ਸੀਨੀਅਰ ਕਾਂਗਰਸੀ ਆਗੂ ਮੋਤੀਲਾਲ ਵੋਰਾ ਦਾ ਦੇਹਾਂਤ

79
Share

ਨਵੀਂ ਦਿੱਲੀ, 21 ਦਸੰਬਰ (ਪੰਜਾਬ ਮੇਲ)- ਸੀਨੀਅਰ ਕਾਂਗਰਸੀ ਆਗੂ ਮੋਤੀਲਾਲ ਵੋਰਾ ਦਾ ਦਿੱਲੀ ਦੇ ਇਕ ਹਸਪਤਾਲ ਵਿੱਚ ਅੱਜ ਦੇਹਾਂਤ ਹੋ ਗਿਆ। ਉਹ 93 ਸਾਲਾਂ ਦੇ ਸਨ। ਉਹ ਬੀਤੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਓਖਲਾ ਦੇ ਐਸਕਾਰਟ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਦੇ ਫੇਫੜਿਆਂ ਵਿੱਚ ਇਨਫੈਕਸ਼ਨ ਸੀ, ਜਿਸ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਉਨ੍ਹਾਂ ਨੇ ਕੱਲ੍ਹ ਹੀ ਆਪਣਾ ਜਨਮਦਿਨ ਮਨਾਇਆ ਸੀ। ਉਹ ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਰਾਜਪਾਲ ਅਤੇ ਮੱਧਪ੍ਰਦੇਸ਼ ਦੇ ਮੁੱਖ ਮੰਤਰੀ ਵੀ ਰਹਿ ਚੁੱਕੇ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਛੱਤੀਸਗੜ੍ਹ ਵਿੱਚ ਕੀਤਾ ਜਾਵੇਗਾ।

Share