PUNJABMAILUSA.COM

ਸਿੱਧੂ ਹੁਣ ਕਾਂਗਰਸ ਦੀ ਪਿੱਚ ‘ਤੇ ਕਰਨਗੇ ਬੱਲੇਬਾਜੀ

ਸਿੱਧੂ ਹੁਣ ਕਾਂਗਰਸ ਦੀ ਪਿੱਚ ‘ਤੇ ਕਰਨਗੇ ਬੱਲੇਬਾਜੀ

ਸਿੱਧੂ ਹੁਣ ਕਾਂਗਰਸ ਦੀ ਪਿੱਚ ‘ਤੇ ਕਰਨਗੇ ਬੱਲੇਬਾਜੀ
January 15
21:56 2017

Navjot SIngh Sidhu joins Congress
ਸ਼ਰਤਾਂ ਮਨਵਾ ਕੇ ਕਾਂਗਰਸ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 15 ਜਨਵਰੀ (ਪੰਜਾਬ ਮੇਲ)- ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਆਪਣੀਆਂ ਸ਼ਰਤਾਂ ਮਨਵਾ ਕੇ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕੀਤਾ। ਇਸ ਨਾਲ ਕਾਂਗਰਸ ਨੂੰ ਖਾਸ ਤੌਰ ’ਤੇ ਮਾਝੇ ਵਿੱਚ ਹੁਲਾਰਾ ਮਿਲੇਗਾ। ਭਾਵੇਂ ਇਹ ਪਤਾ ਨਹੀਂ ਲੱਗਾ ਕਿ ਸ੍ਰੀ ਸਿੱਧੂ ਨੇ ਕਿਹੜੀਆਂ ਸ਼ਰਤਾਂ ਮਨਵਾਈਆਂ ਹਨ ਪਰ ਦੱਸਣਯੋਗ ਹੈ ਕਿ ਉਹ ਉਪ ਮੁੱਖ ਮੰਤਰੀ ਦੇ ਅਹੁਦੇ ਲਈ ਕਾਫ਼ੀ ਦੇਰ ਤੋਂ ਯਤਨਸ਼ੀਲ ਹਨ। ਸ੍ਰੀ ਸਿੱਧੁੂ ਜਲੰਧਰ ਛਾਉਣੀ ਤੋਂ ਪਰਗਟ ਸਿੰਘ ਨੂੰ ਟਿਕਟ ਦਿਵਾਉਣ ਲਈ ਵੀ ਬਜ਼ਿੱਦ ਸਨ ਅਤੇ ਉਹ ਖੁ਼ਦ ਅੰਮ੍ਰਿਤਸਰ ਪੂਰਬੀ ਤੋਂ ਟਿਕਟ ਹਾਸਲ ਕਰ ਚੁੱਕੇ ਹਨ।
ਪਟਿਆਲਾ ਨਾਲ ਸਬੰਧਿਤ ਨਵਜੋਤ ਸਿੱਧੂ ਪਹਿਲੀ ਵਾਰ 2004 ’ਚ ਅੰਮ੍ਰਿਤਸਰ ਤੋਂ ਭਾਜਪਾ ਦੀ ਟਿਕਟ ’ਤੇ ਲੋਕ ਸਭਾ ਮੈਂਬਰ ਬਣੇ ਸਨ। ਬਾਅਦ ’ਚ ਉਨ੍ਹਾਂ ਨੇ ਜ਼ਿਮਨੀ ਚੋਣ ਵੀ ਜਿੱਤੀ ਸੀ। ਉਹ 2009 ਵਿੱਚ ਇਸੇ ਹਲਕੇ ਤੋਂ ਮੁੜ ਜਿੱਤੇ ਸਨ। ਪਿਛਲੇ ਸਾਲ ਅਪਰੈਲ ’ਚ ਉਨ੍ਹਾਂ ਨੂੰ ਭਾਜਪਾ ਨੇ ਰਾਜ ਸਭਾ ਮੈਂਬਰ ਬਣਾਇਆ ਸੀ ਪਰ ਦੋ ਮਹੀਨੇ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ। ਭਾਜਪਾ ਨੂੰ ਅਲਵਿਦਾ ਕਹਿ ਕੇ ਉਨ੍ਹਾਂ ਨੇ ਸਾਬਕਾ ਹਾਕੀ ਖਿਡਾਰੀ ਪਰਗਟ ਸਿੰਘ ਅਤੇ ਬੈਂਸ ਭਰਾਵਾਂ ਨਾਲ ਮਿਲ ਕੇ ਆਵਾਜ਼-ਏ-ਪੰਜਾਬ ਨਾਂ ਦਾ ਸਿਆਸੀ ਫਰੰਟ ਬਣਾਇਆ ਸੀ। ਫਰੰਟ ਸਫ਼ਲ ਹੋਣ ਤੋਂ ਪਹਿਲਾਂ ਹੀ ਬਿਖਰ ਗਿਆ ਸੀ। ਪਹਿਲਾਂ ਬੈਂਸ ਭਰਾ ਵੱਖ ਹੋ ਗਏ ਅਤੇ ਬਾਅਦ ’ਚ ਡਾ. ਨਵਜੋਤ ਕੌਰ ਸਿੱਧੁੂ ਅਤੇ ਪਰਗਟ ਸਿੰਘ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਸ੍ਰੀਮਤੀ ਸਿੱਧੁੂ ਨੇ ਐਲਾਨ ਕੀਤਾ ਸੀ ਕਿ ਸਿੱਧੁੂ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੁੂ ਦੇ ਕਾਂਗਰਸ ’ਚ ਆਉਣ ਵਾਲੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉੁਨ੍ਹਾਂ ਕਿਹਾ ਕਿ ਸਿੱਧੂ ਦੇ ਆਉਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਦੋਵੇਂ ਆਗੂ 19 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਇਕੱਠੇ ਮੱਥਾ ਟੇਕਣ ਜਾਣਗੇ। ਉਸ ਦਿਨ ਤੋਂ ਹੀ ਕਾਂਗਰਸ ਦੀ ਚੋਣ ਮੁਹਿੰਮ ਦਾ ਆਗ਼ਾਜ਼ ਹੋਵੇਗਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਅਜੇ ਤਕ ਬਕਾਇਆ ਸੀਟਾਂ ਦਾ ਫੈਸਲਾ ਨਹੀਂ ਹੋਇਆ ਹੈ ਤੇ ਜਿਹੜੇ ਚਾਰ ਹਲਕਿਆਂ ਬਾਰੇ ਸੋਸ਼ਲ ਮੀਡੀਆ ’ਤੇ ਚਰਚਾ ਚੱਲ ਰਹੀ ਹੈ। ਉਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਜਾਣਕਾਰੀ ਅਨੁਸਾਰ ਪਰਗਟ ਸਿੰਘ ਨੇ ਜਲੰਧਰ ਛਾਉਣੀ ਤੋਂ ਟਿਕਟ ਮਿਲਣ ਦੀਆਂ ਖੁਸ਼ੀਆਂ ਮਨਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਫੈਸਲੇ ਨੂੰ ਸਿੱਧੂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਭਲਕੇ ਚਮਕੌਰ ਸਾਹਿਬ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਕਾਗਜ਼ ਦਾਖ਼ਲ ਕਰਾਉਣ ਜਾਣਗੇ। ਰੋਪੜ ਤੋਂ ਬਰਿੰਦਰ ਸਿੰਘ ਢਿੱਲੋਂ ਨੂੰ ਟਿਕਟ ਦੇ ਰੋਸ ਵਿੱਚ ਸ੍ਰੀ ਚੰਨੀ ਵੱਲੋਂ ਆਜ਼ਾਦ ਚੋਣ ਲੜਨ ਬਾਰੇ ਦਿੱਤੇ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਬਿਆਨ ਨਾਲ ਸਹਿਮਤ ਨਹੀਂ ਹਨ ਅਤੇ ਸ੍ਰੀ ਚੰਨੀ ਨੂੰ ਵੀ ਇਸ ਤਰ੍ਹਾਂ ਦਾ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਸੀ। ਸ੍ਰੀ ਚੰਨੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਲਏ ਗਏ ਫੈਸਲਿਆਂ ਦੀ ਕਦਰ ਕਰਨੀ ਚਾਹੀਦੀ ਹੈ। ਸੂਤਰਾਂ ਅਨੁਸਾਰ ਰੋਪੜ ਹਲਕੇ ਬਾਰੇ ਵੀ ਕਾਂਗਰਸ ਦੁਚਿੱਤੀ ਵਿੱਚ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article