PUNJABMAILUSA.COM

‘ਸਿੱਧੂ ਦੀ ਜੱਫੀ’ ‘ਤੇ ਕੈਪਟਨ ਤੇ ਜਾਖੜ ਆਹਮੋ-ਸਾਹਮਣੇ

‘ਸਿੱਧੂ ਦੀ ਜੱਫੀ’ ‘ਤੇ ਕੈਪਟਨ ਤੇ ਜਾਖੜ ਆਹਮੋ-ਸਾਹਮਣੇ

‘ਸਿੱਧੂ ਦੀ ਜੱਫੀ’ ‘ਤੇ ਕੈਪਟਨ ਤੇ ਜਾਖੜ ਆਹਮੋ-ਸਾਹਮਣੇ
August 22
11:01 2018

ਚੰਡੀਗੜ੍ਹ, 22 ਅਗਸਤ (ਪੰਜਾਬ ਮੇਲ)-ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਫੇਰੀ ਨੂੰ ਲੈ ਕੇ ਵਿਚਾਰਕ ਤੌਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਆਹਮੋ-ਸਾਹਮਣੇ ਆ ਗਏ ਹਨ। ਜਿਥੇ ਕੈਪਟਨ ‘ਸਿੱਧੂ ਦੀ ਜੱਫੀ’ ਮਾਮਲੇ ‘ਤੇ ਨਾਰਾਜ਼ ਦੱਸੇ ਜਾ ਰਹੇ ਹਨ, ਉਥੇ ਜਾਖੜ ਵਲੋਂ ਸਿੱਧੂ ਦੀ ਪਿੱਠ ਥਾਪੜਦਿਆਂ ਕਿਹਾ ਗਿਆ ਹੈ ਕਿ ਭਾਜਪਾ ਨੂੰ ਨਵਜੋਤ ਸਿੰਘ ਸਿੱਧੂ ਦੇ ਪਾਕਿ ਦੌਰੇ ‘ਤੇ ਦੋਗਲੀ ਸਿਆਸਤ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਨੇ ਪਾਕਿਸਤਾਨ ਵਿਚਲੇ ਗੁਰਦੁਆਰਾ ਸਾਹਿਬ ਤੱਕ ਸ਼ਰਧਾਲੂਆਂ ਦੇ ਲਾਂਘੇ ਲਈ ਪਾਕਿਸਤਾਨ ਯਾਤਰਾ ਦੌਰਾਨ ਗੱਲ ਅੱਗੇ ਤੋਰੀ ਹੈ, ਤਾਂ ਇਸ ਨਾਲ ਭਾਜਪਾ ਕਿਉਂ ਦੁਖੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬੀਆਂ ਲਈ ਕਰਤਾਰਪੁਰ ਦੇ ਗੁਰਦੁਆਰਾ ਸਾਹਿਬ ਤੱਕ ਲਾਂਘੇ ਦਾ ਮੁੱਦਾ ਪਾਕਿ ਸਰਕਾਰ ਨਾਲ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਇਹ ਦੱਸਣ ਕਿ ਪੰਜਾਬੀਆਂ ਲਈ ਗੁਰਦੁਆਰਾ ਸਾਹਿਬ ਕਰਤਾਰਪੁਰ ਤੱਕ ਦੇ ਲਾਂਘੇ ਦੇ ਹੱਕ ਵਿਚ ਹਨ ਜਾਂ ਨਹੀਂ। ਜਾਖੜ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਦੌਰੇ ਬਾਬਤ ਦੇਸ਼ ਧ੍ਰੋਹ ਦਾ ਇਲਜ਼ਾਮ ਲਗਾਉਣ ਵਾਲੇ ਭਾਜਪਾ ਆਗੂ ਇਹ ਦੱਸਣ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦ ਬਿਨ ਬੁਲਾਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਘਰ ਗਏ ਸਨ, ਤਾਂ ਕੀ ਉਹ ਦੇਸ਼ ਧ੍ਰੋਹ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਯਾਦ ਕਰ ਲੈਣ ਕਿ ਜਦ ਭਾਜਪਾ ਸਰਕਾਰ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਪਾਕਿਸਤਾਨ ਦੇ ਪ੍ਰਵੇਜ਼ ਮੁਸ਼ੱਰਫ਼ ਨੂੰ ਆਗਰਾ ਬੁਲਾਇਆ ਸੀ, ਤਾਂ ਕੀ ਉਹ ਭੁੱਲ ਗਏ ਸਨ ਕਿ ਇਹ ਉਹੀ ਪਾਕਿ ਫ਼ੌਜ ਮੁਖੀ ਸੀ, ਜਿਸ ਨੇ ਕਾਰਗਿਲ ਯੁੱਧ ਰਾਹੀਂ ਸਾਡੀ ਧਰਤੀ ਹਥਿਆਉਣ ਦਾ ਯਤਨ ਕੀਤਾ ਸੀ। ਜਾਖੜ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਾਕਿ ਫੇਰੀ ਦੌਰਾਨ ਉੱਥੋਂ ਦੇ ਪ੍ਰਧਾਨ ਮੰਤਰੀ ਨੂੰ ਕਸ਼ਮੀਰੀ ਸ਼ਾਲ ਭੇਟ ਕੀਤੀ ਹੈ, ਜਿਸ ਰਾਹੀਂ ਸ. ਸਿੱਧੂ ਨੇ ਇਹੀ ਸੁਨੇਹਾ ਦਿੱਤਾ ਹੈ ਕਿ ਕਸ਼ਮੀਰ ਭਾਰਤੀ ਗਣਰਾਜ ਦਾ ਅਟੁੱਟ ਅੰਗ ਹੈ। ਉਨ੍ਹਾਂ ਕਿਹਾ ਕਿ ਮੋਦੀ ਕਦੇ ਸ. ਮਨਮੋਹਨ ਸਿੰਘ ਵਲੋਂ ਪਾਕਿਸਤਾਨ ਦੇ ਆਪਣੇ ਹਮਰੁਤਬਾ ਨੂੰ ਸਰਕਾਰੀ ਤੌਰ ‘ਤੇ ਪੱਤਰ ਲਿਖਣ ਨੂੰ ਪ੍ਰੇਮ ਪੱਤਰਾਂ ਦਾ ਨਾਂਅ ਦਿਆ ਕਰਦੇ ਸਨ ਅਤੇ ਹੁਣ ਖ਼ੁਦ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਚਿੱਠੀ ਲਿਖੀ ਹੈ। ਉਹ ਦੱਸਣ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਪ੍ਰੇਮ ਪੱਤਰ ਭੇਜਿਆ ਹੈ ਜਾਂ ਫਿਰ ਆਪਣੀ 56 ਇੰਚ ਦੀ ਹਿੱਕ ਦਾ ਨਾਪ ਭੇਜਿਆ ਹੈ। ਭਾਜਪਾ ਨੂੰ ਘੇਰਦਿਆਂ ਜਾਖੜ ਜਿੱਥੇ ਸਿੱਧੂ ਦੀ ਪਿੱਠ ‘ਤੇ ਆ ਕੇ ਖੜ੍ਹੇ ਹੋ ਗਏ ਹਨ, ਉੱਥੇ ਕੈਪਟਨ ਵਲੋਂ ਸਿੱਧੂ ਵਲੋਂ ਪਾਕਿਸਤਾਨੀ ਫ਼ੌਜ ਮੁਖੀ ਨੂੰ ਜੱਫੀ ਪਾਉਣ ਦੇ ਮੁੱਦੇ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਇਹ ਚੰਗਾ ਸੰਕੇਤ ਨਹੀਂ ਹੈ, ਸਿੱਧੂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article