PUNJABMAILUSA.COM

ਸਿੱਧੂ ਨੇ ਭਾਜਪਾ ਨੂੰ ਦਿੱਤਾ ਤਕੜਾ ਝਟਕਾ; ਰਾਜ ਸਭਾ ਮੈਂਬਰੀ ਛੱਡੀ

ਸਿੱਧੂ ਨੇ ਭਾਜਪਾ ਨੂੰ ਦਿੱਤਾ ਤਕੜਾ ਝਟਕਾ; ਰਾਜ ਸਭਾ ਮੈਂਬਰੀ ਛੱਡੀ

ਸਿੱਧੂ ਨੇ ਭਾਜਪਾ ਨੂੰ ਦਿੱਤਾ ਤਕੜਾ ਝਟਕਾ; ਰਾਜ ਸਭਾ ਮੈਂਬਰੀ ਛੱਡੀ
July 20
10:28 2016

21
ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ)- ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵੱਲੋਂ ਇਕੱਠਿਆਂ ਰਾਜ ਸਭਾ ਤੇ ਪੰਜਾਬ ‘ਚੋਂ ਮੁੱਖ ਸੰਸਦੀ ਸਕੱਤਰ ਤੇ ਵਿਧਾਨ ਸਭਾ ਸੀਟ ਤੋਂ ਅਸਤੀਫ਼ਾ ਦੇਣ ਦਾ ਐਲਾਨ ਰਾਜ ਦੇ ਸਿਆਸੀ ਹਲਕਿਆਂ ਲਈ ਇਕ ਵੱਡੇ ਧਮਾਕੇ ਸਮਾਨ ਸਾਬਤ ਹੋਇਆ ਹੈ, ਜਿਸ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਹੈਰਾਨ ਤੇ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ। ਸਾਰੀਆਂ ਸਿਆਸੀ ਪਾਰਟੀਆਂ ਵਲੋਂ ਹੁਣ ਸਿੱਧੂ ਜੋੜੇ ਦੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦੀਆਂ ਸੰਭਾਵਨਾਵਾਂ ਨੂੰ ਮੁੱਖ ਰੱਖ ਕੇ ਉਨ੍ਹਾਂ ‘ਤੇ ਪੈਣ ਵਾਲੇ ਸਿਆਸੀ ਅਸਰ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਦਿਲਚਸਪ ਗੱਲ ਇਹ ਹੈ ਕਿ ਭਾਜਪਾ, ਅਕਾਲੀ ਦਲ, ਕਾਂਗਰਸ ਦੇ ਹਲਕਿਆਂ ‘ਚ ਉਕਤ ਐਲਾਨ ਕਾਰਨ ਬੇਚੈਨੀ ਮਹਿਸੂਸ ਕੀਤੀ ਜਾਣੀ ਸੁਭਾਵਕ ਹੀ ਸੀ ਪਰ ਆਮ ਆਦਮੀ ਪਾਰਟੀ ਦੀ ਸੂਬਾ ਲੀਡਰਸ਼ਿਪ ਦੇ ਕੁਝ ਆਗੂਆਂ ‘ਚ ਵੀ ਇਸ ਐਲਾਨ ਨੂੰ ਲੈ ਕੇ ਬੇਚੈਨੀ ਮਹਿਸੂਸ ਕੀਤੀ ਗਈ, ਕਿਉਂਕਿ ਨਵਜੋਤ ਸਿੰਘ ਸਿੱਧੂ ਨੂੰ ਜੇਕਰ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਰੱਖ ਕੇ ਪਾਰਟੀ ‘ਚ ਸ਼ਾਮਿਲ ਕੀਤਾ ਜਾਂਦਾ ਹੈ, ਤਾਂ ਉਸ ਨਾਲ ਜਿੱਥੇ ਆਮ ਆਦਮੀ ਪਾਰਟੀ ‘ਚ ਦੂਜੇ ਸਾਰੇ ਆਗੂਆਂ ਦਾ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਖ਼ਤਮ ਹੋ ਜਾਵੇਗਾ, ਉਥੇ ਇਹ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਕੰਮ ਕਰਨ ਦੇ ਤੌਰ-ਤਰੀਕਿਆਂ ਕਾਰਨ ਬਹੁਤ ਸਾਰੇ ਦੂਜੇ ਆਗੂਆਂ ਦੀ ਸੱਦ-ਪੁੱਛ ਵੀ ਘੱਟ ਸਕਦੀ ਹੈ। ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਵੱਲੋਂ ਆਪਣੀ ਅਗਲੀ ਰਣਨੀਤੀ ਦਾ ਐਲਾਨ ਡਾ. ਨਵਜੋਤ ਕੌਰ ਸਿੱਧੂ ਦੇ ਅਸਤੀਫੇ ਦੀ ਪ੍ਰਵਾਨਗੀ ਤੋਂ ਬਾਅਦ ਕੀਤੇ ਜਾਣ ਦੀ ਸੰਭਾਵਨਾ ਹੈ, ਕਿਉਂਕਿ ਦਲ ਬਦਲੀ ਰੋਕੂ ਕਾਨੂੰਨ ਅਨੁਸਾਰ ਵਿਧਾਨ ਸਭਾ ਸੀਟ ਛੱਡਣ ਤੋਂ ਪਹਿਲਾਂ ਕੋਈ ਵੀ ਦੂਸਰੀ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਨਹੀਂ ਕਰ ਸਕਦਾ। ਡਾ. ਨਵਜੋਤ ਕੌਰ ਵੱਲੋਂ ਮੁੱਖ ਸੰਸਦੀ ਸਕੱਤਰ ਤੇ ਵਿਧਾਨ ਸਭਾ ਸੀਟ ਤੋਂ ਅਸਤੀਫ਼ੇ ਹਾਲੇ ਤੱਕ ਮੁੱਖ ਮੰਤਰੀ ਨਿਵਾਸ ਜਾਂ ਸਪੀਕਰ ਵਿਧਾਨ ਸਭਾ ਕੋਲ ਨਹੀਂ ਪੁੱਜੇ ਸਨ। ਸਪੀਕਰ ਵਿਧਾਨ ਸਭਾ ਦੇ ਦਫ਼ਤਰ ਵਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਨਵੀਂ ਪ੍ਰਣਾਲੀ ਅਨੁਸਾਰ ਹੁਣ ਅਸਤੀਫਾ ਦੇਣ ਵਾਲੇ ਵਿਧਾਇਕ ਲਈ ਇਹ ਜ਼ਰੂਰੀ ਹੈ ਕਿ ਉਹ ਆਪਣੇ ਅਸਤੀਫ਼ੇ ‘ਤੇ ਦਸਤਖ਼ਤ ਸਪੀਕਰ ਕੋਲ ਪੇਸ਼ ਹੋ ਕੇ ਕਰੇ, ਨਹੀਂ ਤਾਂ ਪ੍ਰਾਪਤ ਹੋਏ ਅਸਤੀਫੇ ਸਬੰਧੀ ਸਪੀਕਰ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਉਹ ਵਿਧਾਇਕ ਨੂੰ ਬੁਲਾ ਕੇ ਉਸ ਵੱਲੋਂ ਦਿੱਤੇ ਅਸਤੀਫ਼ੇ ਦੀ ਪੁਸ਼ਟੀ ਕਰੇ। ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜੋ ਮਹਿਲ ਕਲਾਂ ਲਈ 3 ਦਿਨਾਂ ਦੇ ਸੰਗਤ ਦਰਸ਼ਨ ਲਈ ਚਲੇ ਗਏ, ਦੀ ਗੈਰ-ਹਾਜ਼ਰੀ ‘ਚ ਅਸਤੀਫਾ ਪ੍ਰਵਾਨ ਹੋਣ ਦੀ ਸੂਰਤ ‘ਚ ਵੀ ਅਸਤੀਫਾ ਮੁੱਖ ਮੰਤਰੀ ਦੇ ਦਸਤਖ਼ਤਾਂ ਲਈ ਮਹਿਲ ਕਲਾਂ ਭੇਜਿਆ ਜਾਵੇਗਾ। ਹਾਲਾਂਕਿ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਦਫ਼ਤਰ ਵੱਲੋਂ ਭਾਜਪਾ ਹਾਈ ਕਮਾਂਡ ਨਾਲ ਵੀ ਉਕਤ ਮੁੱਦੇ ‘ਤੇ ਗੱਲਬਾਤ ਕੀਤੀ ਗਈ ਹੈ ਤੇ ਭਾਜਪਾ ਹਾਈਕਮਾਂਡ ਵੱਲੋਂ ਡਾ. ਨਵਜੋਤ ਕੌਰ ਦੇ ਅਸਤੀਫੇ ਦੀ ਪ੍ਰਵਾਨਗੀ ਲਈ ਹਰੀ ਝੰਡੀ ਦੇ ਦਿੱਤੀ ਹੈ। ਜਾਣਕਾਰ ਹਲਕਿਆਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਜਿਨ੍ਹਾਂ ਦਾ ਰਾਜ ਸਭਾ ਤੋਂ ਅਸਤੀਫਾ ਪ੍ਰਵਾਨ ਹੋ ਗਿਆ ਹੈ, ਇਕੱਲੇ ਤੌਰ ‘ਤੇ ਆਪਣੀ ਅਗਲੀ ਰਣਨੀਤੀ ਜਾਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਕਰ ਸਕਦੇ ਹਨ ਪਰ ਡਾ. ਨਵਜੋਤ ਕੌਰ ਸਿੱਧੂ ਲਈ ਇਹ ਜ਼ਰੂਰੀ ਹੋਵੇਗਾ ਕਿ ਉਹ ਪਹਿਲਾਂ ਵਿਧਾਨ ਸਭਾ ਤੋਂ ਅਸਤੀਫੇ ਦੀ ਮਨਜ਼ੂਰੀ ਕਰਾਉਣ ਤੇ ਫਿਰ ਹੀ ਉਹ ਭਾਜਪਾ ਤੋਂ ਵੀ ਅਸਤੀਫ਼ਾ ਦੇ ਸਕਣਗੇ। ਹਾਲਾਂਕਿ ਸਿਆਸੀ ਹਲਕਿਆਂ ਦਾ ਇਹ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਇਕ ਪਰਿਵਾਰ ‘ਚੋਂ ਇਕ ਟਿਕਟ ਦੇਣ ਦੇ ਫ਼ੈਸਲੇ ਕਾਰਨ ਆਉਂਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦੀ ਸੂਰਤ ‘ਚ ਸਿੱਧੂ ਜੋੜੀ ‘ਚੋਂ ਕੋਈ ਇਕ ਹੀ ਚੋਣ ਲੜਨ ਦਾ ਫੈਸਲਾ ਲੈ ਸਕੇਗਾ। ਸਿਆਸੀ ਹਲਕਿਆਂ ‘ਚ ਇਹ ਵੀ ਚਰਚਾ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਚੌਥੀ ਵਾਰ ਭਾਜਪਾ ਦੇ ਸੰਸਦ ਮੈਂਬਰ ਬਣਨ ਦੇ ਬਾਵਜੂਦ ਵੀ ਮੰਤਰੀ ਬਣਨ ਵਿਚ ਕਾਮਯਾਬ ਨਹੀਂ ਹੋ ਸਕੇ, ਜਦੋਂਕਿ ਭਾਜਪਾ ਵਲੋਂ ਪਹਿਲੀ ਵਾਰ ਸੰਸਦ ਮੈਂਬਰ ਬਣਨ ਵਾਲੇ ਕਈ ਆਗੂਆਂ ਨੂੰ ਮੰਤਰੀ ਬਣਾ ਦਿੱਤਾ ਗਿਆ ਹੈ, ਦੇ ਕਾਰਨ ਨਵਜੋਤ ਸਿੰਘ ਸਿੱਧੂ ਕਾਫ਼ੀ ਨਿਰਾਸ਼ ਸਨ। ਆਮ ਆਦਮੀ ਪਾਰਟੀ ਜਿਸ ਦੀਆਂ ਆਪਣੀਆਂ ਰਿਪੋਰਟਾਂ ਅਨੁਸਾਰ ਮਗਰਲੇ ਦਿਨਾਂ ਦੌਰਾਨ ਪਾਰਟੀ ਦਾ ਪੰਜਾਬ ‘ਚ ਗਰਾਫ਼ ਕੁਝ ਥੱਲੇ ਆਉਣ ਦਾ ਅਨੁਮਾਨ ਸੀ ਤੇ ਜਿਵੇਂ ਮਗਰਲੇ ਦਿਨਾਂ ਦੌਰਾਨ ਪਾਰਟੀ ਹਾਈ ਕਮਾਂਡ ਵੱਲੋਂ ਇਹ ਮਹਿਸੂਸ ਕੀਤਾ ਗਿਆ ਕਿ ਰਾਜ ‘ਚੋਂ ਪਾਰਟੀ ਨੂੰ ਮਿਲਣ ਵਾਲੇ ਸਮਰਥਨ ‘ਚ ਕੁਝ ਕਮੀ ਆ ਰਹੀ ਹੈ, ਨੇ ਪਾਰਟੀ ਨੂੰ ਨਵਜੋਤ ਸਿੰਘ ਦੀਆਂ ਸ਼ਰਤਾਂ ਮੰਨਣ ਲਈ ਮਜ਼ਬੂਰ ਕਰ ਦਿੱਤਾ। ਪਾਰਟੀ ਇਸ ਗੱਲੋਂ ਵੱਡੀ ਚਿੰਤਾ ‘ਚ ਸੀ ਕਿ ਜੇਕਰ ਆਮ ਆਦਮੀ ਪਾਰਟੀ ਨੂੰ ਪੰਜਾਬ ‘ਚ ਸੱਤਾ ਨਾ ਮਿਲ ਸਕੀ, ਤਾਂ ਉਸ ਦਾ ਦੇਸ਼ ‘ਚ ਇਨਕਲਾਬ ਲਿਆਉਣ ਦਾ ਅੰਦੋਲਨ ਠੁੱਸ ਵੀ ਹੋ ਸਕਦਾ ਹੈ, ਕਿਉਂਕਿ ਦਿੱਲੀ ਵਿਚਲੀ ਸਰਕਾਰ ਨੂੰ ਮੋਦੀ ਸਰਕਾਰ ਵਲੋਂ ਚੱਲਣ ਨਹੀਂ ਦਿੱਤਾ ਜਾ ਰਿਹਾ। ਆਮ ਆਦਮੀ ਪਾਰਟੀ ਦੀ ਹਾਈਕਮਾਂਡ ਇਹ ਵੀ ਮਹਿਸੂਸ ਕਰ ਰਹੀ ਸੀ ਕਿ ਸਿੱਧੂ ਜੋੜੀ ਦਾ ਅਕਸ਼ ਸਾਫ਼-ਸੁਥਰਾ ਹੈ ਤੇ ਉਹ ਹਮੇਸ਼ਾ ਰਾਜ ਵਿਚਲੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਪਸਾਰ ਦਾ ਖੁੱਲ੍ਹ ਕੇ ਵਿਰੋਧ ਕਰਦੇ ਰਹੇ ਹਨ ਤੇ ਡਾ. ਨਵਜੋਤ ਕੌਰ ਸਿੱਧੂ ਮਗਰਲੇ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸ਼ਲਾਘਾ ਕਰ ਰਹੇ ਸਨ। ਨਵਜੋਤ ਸਿੰਘ ਸਿੱਧੂ ਨੂੰ ਨੌਜਵਾਨ ਵਰਗ ‘ਚੋਂ ਮਿਲਦਾ ਰਿਹਾ ਸਮਰਥਨ ਵੀ ਆਮ ਆਦਮੀ ਪਾਰਟੀ ਲਈ ਮਹੱਤਵਪੂਰਨ ਸੀ, ਕਿਉਂਕਿ ਪਾਰਟੀ 18 ਤੋਂ 40 ਸਾਲ ਦੇ ਨੌਜਵਾਨਾਂ ਦੇ ਸਮਰਥਨ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ ਤੇ ਮਹਿਸੂਸ ਕਰਦੀ ਹੈ ਕਿ ਉਸ ਦੀ ਜਿੱਤ ‘ਚ ਇਸ ਵਰਗ ਦੀ ਅਹਿਮ ਭੂਮਿਕਾ ਰਹੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article