PUNJABMAILUSA.COM

ਸਿੱਧੂ ਨੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾਉਣ ਦੀ ਕੀਤੀ ਮੰਗ

ਸਿੱਧੂ ਨੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾਉਣ ਦੀ ਕੀਤੀ ਮੰਗ

ਸਿੱਧੂ ਨੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾਉਣ ਦੀ ਕੀਤੀ ਮੰਗ
August 29
10:29 2018

– ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਬਹਿਸ
– ਫੂਲਕਾ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

ਚੰਡੀਗੜ੍ਹ, 29 ਅਗਸਤ (ਪੰਜਾਬ ਮੇਲ)- ਬਹਿਬਲ ਕਲਾਂ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਮੰਗਲਵਾਰ ਨੂੰ ਵਿਧਾਨ ਸਭਾ ਵਿਚ ਜ਼ੋਰਦਾਰ ਹੰਗਾਮਾ ਹੋਇਆ। ਸਮਾਂ ਘੱਟ ਮਿਲਣ ਦੀ ਮੰਗ ‘ਤੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕਾਂ ਨੇ ਜਿੱਥੇ ਬਹਿਸ ਦਾ ਬਾਈਕਾਟ ਕਰ ਕੇ ਵਿਧਾਨ ਸਭਾ ਕੰਪਲੈਕਸ ‘ਚ ਸਮਾਨਾਂਤਰ ਸੈਸ਼ਨ ਚਲਾਇਆ, ਉੱਥੇ ਬਹਿਸ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਲਪੇਟਿਆ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਕੈਬਨਿਟ ਮੰਤਰੀ ਸਿੱਧੂ ਨੇ ਤਾਂ ਸਾਰਿਆਂ ਨੂੰ ਉਸ ਸਮੇਂ ਹੈਰਾਨੀ ਵਿਚ ਪਾ ਦਿੱਤਾ, ਜਦੋਂ ਉਹ ਝੋਲੀ ਫੈਲਾ ਕੇ ਆਪਣੇ ਨਾਲ ਬੈਠੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੱਗੇ ਝੁਕ ਗਏ ਅਤੇ ਬੋਲੇ, ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਫਾਂਸੀ ‘ਤੇ ਲਟਕਾ ਦਿਓ। ਸਿੱਧੂ ਤੋਂ ਇਲਾਵਾ ਸਾਰੇ ਬੁਲਾਰਿਆਂ ਨੇ ਸੀ.ਬੀ.ਆਈ. ਤੋਂ ਕੇਸ ਵਾਪਸ ਲੈ ਕੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੂੰ ਜਾਂਚ ਸੌਂਪਣ ਦੀ ਮੰਗ ਕੀਤੀ ਅਤੇ ਕਿਹਾ ਕਿ ਤਿੰਨ ਮਹੀਨਿਆਂ ‘ਚ ਜਾਂਚ ਪੂਰੀ ਕਰਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਆਮ ਆਦਮੀ ਪਾਰਟੀ ਦੇ ਐੱਚ.ਐੱਸ. ਫੂਲਕਾ ਨੇ ਤਾਂ ਪ੍ਰਸਤਾਵ ਲਿਆ ਕੇ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਕੇਸਾਂ ਦੀ ਸੁਣਵਾਈ ਰੋਜ਼ਾਨਾ ਕੀਤੀ ਜਾਵੇ।
