PUNJABMAILUSA.COM

ਸਿੱਖ ਸੰਸਥਾਵਾਂ ਦੇ ਅਧਿਕਾਰ ਨੂੰ ਛੋਟਾ ਕਰਨ ਵਾਲੇ ਬਾਦਲ ‘ਤੇ ਵਰ੍ਹੇ ਕੈਪਟਨ ਅਮਰਿੰਦਰ

ਸਿੱਖ ਸੰਸਥਾਵਾਂ ਦੇ ਅਧਿਕਾਰ ਨੂੰ ਛੋਟਾ ਕਰਨ ਵਾਲੇ ਬਾਦਲ ‘ਤੇ ਵਰ੍ਹੇ ਕੈਪਟਨ ਅਮਰਿੰਦਰ

ਸਿੱਖ ਸੰਸਥਾਵਾਂ ਦੇ ਅਧਿਕਾਰ ਨੂੰ ਛੋਟਾ ਕਰਨ ਵਾਲੇ ਬਾਦਲ ‘ਤੇ ਵਰ੍ਹੇ ਕੈਪਟਨ ਅਮਰਿੰਦਰ
December 27
21:24 2015

DSC_1435 copy
ਫਤਹਿਗੜ੍ਹ ਸਾਹਿਬ, 27 ਦਸੰਬਰ (ਪੰਜਾਬ ਮੇਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਵਰਗੀਆਂ ਵੱਖ ਵੱਖ ਸਿੱਖ ਸੰਸਥਾਵਾਂ ਦੇ ਅਧਿਕਾਰ ਨੂੰ ਦਬਾਉਣ ਤੇ ਛੋਟਾ ਕਰਨ ਵਾਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਵਰ੍ਹਦਿਆਂ ਉਨ੍ਹਾਂ ਦੀ ਨਿੰਦਾ ਕੀਤੀ ਹੈ।
ਇਸ ਲੜੀ ਹੇਠ ਇਹ ਜ਼ਿਕਰ ਕਰਦਿਆਂ ਕਿ ਬਾਦਲ ਨੇ ਕਿਸ ਤਰੀਕੇ ਨਾਲ ਐਸ.ਜੀ.ਪੀ.ਸੀ ਦੇ ਪ੍ਰਧਾਨ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਆਪਣੇ ਵੱਸ ‘ਚ ਕਰਦਿਆਂ ਆਪਣੇ ਅਧੀਨ ਕਰ ਰੱਖਿਆ ਹੈ, ਉਨ੍ਹਾਂ ਨੇ ਬਾਦਲ ਨੂੰ ਸਵਾਲ ਕੀਤਾ ਹੈ ਕਿ ਉਹ ਕਿਸ ਤਰ੍ਹਾਂ ਦੇ ਸਿੱਖ ਹਨ?
ਕੈਪਟਨ ਅਮਰਿੰਦਰ ਨੇ ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਡਿੱਗ ਰਹੇ ਪੱਧਰ ‘ਤੇ ਵੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅਮੀਰ ਪਰਿਵਾਰਾਂ ਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ‘ਤੇ ਵੱਡਾ ਪਾੜਾ ਪੈ ਚੁੱਕਾ ਹੈ, ਜਿਸਨੂੰ ਪਾਰ ਪਾਉਣ ਦੀ ਲੋੜ ਹੈ।
ਸਾਹਿਬਜਾਦਾ ਸ੍ਰੀ ਜੋਰਾਵਰ ਸਿੰਘ ਤੇ ਸਾਹਿਬਜਾਦਾ ਸ੍ਰੀ ਫਤਹਿ ਸਿੰਘ ਦੀ ਯਾਦ ‘ਚ ਸ਼ਹੀਦੀ ਜੋੜ ਮੇਲੇ ਮੌਕੇ ਸਥਾਨਕ ਵਿਧਾਇਕ ਤੇ ਏ.ਆਈ.ਸੀ.ਸੀ ਸਕੱਤਰ ਕੁਲਜੀਤ ਸਿੰਘ ਨਾਗਰਾ ਵੱਲੋਂ ਅਯੋਜਿਤ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਨੇ ਬਾਦਲਾਂ ਦੇ ਅਕਾਲੀ ਹੋਣ ‘ਤੇ ਸਵਾਲ ਖੜ੍ਹੇ ਕੀਤੇ ਤੇ ਕਿਹਾ ਕਿ ਅਸਲੀ ਅਕਾਲੀ ਬਾਦਲ ਦੇ ਉਲਟ ਚੰਗੀ ਨੀਅਤ ਵਾਲੇ ਬੰਦੇ ਹੁੰਦੇ ਹਨ, ਜਿਨ੍ਹਾਂ ਨੂੰ ਸਿਰਫ ਆਪਣੀ ਤੇ ਆਪਣੇ ਪਰਿਵਾਰ ਦੇ ਹਿੱਤਾਂ ਦੀ ਚਿੰਤਾ ਹੈ।
ਜਦਕਿ ਸਿੱਖਾਂ ਦੇ ਹਿੱਤਾਂ ਦੀ ਰਾਖੀ ਕਰਨ ਸਬੰਧੀ ਬਾਦਲ ਦੇ ਦਾਅਵਿਆਂ ‘ਤੇ ਸਵਾਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ 2002 ‘ਚ ਉਨ੍ਹਾਂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਾਤਾ ਗੁਜਰੀ ਜੀ ਦੀ ਯਾਦ ‘ਚ ਔਰਤਾਂ ਤੇ ਬੱਚਿਆਂ ਦਾ ਹਸਪਤਾਲ ਬਣਾਉਣ ਦਾ ਐਲਾਨ ਕੀਤਾ ਸੀ। ਪਰ ਅਫਸੋਸ ਹੈ ਕਿ ਬਾਦਲ ਸਰਕਾਰ ਨੇ ਇਸਨੂੰ ਪੂਰਾ ਨਹੀਂ ਕੀਤਾ ਤੇ ਇਸਦੇ ਉਲਟ ਇਸਨੂੰ ਵੇਚਣ ਦੀ ਕੋਸ਼ਿਸ਼ ਕੀਤੀ, ਜਿਸਨੂੰ ਕੁਲਜੀਤ ਨਾਗਰਾ ਵੱਲੋਂ ਪੰਜਾਬ ਐਂਡ ਹਰਿਆਣਾ ਹਾਈ ਕੋਰਟ ‘ਚ ਦਾਇਰ ਅਪੀਲ ਤੋਂ ਬਾਅਦ ਰੋਕਿਆ ਗਿਆ ਹੈ।
ਨਵੰਬਰ ਮਹੀਨੇ ‘ਚ ਫਰੀਦਕੋਟ ਦੇ ਬਰਗਾੜੀ ‘ਚ ਬੇਅਦਬੀ ਦੀਆਂ ਘਟਨਾਵਾਂ ਤੇ ਬਾਦਲ ਵੱਲੋਂ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਤਾਕਤ ਦੀ ਤਾਨਾਸ਼ਾਹੀ ਵਰਤੋਂ ਦਾ ਜ਼ਿਕਰ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖਾਂ ‘ਤੇ ਮੁਗਲ ਦੇ ਅੱਤਿਆਚਾਰ ਦੀ ਯਾਦ ਦਿਲਾਉਂਦੀਆਂ ਹਨ।
ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਬਦਲਾਅ ਦੀ ਲੋੜ ਹੈ ਤੇ ਇਹ ਬਦਲਾਅ ਉਦੋਂ ਤੱਕ ਨਹੀਂ ਆਵੇਗਾ, ਜਦੋਂ ਤੱਕ ਇਸ ਸਰਕਾਰ ਨੂੰ ਬਾਹਰ ਨਹੀਂ ਸੁੱਟਿਆ ਜਾਂਦਾ। ਉਨ੍ਹਾਂ ਨੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਇਸ ਸਰਕਾਰ ਤੋਂ ਪੰਜਾਬ ਨੂੰ ਬਚਾਉਣ ਦੀ ਅਪੀਲ ਕੀਤੀ, ਜਿਨ੍ਹਾਂ ਦਾ ਲੋਕਾਂ ਨੇ ਬੋਲੇ ਸੋ ਨਿਹਾਲ ਦੀ ਹੁੰਕਾਰਾਂ ਭਰ ਕੇ ਸਮਰਥਨ ਕੀਤਾ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕਿਵੇਂ ਬਾਦਲਾਂ ਨੇ ਸੂਬੇ ਨੂੰ ਦੀਵਾਲੀਆ ਬਣਾ ਦਿੱਤਾ ਹੈ ਤੇ ਜ਼ਿਆਦਾ ਸਮਾਂ ਖਜ਼ਾਨਾ ਬੰਦ ਰਹਿੰਦਾ ਹੈ। ਜਦਕਿ ਇਹ ਆਪਣੇ ਲਈ ਸੱਤ ਸਿਤਾਰਾ ਹੋਟਲ ਖੜ੍ਹੇ ਕਰਦੇ ਆ ਰਹੇ ਹਨ।
