PUNJABMAILUSA.COM

ਸਿੱਧੂ ਦੇ ‘ਅਸਤੀਫੇ’ ਨੇ ਮੀਡੀਆ ਤੇ ਸਿਆਸੀ ਹਲਕਿਆਂ ਵਿੱਚ ਮਚਾਈ ਤਰਥੱਲੀ

ਸਿੱਧੂ ਦੇ ‘ਅਸਤੀਫੇ’ ਨੇ ਮੀਡੀਆ ਤੇ ਸਿਆਸੀ ਹਲਕਿਆਂ ਵਿੱਚ ਮਚਾਈ ਤਰਥੱਲੀ

ਸਿੱਧੂ ਦੇ ‘ਅਸਤੀਫੇ’ ਨੇ ਮੀਡੀਆ ਤੇ ਸਿਆਸੀ ਹਲਕਿਆਂ ਵਿੱਚ ਮਚਾਈ ਤਰਥੱਲੀ
April 01
21:53 2016

navjot
ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਮੇਲ)- ਬੀਜੇਪੀ ਲੀਡਰ ਤੇ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਦੇ ਅਸਤੀਫੇ ਦੀ ਖਬਰ ਨੇ ਮੀਡੀਆ ਤੇ ਸਿਆਸੀ ਹਲਕਿਆਂ ਵਿੱਚ ਤਰਥੱਲੀ ਮਚਾ ਦਿੱਤੀ। ਇਹ ਖਬਰ ਫੈਲਦਿਆਂ ਹੀ ਫੋਨਾਂ ਦੀਆਂ ਘੰਟੀਆਂ ਖੜਕਣੀਆਂ ਸ਼ੁਰੂ ਹੋ ਗਈਆਂ। ਜਦੋਂ ਮੀਡੀਆ ਨੇ ਤਹਿਕੀਕਾਤ ਕੀਤੀ ਤਾਂ ਸੱਚ ਕੁਝ ਹੋਰ ਹੀ ਨਿਕਲਿਆ। ਦਰਅਸਲ ਇਹ ਫੇਸਬੁੱਕ ‘ਤੇ ਕੀਤੀ ਗਈ ਸ਼ਰਾਰਤ ਸੀ। ਪਤਾ ਲੱਗਾ ਹੈ ਕਿ ਨਵਜੋਤ ਸਿੱਧੂ ਦੇ ਫੇਸਬੁਕ ਪੇਜ ‘ਤੇ ਅਪਰੈਲ ਫੂਲ ਬਣਾਉਣ ਲਈ ਇਹ ਪੋਸਟ ਪਾਈ ਸੀ। ਉਂਝ, ਮੰਨਿਆ ਜਾ ਰਿਹਾ ਹੈ ਕਿ ਇਸ ਪੋਸਟ ਜ਼ਰੀਏ ਨਵਜੋਤ ਸਿੱਧੂ ਨੇ ਆਪਣੇ ਦਿਲ ਦੀ ਗੱਲ ਕਹਿ ਦਿੱਤੀ ਹੈ।
ਕ੍ਰਿਕਟਰ ਤੇ ਸਾਬਕਾ ਸਾਂਸਦ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਦੀ ਬੀਜੇਪੀ ਦੀ ਭਾਈਵਾਲ ਪਾਰਟੀ ਅਕਾਲੀ ਦਲ ਨਾਲ ਕਾਫੀ ਨਰਾਜ਼ਗੀ ਚੱਲ ਰਹੀ ਹੈ। ਉਹ ਆਪਣੀ ਹੀ ਸਰਕਾਰ ਖਿਲਾਫ ਕਈ ਵਾਰ ਮੋਰਚਾ ਕੋਲ੍ਹ ਚੁੱਕੇ ਹਨ। ਇਸੇ ਕੜੀ ਤਹਿਤ ਅੱਜ ਦੀ ਖ਼ਬਰ ਨੇ ਸਭ ਨੂੰ ਝਟਕਾ ਦਿੱਤਾ। ਉਨ੍ਹਾਂ ਨੇ ਆਪਣੇ ਫੇਸਬੁਕ ਪੇਜ ‘ਤੇ ਲਿਖਿਆ ਕਿ ਉਹ ਭਾਜਪਾ ਤੋਂ ਅਸਤੀਫਾ ਦੇ ਰਹੇ ਹਨ।
ਸਿੱਧੂ ਵੱਲੋਂ ਅਸਤੀਫੇ ਬਾਰੇ ਕੀਤੇ ਗਏ ਪੋਸਟ ਤੋਂ ਬਾਅਦ ਜਿੱਥੇ ਉਨ੍ਹਾਂ ਦੇ ਸਮਰਥਕਾਂ ਨੂੰ ਝਟਕਾ ਲੱਗਾ, ਉੱਥੇ ਹੀ ਪੰਜਾਬ ਦੀ ਸਿਆਸੀ ਹਲਕਿਆਂ ਵਿੱਚ ਵੀ ਭੂਚਾਲ ਆ ਗਿਆ। ਇਹ ਖਬਰ ਅੱਗ ਵਾਂਗ ਫੈਲਣ ਮਗਰੋਂ ਜਦ ਮੀਡੀਆ ਨੇ ਨਵਜੋਤ ਕੌਰ ਸਿੱਧੂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਫੋਨ ਵੀ ਬੰਦ ਆਇਆ। ਇਸ ਤੋਂ ਬਾਅਦ ਮੀਡੀਆ ਸਿੱਧੂ ਦੀ ਪ੍ਰਤੀਕਿਰਿਆ ਲੈਣ ਲਈ ਉਨ੍ਹਾਂ ਦੇ ਘਰ ਪਹੁੰਚਿਆ ਤਾਂ ਸਿੱਧੂ ਮੀਡੀਆ ਨਾਲ ਗੱਲ ਨਾ ਕਰਨ ਦੀ ਗੱਲ ਕਹਿ ਕਿ ਮੀਡੀਆ ਨੂੰ ਝਕਾਨੀ ਦੇ ਕੇ ਉੱਥੋਂ ਚਲੀ ਗਈ।
ਉਨ੍ਹਾਂ ਦੇ ਦਫਤਰੀ ਸਟਾਫ਼ ਨੇ ਦੱਸਿਆ ਕਿ ਮੈਡਮ ਸਿੱਧੂ ਅੱਜ ਕਿਸੇ ਟੀ.ਵੀ ਜਾਂ ਅਖਬਾਰ ਦੇ ਪੱਤਕਾਰ ਨਾਲ ਗੱਲ ਨਹੀਂ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮੈਡਮ ਵੱਲੋਂ ਫੇਸਬੁਕ ‘ਤੇ ਲਿਖੀ ਗਈ ਗੱਲ ਮਹਿਜ਼ ਮਜ਼ਾਕ ਹੈ ਤੇ ਉਨ੍ਹਾਂ ਅਜਿਹਾ ਅਪਰੈਲ ਫੂਲ ਬਣਾਉਣ ਲਈ ਕੀਤਾ ਹੈ। ਫਿਲਹਾਲ ਨਵਜੋਤ ਸਿੱਧੂ ਇਸ ਬਾਰੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ ਪਰ ਉਨ੍ਹਾਂ ਦੇ ਸਟਾਫ਼ ਮੁਤਾਬਕ ਮੈਡਮ ਜਲਦ ਹੀ ਇਸ ਪੋਸਟ ਬਾਰੇ ਆਪਣੇ ਉਸੇ ਹੀ ਪੇਜ ‘ਤੇ ਸਾਰੀ ਸਥਿਤੀ ਸਪਸ਼ਟ ਕਰ ਦੇਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article