PUNJABMAILUSA.COM

ਸਿੱਖ ਸੰਸਥਾਵਾਂ ਵੱਲੋਂ ਅਫਗਾਨੀ ਦੂਤਘਰ ਦੇ ਬਾਹਰ ਮੁਜਾਹਰਾ ਕਰਨ ਦਾ ਐਲਾਨ

ਸਿੱਖ ਸੰਸਥਾਵਾਂ ਵੱਲੋਂ ਅਫਗਾਨੀ ਦੂਤਘਰ ਦੇ ਬਾਹਰ ਮੁਜਾਹਰਾ ਕਰਨ ਦਾ ਐਲਾਨ

ਸਿੱਖ ਸੰਸਥਾਵਾਂ ਵੱਲੋਂ ਅਫਗਾਨੀ ਦੂਤਘਰ ਦੇ ਬਾਹਰ ਮੁਜਾਹਰਾ ਕਰਨ ਦਾ ਐਲਾਨ
July 02
17:38 2018

ਅਫ਼ਗਾਨਿਸਤਾਨ ਵਿਖੇ ਸਿੱਖ ਆਗੂਆਂ ’ਤੇ ਹੋਇਆ ਹਮਲਾ ਕਾਇਰਤਾ ਅਤੇ ਬਰਬਰਤਾ ਪੂਰਣ : ਜੀ.ਕੇ.
ਨਵੀਂ ਦਿੱਲੀ, 2 ਜੁਲਾਈ (ਪੰਜਾਬ ਮੇਲ)-ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਸਿੱਖ ਆਗੂਆਂ ’ਤੇ ਹੋਏ ਆਤਮਘਾਤੀ ਹਮਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਇਰਤਾ ਅਤੇ ਬਰਬਰਤਾ ਪੂਰਣ ਹਮਲਾ ਦੱਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਬਾਰੇ ਮੁਲਾਕਾਤ ਕਰਨ ਆਏ ਦਿੱਲੀ ਰਹਿੰਦੇ ਅਫਗਾਨੀ ਮੂਲ ਦੇ ਸਿੱਖ ਆਗੂਆਂ ਨਾਲ ਗੱਲਬਾਤ ਕਰਨ ਉਪਰੰਤ ਦਿੱਲੀ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ’ਤੇ ਮੰਗਲਵਾਰ 3 ਜੁਲਾਈ ਨੂੰ ਅਫਗਾਨੀ ਦੂਤਘਰ ਦੇ ਬਾਹਰ ਮੁਜਾਹਰਾ ਕਰਨ ਦਾ ਐਲਾਨ ਕੀਤਾ।
ਇਸ ਤੋਂ ਪਹਿਲਾ ਘਟਨਾ ਦੇ ਤੁਰੰਤ ਬਾਅਦ ਹਰਕਤ ’ਚ ਆਏ ਦਿੱਲੀ ਕਮੇਟੀ ਪ੍ਰਬੰਧਕਾਂ ਨੇ ਕੱਲ ਰਾਤ ਨੂੰ ਕਮੇਟੀ ਦਫ਼ਤਰ ਵਿਖੇ ਉਕਤ ਆਗੂਆਂ ਨਾਲ ਮੁਲਾਕਾਤ ਦੌਰਾਨ ਇਸ ਮਸਲੇ ’ਤੇ ਕੇਂਦਰੀ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਨਾਲ ਅੱਜ ਮੁਲਾਕਾਤ ਕਰਨ ਦੀ ਗੱਲ ਕਹੀ ਸੀ। ਜੀ.ਕੇ. ਨੇ ਦੱਸਿਆ ਕਿ ਅਫਗਾਨ ਦੀ ਸਿਆਸੀ ਅਤੇ ਧਾਰਮਿਕ ਸਿੱਖ ਲੀਡਰਸ਼ਿਪ ਦੇ ਕਤਲੇਆਮ ਨਾਲ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜਿਸਦੀ ਭਰਪਾਈ ਬਹੁਤ ਮੁਸ਼ਿਕਲ ਹੈ।