ਕਰੀਬ ਹਰ ਆਏ ਦਿਨ ਕਿਸਾਨਾਂ ਵੱਲੋਂ ਆਤਮ ਹੱਤਿਆ ਦੀਆਂ ਘਟਨਾਵਾਂ ਦੇ ਰੂਪ ‘ਚ ਇਸ ਚਿੰਤਾਜਨਕ ਵਾਧੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਇਨ੍ਹਾਂ ਆਤਮ ਹੱਤਿਆਵਾਂ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਕਿਹਾ ਕਿ ਕਿਸਾਨ ਇਸ ਕਾਰਨ ਆਤਮ ਹੱਤਿਆ ਕਰ ਰਹੇ ਹਨ, ਕਿਉਂਕਿ ਬਾਦਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਹੈ, ਜਿਨ੍ਹਾਂ ਦੇ ਮੰਤਰੀ ਕਿਸਾਨਾਂ ਨੂੰ ਘਟੀਆ ਬੀਜ਼ ਤੇ ਕੀਟਨਾਸ਼ਕਾਂ ਦੀ ਸਪਲਾਈ ਲਈ ਜ਼ਿੰਮੇਵਾਰ ਹਨ। ਲੇਕਿਨ ਕਿਸਾਨਾਂ ਦੀ ਹਾਲਤ ਨੂੰ ਸੁਧਾਰਨ ਦੀ ਬਜਾਏ ਅਕਾਲੀਆਂ ਨੇ ਸਿਰਫ ਉਨ੍ਹਾਂ ਨੂੰ ਲੁੱਟਿਆ ਤੇ ਖਸੁੱਟਿਆ ਹੈ।
ਕੈਪਟਨ ਅਮਰਿੰਦਰ ਨੇ ਸਰਕਾਰੀ ਸਕੂਲਾਂ ਦੇ ਮਾੜੇ ਨਤੀਜ਼ੇ ਦਾ ਜ਼ਿਕਰ ਕੀਤਾ, ਜਿਥੇ 80 ਪ੍ਰਤੀਸ਼ਤ ਨੌਜ਼ਵਾਨ ਪ੍ਰੀਖਿਆ ‘ਚ ਫੇਲ੍ਹ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਅਮੀਰ ਪਰਿਵਾਰਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ‘ਚ ਪੜ੍ਹਦੇ ਹਨ, ਜਿਹੜੇ 98-99 ਪ੍ਰਤੀਸ਼ਤ ਅੰਕ ਹਾਸਿਲ ਕਰਨਗੇ ਅਤੇ ਭਾਰਤ ਤੇ ਵਿਦੇਸ਼ਾਂ ‘ਚ ਵਧੀਆ ਨੌਕਰੀਆਂ ਹਾਸਿਲ ਕਰਨਗੇ, ਲੇਕਿਨ ਦੂਜੇ ਧਿਰ ਗਰੀਬ ਪਰਿਵਾਰਾਂ ਦੇ ਬੱਚੇ ਜਿਹੜੇ ਸਰਕਾਰੀ ਸਕੂਲਾਂ ‘ਚ ਜਾਂਦੇ ਹਨ, ਪਰ ਵਧੀਆ ਨੰਬਰ ਨਹੀਂ ਲੈ ਜਾਂਦੇ।
ਉਨ੍ਹਾਂ ਨੇ ਜ਼ਿਕਰ ਕੀਤਾ ਕਿ ਵੱਡੀ ਗਿਣਤੀ ‘ਚ ਬੱਚੇ ਜਿਹੜੇ ਸਰਕਾਰੀ ਸਕੂਲਾਂ ‘ਚ ਜਾਂਦੇ ਹਨ, ਜਿਥੋਂ ਦਾ ਸਿੱਖਿਆ ਦਾ ਮਿਆਰ ਸੁਧਾਰਨ ਦੀ ਲੋੜ ਹੈ, ਤਾਂ ਜੋ ਉਹ ਚੰਗੀ ਨੌਕਰੀਆਂ ਹਾਸਿਲ ਕਰ ਸਕਣ। ਪਰ ਅਫਸੋਸ ਇਸ ਗੱਲ ਦਾ ਹੈ ਕਿ ਦੂਜਿਆਂ ਖੇਤਰਾਂ ਦੀ ਤਰ੍ਹਾਂ ਬਾਦਲਾਂ ਨੇ ਸਿੱਖਿਆ ਖੇਤਰ ਨੂੰ ਵੀ ਫੇਲ੍ਹ ਕਰ ਦਿੱਤਾ ਹੈ।