ਸਿੱਧੂ ਨੇ ਕਿਹਾ ਕਿ ਸੀ.ਬੀ.ਆਈ. ਤਾਂ ਕੇਂਦਰ ਸਰਕਾਰ ਦੀ ਕਠਪੁਤਲੀ ਹੈ। ਇਸ ਕੇਸ ਦਾ ਫ਼ੈਸਲਾ ਮੋਦੀ ਸਰਕਾਰ ਨਹੀਂ, ਕੈਪਟਨ ਸਰਕਾਰ ਕਰੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਤਾਂ ਕਿਹਾ ਸੀ ਕਿ ਇਨ੍ਹਾਂ ਲੋਕਾਂ ‘ਚ ਇੰਨੀ ਤਾਕਤ ਨਹੀਂ ਹੈ ਕਿ ਇਹ ਸਦਨ ਵਿਚ ਬੈਠ ਕੇ ਬਹਿਸ ਕਰ ਸਕਣ। ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾ ਕੇ ਆਪਣੇ ਮੱਥੇ ‘ਤੇ ਕਲੰਕ ਲਗਵਾ ਲਿਆ ਹੈ। ਉਨ੍ਹਾਂ ਕਿਹਾ ਕਿ ਰਾਤ ਨੂੰ ਦੋ ਵਜੇ ਦੋ ਵਾਰ ਫੋਨ ਕਰ ਕੇ ਬਾਦਲ ਨੇ ਹੀ ਧਰਨੇ ‘ਤੇ ਬੈਠੇ ਲੋਕਾਂ ਨੂੰ ਜਬਰੀ ਹਟਾਉਣ ਲਈ ਕਿਹਾ ਸੀ। ਉਨ੍ਹਾਂ ਬਾਦਲ ਦੀ ਤੁਲਨਾ ਜਨਰਲ ਡਾਇਰ ਨਾਲ ਕਰਦਿਆਂ ਕਿਹਾ ਕਿ ਜਨਰਲ ਡਾਇਰ ਨੇ ਵੀ ਗੋਲੀ ਖੁਦ ਨਹੀਂ ਚਲਾਈ ਸੀ ਪਰ ਇਤਿਹਾਸ ਵਿਚ ਨਾਂ ਜਨਰਲ ਡਾਇਰ ਦਾ ਹੀ ਕਾਲੇ ਅੱਖਰਾਂ ਵਿਚ ਲਿਖਿਆ ਜਾਂਦਾ ਹੈ।
ਸਿੱਧੂ ਨੇ ਦੋਸ਼ ਲਾਇਆ ਕਿ ਡੇਰਾ ਸੱਚਾ ਸੌਦਾ ਮੁਖੀ ਨਾਲ ਮੁੰਬਈ ਵਿਚ ਮੀਟਿੰਗ ਕਰ ਕੇ ਸੁਖਬੀਰ ਬਾਦਲ ਨੇ ਸੌ ਕਰੋੜ ਰੁਪਏ ਲਏ। ਉਨ੍ਹਾਂ ਸੁਖਬੀਰ ਤੋਂ ਪੁੱਛਿਆ ਕਿ ਇਹ ਪੈਸਾ ਕੀ ਉਨ੍ਹਾਂ ਨੇ ਆਪਣੇ ਸੁਖਵਿਲਾਸ ਹੋਟਲ ਵਿਚ ਲਗਾਇਆ ਹੈ? ਇਸ ਤੋਂ ਪਹਿਲਾਂ ਬਹਿਸ ਦੀ ਸ਼ੁਰੂਆਤ ਹਰਮਿੰਦਰ ਸਿੰਘ ਗਿੱਲ ਨੇ ਕੀਤੀ ਅਤੇ ਕਿਹਾ ਕਿ ਅਕਾਲੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਰਗੀ ਸੰਸਥਾ ਨੂੰ ਵੀ ਬਰਬਾਦ ਕਰ ਦਿੱਤਾ ਹੈ। ਤਖਤਾਂ ਦੇ ਜਥੇਦਾਰ ਆਪਣੀ ਮਰਜ਼ੀ ਅਨੁਸਾਰ ਲਗਾਏ ਜਾ ਰਹੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਤੁਲਨਾ ਜ਼ਕਰੀਆ ਖਾਨ ਨਾਲ ਕੀਤੀ ਅਤੇ ਉਨ੍ਹਾਂ ਨੂੰ ਮਹੰਤ ਨਾਰਾਇਣੂ ਵੀ ਕਿਹਾ। ਉਨ੍ਹਾਂ ਕਿਹਾ ਕਿ ਅੱਜ ਫਿਰ ਤੋਂ ਐੱਸ.ਜੀ.ਪੀ.ਸੀ. ਨੂੰ ਇਨ੍ਹਾਂ ਮਹੰਤਾਂ ਤੋਂ ਛੁਡਵਾਉਣ ਦੀ ਲੋੜ ਹੈ। ਪਹਿਲਾਂ ਵੀ ਗੁਰਦੁਆਰਿਆਂ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਜੱਥਾ ਉਨ੍ਹਾਂ ਦੇ ਪਿੰਡੋਂ ਗਿਆ ਸੀ ਅਤੇ ਸ਼ਹੀਦ ਹੋ ਗਿਆ ਸੀ। ਹੁਣ ਇਕ ਵਾਰ ਫਿਰ ਮੇਰੇ ਪਿੰਡੋਂ ਹੀ ਐੱਸ.ਜੀ.ਪੀ.ਸੀ. ਨੂੰ ਇਨ੍ਹਾਂ ਮਹੰਤਾਂ ਤੋਂ ਛੁਡਵਾਉਣ ਲਈ ਜੱਥਾ ਜਾਵੇਗਾ ਅਤੇ ਮੈਂ ਖੁਦ ਇਸ ਦੀ ਅਗਵਾਈ ਕਰਾਂਗਾ। ਬੇਸ਼ੱਕ ਮੇਰੀ ਸ਼ਹਾਦਤ ਹੀ ਕਿਉਂ ਨਾ ਹੋ ਜਾਵੇ।
ਸ. ਰੰਧਾਵਾ ਨੇ ਮੰਗ ਕੀਤੀ ਕਿ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖਰ-ਏ-ਕੌਮ ਵਾਪਸ ਲੈ ਕੇ ਉਨ੍ਹਾਂ ‘ਤੇ 302 ਅਧੀਨ ਕੇਸ ਚਲਾਇਆ ਜਾਵੇ। ਉਨ੍ਹਾਂ ਦੇ ਸਪੈਸ਼ਲ ਸੈਕਟਰੀ ਰਹੇ ਗਗਨਦੀਪ ਬਰਾੜ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਗੋਲੀ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ‘ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇ।
ਆਮ ਆਦਮੀ ਪਾਰਟੀ ਦੇ ਆਗੂ ਐੱਚ.ਐੱਸ. ਫੂਲਕਾ ਨੇ ਵੀ ਰੰਧਾਵਾ ਦਾ ਸਮੱਰਥਨ ਕੀਤਾ ਅਤੇ ਐੱਸ.ਜੀ.ਪੀ.ਸੀ. ਮੈਂਬਰਾਂ ਨੂੰ ਆਪਣੇ ਜਮੀਰ ਦੀ ਆਵਾਜ਼ ਸੁਣਨ ਦੀ ਅਪੀਲ ਕੀਤੀ। ਫੂਲਕਾ ਨੇ ਸੀ.ਐੱਮ. ਤੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ‘ਤੇ ਬੇਅਦਬੀ ਦੀਆਂ ਘਟਨਾਵਾਂ ਕਰਵਾਉਣ ਦੇ ਦੋਸ਼ ਵਿਚ ਕੇਸ ਦਰਜ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਛੋਟੀਆਂ ਮੱਛੀਆਂ ਨੂੰ ਨੋਟਿਸ ਜਾਰੀ ਕਰਨ ਦਾ ਕੋਈ ਫਾਇਦਾ ਨਹੀਂ, ਮਗਰਮੱਛਾਂ ਨੂੰ ਫੜੋ।
ਜਸ. ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਵੀ ਹੋਇਆ ਜ਼ਿਕਰ
ਚੰਡੀਗੜ੍ਹ : ਬੇਸ਼ੱਕ ਕੈਪਟਨ ਸਰਕਾਰ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਗਠਿਤ ਕੀਤੇ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਪਰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਦਨ ਵਿਚ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਨੇ ਆਪਣੀ ਰਿਪੋਰਟ ਵਿਚ ਜ਼ਿਕਰ ਕੀਤਾ ਹੈ ਕਿ ਪੁਲਿਸ ਨੇ ਬਿਨਾਂ ਕਿਸੇ ਜ਼ਰੂਰਤ ‘ਤੇ ਮੈਜਿਸਟਰੇਟ ਤੋਂ ਮਨਜ਼ੂਰੀ ਲਏ ਬਿਨਾਂ ਬੈਠੇ ਹੋਏ ਸਿੰਘਾਂ ‘ਤੇ ਗੋਲੀ ਚਲਾਈ ਸੀ। ਬਾਜਵਾ ਨੇ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਪੜ੍ਹਦਿਆਂ ਦੱਸਿਆ ਕਿ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ‘ਤੇ ਗੋਲੀਆਂ ਬੈਠਿਆਂ ‘ਤੇ ਬਹੁਤ ਨੇੜਿਓਂ ਲੱਗੀਆਂ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੂੰ ਪਤਾ ਲੱਗਾ ਸੀ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਵੀ ਸਰਕਾਰ ਦੇ ਵਿਰੁੱਧ ਹੈ, ਇਸ ਲਈ ਰਿਪੋਰਟ ਨੂੰ ਸਰਕਾਰ ਦਾ ਕੋਈ ਉੱਚ ਅਧਿਕਾਰੀ ਪ੍ਰਾਪਤ ਕਰਨ ਨਹੀਂ ਆਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article