PUNJABMAILUSA.COM

ਸੀਰੀਆ ਦੇ ਡੂਮਾ ਸ਼ਹਿਰ ਵਿਚ ਜ਼ਹਿਰੀਲੀ ਗੈਸ ਦੇ ਹਮਲੇ ਵਿਚ ਘੱਟ ਤੋਂ ਘੱਟ 80 ਲੋਕਾਂ ਦੀ ਹੋਈ ਮੌਤ

ਸੀਰੀਆ ਦੇ ਡੂਮਾ ਸ਼ਹਿਰ ਵਿਚ ਜ਼ਹਿਰੀਲੀ ਗੈਸ ਦੇ ਹਮਲੇ ਵਿਚ ਘੱਟ ਤੋਂ ਘੱਟ 80 ਲੋਕਾਂ ਦੀ ਹੋਈ ਮੌਤ

ਸੀਰੀਆ ਦੇ ਡੂਮਾ ਸ਼ਹਿਰ ਵਿਚ ਜ਼ਹਿਰੀਲੀ ਗੈਸ ਦੇ ਹਮਲੇ ਵਿਚ ਘੱਟ ਤੋਂ ਘੱਟ 80 ਲੋਕਾਂ ਦੀ ਹੋਈ ਮੌਤ
April 08
13:31 2018

ਦਮਿਸ਼ਕ, 8 ਅਪ੍ਰੈਲ (ਪੰਜਾਬ ਮੇਲ)- ਸੀਰੀਆ ਦੇ ਰਾਹਤ ਕਰਮਚਾਰੀਆਂ ਮੁਤਾਬਕ ਡੂਮਾ ਸ਼ਹਿਰ ਵਿਚ ਜ਼ਹਿਰੀਲੀ ਗੈਸ ਦੇ ਹਮਲੇ ਵਿਚ ਘੱਟ ਤੋਂ ਘੱਟ 80 ਲੋਕਾਂ ਦੀ ਮੌਤ ਹੋਈ ਹੈ। ਹਾਲਾਂਕਿ ਅਮਰੀਕੀ ਵਿਦੇਸ਼ ਵਿਭਾਗ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਿਚ ਵਾਧਾ ਹੋ ਸਕਦਾ ਹੈ। ਪੂਰਬੀ ਘੋਟਾ ਵਿਚ ਬਾਗੀਆਂ ਦੇ ਕਬਜ਼ੇ ਵਾਲਾ ਡੂਮਾ ਆਖਿਰੀ ਸ਼ਹਿਰ ਹੈ। ਸੀਰੀਆ ਵਿਚ ‘ਦੀ ਵ੍ਹਾਈਟ ਹੈਲਮੇਟਸ’ ਇਕ ਗੈਰ ਸਰਕਾਰੀ ਸੰਸਥਾ ਹੈ ਅਤੇ ਉਸ ਨੇ ਟਵਿੱਟਰ ‘ਤੇ ਕੁਝ ਤਸਵੀਰਾਂ ਵੀ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿਚ ਬੇਸਮੈਂਟ ਵਿਚ ਲਾਸ਼ਾਂ ਦਿੱਸ ਰਹੀਆਂ ਹਨ। ਇਸ ਸੰਸਥਾ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ। ‘ਦੀ ਵ੍ਹਾਈਟ ਹੈਲਮੇਟਸ’ ਨੇ ਪਹਿਲੇ ਟਵੀਟ ਵਿਚ 150 ਲੋਕਾਂ ਦੀ ਮੌਤ ਦੀ ਗੱਲ ਕਹੀ ਸੀ ਪਰ ਬਾਅਦ ਵਿਚ ਇਸ ਟਵੀਟ ਨੂੰ ਹਟਾ ਦਿੱਤਾ ਗਿਆ। ਉੱਧਰ ਸੀਰੀਆਈ ਸਰਕਾਰ ਦਾ ਕਹਿਣਾ ਹੈ ਕਿ ਰਸਾਇਣਿਕ ਹਮਲੇ ਦੀ ਖਬਰ ਇਕ ‘ਝੂਠ’ ਦੇ ਇਲਾਵਾ ਕੁਝ ਨਹੀਂ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਉਸ ਨੇ ਇਨ੍ਹਾਂ ਖਬਰਾਂ ‘ਤੇ ਨਜ਼ਰ ਬਣਾਈ ਹੋਈ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਹ ਵੀ ਕਿਹਾ ਕਿ ਰੂਸ ਸੀਰੀਆਈ ਸਰਕਾਰ ਵੱਲੋਂ ਲੜ ਰਿਹਾ ਹੈ ਅਤੇ ਜੇ ਜਾਨਲੇਵਾ ਰਸਾਇਣਿਕ ਹਮਲਾ ਹੋਇਆ ਹੈ ਤਾਂ ਇਸ ਲਈ ਉਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ,”ਪਹਿਲਾਂ ਵੀ ਸਰਕਾਰਾਂ ਆਪਣੇ ਲੋਕਾਂ ਵਿਰੁੱਧ ਰਸਾਇਣਿਕ ਹਥਿਆਰਾਂ ਦੀ ਵਰਤੋਂ ਕਰਦੀਆਂ ਰਹੀਆਂ ਹਨ। ਇਸ ਗੱਲ ਨੂੰ ਲੈ ਕੇ ਕੋਈ ਵਿਵਾਦ ਦੀ ਸਥਿਤੀ ਨਹੀਂ ਹੈ। ਰੂਸ ਨੂੰ ਆਖਿਰਕਾਰ ਅਣਗਿਣਤ ਸੀਰੀਆਈ ਨਾਗਰਿਕਾਂ ‘ਤੇ ਰਸਾਇਣਿਕ ਹਥਿਆਰਾਂ ਨਾਲ ਕੀਤੇ ਬੇਰਹਿਮੀ ਭਰੇ ਹਮਲੇ ਦੀ ਦੀ ਜ਼ੰਮੇਵਾਰੀ ਲੈਣੀ ਹੋਵੇਗੀ।” ਘੋਟਾ ਵਿਚ ਵਿਰੋਧੀ ਧਿਰ ਦੇ ਸਮਰਥਕ ਮੀਡੀਆ ਦਾ ਕਹਿਣਾ ਹੈ ਕਿ ਇਸ ਰਸਾਇਣਿਕ ਹਮਲੇ ਵਿਚ 1000 ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ। ਮੀਡੀਆ ਦਾ ਕਹਿਣਾ ਹੈ ਕਿ ਕਥਿਤ ਰੂਪ ਨਾਲ ਇਕ ਹੈਲੀਕਾਪਟਰ ਜ਼ਰੀਏ ਬੈਰਲ ਬੰਬ ਸੁੱਟਿਆ ਗਿਆ, ਜਿਸ ਵਿਚ ਸੇਰੇਨ ਅਤੇ ਜ਼ਹਿਰੀਲੇ ਨਰਵ ਏਜੰਟ ਸਨ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