧਰਨੇ ਵਾਲੀ ਥਾਂ ਤੋਂ ਦੀ ਤਲਵੰਡੀ ਸਾਬੋ ਲਈ ਲੰਘ ਰਹੇ ਸਨ। ਧਰਨਾਕਾਰੀਆਂ ਨੇ ਗੱਡੀ ਚਲਾ ਰਹੇ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅਤੇ ਅਮਰੀਕ ਸਿੰਘ ਕੋਟਸ਼ਮੀਰ ਨੂੰ ਪਛਾਣ ਕੇ ਗੱਡੀ ਘੇਰ ਲਈ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਕੁਝ ਧਰਨਾਕਾਰੀਆਂ ਵੱਲੋਂ ਮੌਕੇ ’ਤੇ ਕਿਰਪਾਨਾਂ ਕੱਢ ਲੈਣ ਕਾਰਨ ਮੌਕੇ ‘ਤੇ ਮੌਜੂਦ ਪੁਲੀਸ ਅਧਿਕਾਰੀਆਂ ਦੇ ਹੋਸ਼ ਉੱਡ ਗਏ। ਏ.ਐੱਸ.ਆਈ. ਰਣਯੋਧ ਸਿੰਘ ਤੇ ਧਰਨਾਕਾਰੀ ਆਗੂਆਂ ਦੀ ਸੂਝਬੂਝ ਅਤੇ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਵੱਲੋਂ ਕਾਰ ਦੇ ਦਰਵਾਜ਼ੇ ਲਾਕ ਕਰ ਲੈਣ ਕਾਰਨ ਵੱਡਾ ਟਕਰਾਅ ਹੋਣ ਤੋਂ ਟਲ ਗਿਆ। ਅਖ਼ੀਰ ਸੰਗਤ ਦੇ ਰੋਹ ਅੱਗੇ ਕੋਈ ਪੇਸ਼ ਨਾ ਜਾਂਦੀ ਦੇਖ ਕੇ ਵਿਧਾਇਕ ਕੋਟਫੱਤਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਨੇ ਆਪਣੀ ਗੱਡੀ ਪਿੱਛੇ ਕਰਕੇ ਵਾਪਸ ਮੋਡ਼ ਲੲੀ। ਇਸ ਘਟਨਾ ਵਿੱਚ ਵਿਧਾਇਕ ਦੀ ਗੱਡੀ ਦਾ ਸ਼ੀਸ਼ਾ ਟੁੱਟ ਗਿਆ ਅਤੇ ਕੁਝ ਝਰੀਟਾਂ ਵੀ ਪੈ ਗਈਅਾਂ। ਵਿਧਾਇਕ ਦੀ ਗੱਡੀ ਦੇ ਪਿੱਛੇ ਆ ਰਹੀਆਂ ਉਨ੍ਹਾਂ ਦੇ ਕੁਝ ਸਮਰਥਕਾਂ ਦੀਆਂ ਗੱਡੀਆਂ ਵੀ ਹਾਲਾਤ ਨੂੰ ਭਾਂਪਦਿਆਂ ਪਿੱਛੇ ਹੀ ਮੁਡ਼ ਗੲੀਆਂ।
ਘਟਨਾ ਦਾ ਪਤਾ ਲੱਗਦਿਆਂ ਹੀ ਭਾਵੇਂ ਡੀ.ਐੱਸ.ਪੀ. ਬਲਵਿੰਦਰ ਸਿੰਘ ਅਤੇ ਥਾਣਾ ਮੁਖੀ ਭੁਪਿੰਦਰ ਸਿੰਘ ਮੌਕੇ ‘ਤੇ ਪੁੱਜੇ ਪਰ ਉਦੋਂ ਤੱਕ ਮਾਹੌਲ ਸ਼ਾਂਤ ਹੋ ਗਿਆ ਸੀ। ਉਨ੍ਹਾਂ ਨੇ ਧਰਨਾਕਾਰੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਪੰਥਕ ਧਰਨੇ ਦੀ ਬਾਬਾ ਕਾਕਾ ਸਿੰਘ ਅਤੇ ਬਾਬਾ ਪਿੱਪਲ ਸਿੰਘ ਵੱਲੋਂ ਅਗਵਾਈ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਵਿਧਾਇਕ ਦੀ ਗੱਡੀ ਦਾ ਕਿਸੇ ਤਰੀਕੇ ਨਾਲ ਕੋਈ ਨੁਕਸਾਨ ਨਹੀਂ ਹੋਇਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article