ਵੱਡੇ ਪੱਧਰ ‘ਤੇ ਬੇਰੁਜ਼ਗਾਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਿਵੇਸ਼ ਤੇ ਉਦਯੋਗੀਕਰਨ ਦੀ ਲੋੜ ਹੈ। ਸਰਕਾਰ ਆਪਣੇ ਪੱਧਰ ‘ਤੇ ਜ਼ਿਆਦਾ ਨੌਕਰੀਆਂ ਨਹੀਂ ਦੇ ਸਕਦੀ ਹੈ, ਪਰ ਉਹ ਨਿਵੇਸ਼ ਨੂੰ ਖਿੱਚਣ ਲਈ ਨੀਤੀਆਂ ਬਣਾ ਸਕਦੀ ਹੈ, ਜਿਸਦਾ ਨਤੀਜ਼ਾ ਨੌਕਰੀਆਂ ਦੇ ਮੌਕੇ ਵਜੋਂ ਸਾਹਮਣੇ ਆਵੇਗਾ। ਲੇਕਿਨ ਇਹ ਸਰਕਾਰ ਨਿਵੇਸ਼ਕਾਂ ਦਾ ਭਰੋਸਾ ਹਾਸਿਲ ਕਰਨ ‘ਚ ਨਾਕਾਮ ਰਹੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਪੰਜਾਬ ‘ਚ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਤੇ ਲੋਕਾਂ ਨੇ ਕਾਂਗਰਸ ਨੂੰ ਮੁੜ ਸੱਤਾ ‘ਚ ਲਿਆਉਣ ਦਾ ਮਨ ਬਣਾ ਲਿਆ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਇਕ ਵੱਡੇ ਸਿੱਖ ਆਗੂ ਹਨ, ਜਿਨ੍ਹਾਂ ਨੂੰ ਲੋਕਾਂ ਦਾ ਭਰੋਸਾ ਹਾਸਿਲ ਹੈ ਅਤੇ ਉਹ ਮੁੜ ਤੋਂ ਉਨ੍ਹਾਂ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।
ਇਸ ਤੋਂ ਪਹਿਲਾਂ, ਕੈਪਟਨ ਅਮਰਿੰਦਰ ਦਾ ਸਵਾਗਤ ਕਰਦਿਆਂ ਕੁਲਜੀਤ ਨਾਗਰਾ ਨੇ ਵਿਸ਼ੇਸ਼ ਕਰਕੇ ਫਤਹਿਗੜ੍ਹ ਸਾਹਿਬ ਵਾਸਤੇ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਗਿਣਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼ਮਸ਼ੇਰ ਸਿੰਘ ਦੂਲੋ, ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ, ਵਿਧਾਇਕ ਰਣਦੀਪ ਨਾਭਾ, ਸਾਧੂ ਸਿੰਘ ਧਰਮਸੋਤ, ਪੰਜਾਬ ਯੂਥ ਕਾਂਗਰਸ ਪ੍ਰਧਾਨ ਅਮਰਪ੍ਰੀਤ ਲਾਲੀ ਆਦਿ ਨੇ ਵੀ ਸੰਬੋਧਨ ਕੀਤਾ।
ਜਦਕਿ ਹੋਰਨਾਂ ਤੋਂ ਇਲਾਵਾ, ਹਰਿੰਦਰ ਭਾਂਬਰੀ, ਜਗਮੋਹਨ ਸਿੰਘ ਕੰਗ, ਬਲਬੀਰ ਸਿੱਧੂ, ਅਮਰੀਕ ਸਿੰਘ ਢਿਲੋਂ, ਗੁਰਜੀਤ ਸਿੰਘ ਕੋਟਲੀ, ਮੁਹੰਮਦ ਸਦੀਕ, ਹਰਦਿਆਲ ਕੰਬੋਜ, ਬੀਰ ਦਵਿੰਦਰ ਸਿੰਘ, ਪਵਨ ਦੀਵਾਨ, ਹਰਬੰਸ ਕੌਰ ਦੂਲੋ, ਕਿੱਟੂ ਗਰੇਵਾਲ, ਇਕਬਾਲ ਸਿੰਘ, ਵਿਕ੍ਰਮ ਬਾਜਵਾ, ਸਤਨਾਮ ਕੈਂਥ, ਤੇਜ ਪ੍ਰਕਾਸ਼ ਸਿੰਘ ਵੀ ਮੌਜ਼ੂਦ ਰਹੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article