ਜੀ.ਕੇ. ਨੇ ਕਿਹਾ ਕਿ ਅਫ਼ਗਾਨਿਸਤਾਨ ਵਿਖੇ ਸਿੱਖਾਂ ’ਤੇ ਹੋਏ ਹਮਲੇ ਤੋਂ ਬਾਅਦ ਹੁਣ ਭਾਰਤ ਵਿਖੇ ਸਿੱਖ ਪਰਿਵਾਰਾਂ ਦੇ ਮੁੜ੍ਹ ਤੋਂ ਪਲਾਇਨ ਕਰਨ ਦਾ ਖਦਸਾ ਪੈਦਾ ਹੋ ਗਿਆ ਹੈ। ਇਸਤੋਂ ਪਹਿਲਾ ਤਾਲੀਬਾਨ ਦੇ ਖੌਫ਼ ਕਰਕੇ ਦਿੱਲੀ ਆਏ ਅਫ਼ਗਾਨੀ ਬਿਰਾਦਰੀ ਦੇ ਸਿੱਖਾਂ ਨੂੰ ਭਾਰਤੀ ਨਾਗਰਿਕਤਾ ਦਿਵਾਉਣ ’ਚ ਅਕਾਲੀ ਦਲ ਨੇ ਵੱਡੀ ਭੂਮਿਕਾ ਨਿਭਾਈ ਸੀ। ਇਸ ਕਰਕੇ ਅਫ਼ਗਾਨੀ ਸਿੱਖ ਭਾਈਚਾਰੇ ਦੀ ਨਿਗਾਹਾਂ ਇੱਕ ਵਾਰ ਫਿਰ ਅਕਾਲੀ ਲੀਡਰਸ਼ਿਪ ਵੱਲ ਹੈ। ਜਿਸ ਲਈ ਅਸੀਂ ਸ਼ੁਸਮਾ ਸਵਰਾਜ ਨੂੰ ਮਿਲ ਰਹੇ ਹਾਂ। ਇਸ ਮੁਲਾਕਾਤ ਦੌਰਾਨ ਭਾਰਤ ਸਰਕਾਰ ਨੂੰ ਅਫ਼ਗਾਨੀ ਸਿੱਖਾਂ ਦੀਆਂ ਪਰੇਸ਼ਾਨੀਆਂ ਬਾਰੇ ਦੱਸਿਆ ਜਾਵੇਗਾ।
ਜੀ.ਕੇ. ਨੇ ਕਿਹਾ ਕਿ ਇਸ ਹਮਲੇ ’ਤੇ ਸ਼ੱਕ ਦੀ ਸੂਈ ਆਈ.ਐਸ.ਆਈ.ਐਸ., ਆਈ.ਐਸ.ਆਈ., ਤਾਲੀਬਾਨ ਆਦਿਕ ਸੰਗਠਨਾਂ ਦੇ ਵੱਲ ਜਾ ਰਹੀ ਹੈ। ਇਸ ਲਈ ਇਸ ਬਾਰੇ ਅਫ਼ਗਾਨ ਸਰਕਾਰ ਨੂੰ ਜਾਂਚ ਕਰਕੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣੀਆਂ ਚਾਹੀਦੀਆਂ ਹਨ। ਸਿੱਖਾਂ ਦਾ ਅਫ਼ਗਾਨੀ ਮੁਸਲਮਾਨਾ ਨਾਲ ਕੋਈ ਵੈਰ-ਵਿਰੋਧ ਨਹੀਂ ਸੀ। ਇਸ ਕਰਕੇ ਹਮਲੇ ਦੇ ਕਾਰਨ ਦੀ ਘੋਖ ਜਰੂਰੀ ਹੈ। ਦਿੱਲੀ ’ਚ ਰਹਿੰਦੇ ਅਫ਼ਗਾਨੀ ਸਿੱਖਾਂ ਦੇ ਪਾਸਪੋਰਟ ਬਣਾਉਣ ਆਦਿਕ ’ਚ ਆ ਰਹੀਆਂ ਪਰੇਸ਼ਾਨੀਆਂ ਨੂੰ ਵੀ ਹੱਲ ਕਰਨ ਦਾ ਜੀ.ਕੇ. ਨੇ ਅਫ਼ਗਾਨੀ ਆਗੂਆਂ ਨੂੰ ਭਰੋਸਾ ਦਿੱਤਾ।
ਇੱਥੇ ਦਸ ਦੇਈਏ ਕਿ ਹਮਲੇ ਦੇ ਵਿਰੋਧ ਅਤੇ ਸ਼ੋਕ ’ਚ ਦਿੱਲੀ ਕਮੇਟੀ ਦਾ ਦਫਤਰ ਅੱਜ ਬੰਦ ਰਿਹਾ। ਇਸ ਮੌਕੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ, ਕਮੇਟੀ ਮੈਂਬਰ ਗੁਰਮੀਤ ਸਿੰਘ ਮੀਤਾ ਅਤੇ ਸਾਬਕਾ ਕਮੇਟੀ ਮੈਂਬਰ ਇੰਦਰਜੀਤ ਸਿੰਘ ਮੋਂਟੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article