PUNJABMAILUSA.COM

ਸਿੱਧੂ ਨੇ ਕੈਪਟਨ ਸਰਕਾਰ ਵੱਲੋਂ ਪਤਨੀ ਤੇ ਪੁੱਤਰ ਨੂੰ ਦਿੱਤੇ ਅਹੁਦੇ ਛੱਡੇ

ਸਿੱਧੂ ਨੇ ਕੈਪਟਨ ਸਰਕਾਰ ਵੱਲੋਂ ਪਤਨੀ ਤੇ ਪੁੱਤਰ ਨੂੰ ਦਿੱਤੇ ਅਹੁਦੇ ਛੱਡੇ

ਸਿੱਧੂ ਨੇ ਕੈਪਟਨ ਸਰਕਾਰ ਵੱਲੋਂ ਪਤਨੀ ਤੇ ਪੁੱਤਰ ਨੂੰ ਦਿੱਤੇ ਅਹੁਦੇ ਛੱਡੇ
May 26
22:02 2018

ਚੰਡੀਗੜ੍ਹ, 26 ਮਈ (ਪੰਜਾਬ ਮੇਲ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਤੇ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਅਤੇ ਪੁੱਤਰ ਕਰਨ ਸਿੱਧੂ ਨੂੰ ਕੈਪਟਨ ਸਰਕਾਰ ਵੱਲੋਂ ਦਿੱਤੇ ਅਹੁਦਿਆਂ ਦਾ ਕੰਮ ਸੰਭਾਲਣ ਤੋਂ ਇਨਕਾਰ ਕਰ ਦਿੱਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਜ ਇੱਥੇ ਦੱਸਿਆ ਕਿ ਡਾ. ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਗੋਦਾਮ ਨਿਗਮ ਅਤੇ ਕਰਨ ਸਿੱਧੂ ਨੂੰ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਸਹਾਇਕ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੋਵੇਂ ਜਣੇ (ਪਤਨੀ ਤੇ ਪੁੱਤਰ) ਇਨ੍ਹਾਂ ਅਹੁਦਿਆਂ ’ਤੇ ਕੰਮ ਨਹੀਂ ਕਰਨਗੇ।
ਸ੍ਰੀ ਸਿੱਧੂ ਨੇ ਇਨ੍ਹਾਂ ਨਿਯੁਕਤੀਆਂ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਰਿਵਾਰਕ ਤੌਰ ’ਤੇ ਲਿਆ ਗਿਆ ਫ਼ੈਸਲਾ ਹੈ। ਰਾਜ ਸਰਕਾਰ ’ਚ ਨਿਯੁਕਤੀਆਂ ਹਾਸਲ ਕਰਨ ਵਾਲੇ ਦੋਵਾਂ ਪਰਿਵਾਰਕ ਮੈਂਬਰਾਂ ਨੇ ਇੱਕੋ ਸੁਰ ਵਿੱਚ ਕਿਹਾ ਹੈ ਕਿ ਜੇਕਰ ਇਨ੍ਹਾਂ ਨਿਯੁਕਤੀਆਂ ਨਾਲ ਸਿੱਧੂ ਪਰਿਵਾਰ ’ਤੇ ਕੁਨਬਾਪ੍ਰਸਤੀ ਦੇ ਦੋਸ਼ ਲਗਦੇ ਹਨ ਤਾਂ ਉਹ ਇਹ ਜ਼ਿੰਮੇਵਾਰੀ ਨਹੀਂ ਸਾਂਭਣਗੇ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਸਾਰੇ ਮੈਂਬਰ ਪੰਜਾਬ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਨਵਜੋਤ ਸਿੰਘ ਸਿੱਧੂ ਦੇ ਇਸ ਫ਼ੈਸਲੇ ਨਾਲ ਕੈਪਟਨ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲ ਪਰਿਵਾਰ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਨੇ ਇਸ ਮੁੱਦੇ ’ਤੇ ਸ੍ਰੀ ਸਿੱਧੂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਸੀ।
ਸ੍ਰੀ ਸਿੱਧੂ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਕੁਝ ਸਿਆਸੀ ਵਿਰੋਧੀਆਂ ਨੇ ਉਨ੍ਹਾਂ ਨੂੰ ਜੇਲ੍ਹ ਭੇਜਣ ਦੀਆਂ ਵਿਉਂਤਾਂ ਬਣਾਈਆਂ ਪਰ ਕਿਸੇ ਨੂੰ ਵੀ ਸਫ਼ਲਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਉਨ੍ਹਾਂ ਸਿਆਸਤ ਨੂੰ ਧੰਦੇ ਵਾਂਗ ਨਹੀਂ ਅਪਨਾਇਆ ਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਅਹੁਦਿਆਂ ਦੀ ਭੁੱਖ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਫ਼ੈਸਲਾ ਸਿਰਫ਼ ਉਨ੍ਹਾਂ ਦਾ ਨਹੀਂ, ਬਲਕਿ ਪਤਨੀ ਅਤੇ ਪੁੱਤਰ ਦਾ ਹੀ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰ ਪੇਸ਼ੇਵਰ ਹਨ। ਕੋਈ ਵਪਾਰ ਜਾਂ ਜ਼ਮੀਨ ਜਾਇਦਾਦ ਨਹੀਂ ਹੈ। ਸਿਆਸਤ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਕੋਈ ਜਾਇਦਾਦ ਨਹੀਂ ਬਣਾਈ ਸਿਰਫ਼ ਅੰਮ੍ਰਿਤਸਰ ਤੇ ਦਿੱਲੀ ਵਿੱਚ ਘਰ ਹੀ ਬਣਾਏ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਉਨ੍ਹਾਂ 2014 ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਛੱਡ ਕੇ ਹਰਿਆਣਾ ਜਾਂ ਦਿੱਲੀ ਤੋਂ ਚੋਣ ਲੜਨ ਲਈ ਨਾਂਹ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਲੋਕ ਸਭਾ ਅਤੇ ਰਾਜ ਸਭਾ ਦੀ ਮੈਂਬਰੀ ਤੋਂ ਵੀ ਅਸਤੀਫ਼ਾ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਤਕਰੀਬਨ ਇੱਕ ਮਹੀਨਾ ਪਹਿਲਾਂ ਪੰਜਾਬ ਗੋਦਾਮ ਨਿਗਮ ਦੀ ਚੇਅਰਪਰਸਨ ਨਿਯੁਕਤ ਕੀਤਾ ਸੀ ਤੇ ਦੋ ਦਿਨ ਪਹਿਲਾਂ ਹੀ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਸ੍ਰੀ ਸਿੱਧੂ ਦੇ ਵਕੀਲ ਪੁੱਤਰ ਕਰਨ ਸਿੱਧੂ ਨੂੰ ਸਹਾਇਕ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਨਿਯੁਕਤ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article