PUNJABMAILUSA.COM

ਸਿੱਧੂ ਆਪਣੀ ਜੇਬ ‘ਚੋਂ ਦੇਣਗੇ ਕਿਸਾਨਾਂ ਨੂੰ ਕਣਕ ਦਾ ਮੁਆਵਜ਼ਾ

ਸਿੱਧੂ ਆਪਣੀ ਜੇਬ ‘ਚੋਂ ਦੇਣਗੇ ਕਿਸਾਨਾਂ ਨੂੰ ਕਣਕ ਦਾ ਮੁਆਵਜ਼ਾ

ਸਿੱਧੂ ਆਪਣੀ ਜੇਬ ‘ਚੋਂ ਦੇਣਗੇ ਕਿਸਾਨਾਂ ਨੂੰ ਕਣਕ ਦਾ ਮੁਆਵਜ਼ਾ
April 24
10:19 2017

kanak
ਚੰਡੀਗੜ੍ਹ, 24 ਅਪ੍ਰੈਲ (ਪੰਜਾਬ ਮੇਲ)-ਪੰਜਾਬ ਦੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਗ ਨਾਲ ਸੜੀ ਕਣਕ ਦਾ ਮੁਆਵਜ਼ਾ ਆਪਣੀ ਜੇਬ ਵਿਚੋਂ ਦੇਣ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਜਾਸਾਂਸੀ ਹਲਕੇ ਦੇ ਪਿੰਡ ਓਠੀਆਂ ਨੇੜੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਜਿੰਨਾਂ ਕਿਸਾਨਾਂ ਦੀ ਕਰੀਬ 300 ਏਕੜ ਕਣਕ ਸੜ ਗਈ ਸੀ ਉਹਨਾਂ ਕਿਸਾਨਾਂ ਦੀ ਮਦਦ ਲਈ ਸਿੱਧੂ ਨੇ ਉਕਤ ਪੀੜਤ ਕਿਸਾਨਾਂ ਨੂੰ ਆਪਣੀ ਜੇਬ ਵਿਚੋਂ ਮੁਆਵਜ਼ਾ ਦੇਣ ਦਾ ਐਲਾਨ ਕਰਕੇ ਨਿਰਾਸ ਹੋਏ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕ ਲੈ ਆਂਦੀ ਹੈ।
ਇੱਥੇ ਦੱਸਣਯੋਗ ਹੈ ਕਿ ਉਕਤ ਇਲਾਕਾ ਸਿੱਧੂ ਦੇ ਵਿਧਾਨ ਸਭਾ ਹਲਕੇ ਦਾ ਹਿੱਸਾ ਨਹੀਂ ਅਤੇ ਖੇਤੀ ਦਾ ਮਹਿਕਮਾ ਵੀ ਸਿੱਧੂ ਕੋਲ ਨਹੀਂ, ਪਰ ਫਿਰ ਵੀ ਕਿਸਾਨਾਂ ਦੇ ਦਰਦ ਨੂੰ ਮਹਿਸੂਸ ਕਰਦੇ ਹੋਏ ਸਿੱਧੂ ਅੱਜ ਕਿਸਾਨਾਂ ਨੂੰ ਮਿਲਣ ਲਈ ਜਾ ਪੁਹੰਚੇ। ਉਹ ਉਕਤ ਪ੍ਰਭਾਵਿਤ ਖੇਤਾਂ ਵਿਚ ਗਏ ਅਤੇ ਪੀੜਤ ਕਿਸਾਨਾਂ ਨੂੰ ਹੌਸਲਾ ਦਿੱਤਾ।
ਕਿਸਾਨਾਂ ਨਾਲ ਗੱਲਬਾਤ ਕਰਦੇ ਸਿੱਧੂ ਨੇ ਕਿਹਾ ਕਿ ਤੁਹਾਡੀ ਕਣਕ ਦਾ ਨੁਕਸਾਨ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਹੋਇਆ ਹੈ ਅਤੇ ਇਸ ਦਾ ਮੁਆਵਜ਼ਾ, ਜੋ ਕਿ ਪੰਜਾਬ ਸਰਕਾਰ ਵੱਲੋਂ 8 ਹਜ਼ਾਰ ਰੁਪਏ ਪ੍ਰਤੀ ਏਕੜ ਤੈਅ ਹੈ, ਪਾਵਰਕਾਮ ਪੰਜਾਬ ਵੱਲੋਂ ਦਿੱਤਾ ਜਾਵੇਗਾ, ਜੋ ਕਿ ਤਕਰੀਬਨ 24 ਲੱਖ ਰੁਪਏ ਬਣੇਗਾ ਅਤੇ ਇੰਨਾਂ ਹੀ ਮੁਆਵਜਾ ਮੈਂ ਆਪਣੀ ਜੇਬ ਵਿਚੋਂ ਦੇਵਾਂਗਾ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਚੰਗੇ ਭਾਗ ਹਨ ਕਿ ਅੱਜ ਕੈਪਟਨ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ। ਉਨਾਂ ਕਿਹਾ ਕਿ ਛੇਤੀ ਹੀ ਅਜਿਹੀ ਨੀਤੀ ਪੰਜਾਬ ਦੇ ਕਿਸਾਨਾਂ ਦੇ ਭਲੇ ਲਈ ਤਿਆਰ ਕੀਤੀ ਜਾਵੇਗੀ ਕਿ ਕਿਸੇ ਕਿਸਾਨ ਨੂੰ ਕਰਜ਼ਾ ਚੁੱਕਣ ਦੀ ਨੌਬਤ ਹੀ ਨਾ ਆਵੇ।
ਅੱਗ ਲੱਗਣ ਮੌਕੇ ਅੱਗ ਬੁਝਾਉਣ ਲਈ ਫਾਇਰ ਗੱਡੀਆਂ ਦੀ ਘਾਟ ਵਾਲੀ ਗੱਲ ਸੁਣਨ ‘ਤੇ ਸਿੱਧੂ ਨੇ ਤੁਰੰਤ ਅਜਨਾਲਾ, ਰਾਜਾਸਾਂਸੀ, ਅੰਮ੍ਰਿਤਸਰ ਪੂਰਬੀ ਅਤੇ ਅੰਮ੍ਰਿਤਸਰ ਉਤਰੀ ਵਿਧਾਨ ਸਭਾ ਹਲਕਿਆਂ ਵਿਚ ਇਕ-ਇਕ ਅੱਗ ਬੁਝਾਊ ਗੱਡੀਆਂ ਦੇਣ ਦਾ ਐਲਾਨ ਕਰ ਦਿੱਤਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article