PUNJABMAILUSA.COM

ਸੀ.ਬੀ.ਆਈ. ਵੱਲੋਂ ਬੈਂਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ‘ਚ ਰੋਟੋਮੈਕ ਗਰੁੱਪ ਦੇ ਮਾਲਕ ਦੇ ਨਿਵਾਸ ਸਥਾਨ ‘ਤੇ ਛਾਪਾ

ਸੀ.ਬੀ.ਆਈ. ਵੱਲੋਂ ਬੈਂਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ‘ਚ ਰੋਟੋਮੈਕ ਗਰੁੱਪ ਦੇ ਮਾਲਕ ਦੇ ਨਿਵਾਸ ਸਥਾਨ ‘ਤੇ ਛਾਪਾ

ਸੀ.ਬੀ.ਆਈ. ਵੱਲੋਂ ਬੈਂਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ‘ਚ ਰੋਟੋਮੈਕ ਗਰੁੱਪ ਦੇ ਮਾਲਕ ਦੇ ਨਿਵਾਸ ਸਥਾਨ ‘ਤੇ ਛਾਪਾ
February 20
14:27 2018

ਕਾਨਪੁਰ, 20 ਫਰਵਰੀ (ਪੰਜਾਬ ਮੇਲ)- ਸੀ.ਬੀ.ਆਈ. ਨੇ ਬੈਂਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ‘ਚ ਮਸ਼ਹੂਰ ਵਪਾਰੀ ਅਤੇ ਰੋਟੋਮੈਕ ਗਰੁੱਪ ਦੇ ਮਾਲਕ ਵਿਕਰਮ ਕੋਠਾਰੀ ਦੇ ਨਿਵਾਸ ਸਥਾਨ ‘ਤੇ ਛਾਪਾ ਮਾਰਿਆ ਹੈ। ਸੀ.ਬੀ.ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ(ਈ.ਡੀ.) ਦੀ ਸੰਯੁਕਤ ਟੀਮ ਨੇ ਤਿਲਕ ਨਗਰ ਵਿਚ ਕੋਠਾਰੀ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ ਅਤੇ ਦਸਤਾਵੇਜ਼ ਲੱਭੇ। ਸਰਕਾਰੀ ਸੂਤਰਾਂ ਅਨੁਸਾਰ ਸੀ.ਬੀ.ਆਈ. ਨੇ ਵਪਾਰੀ ਦੇ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕਰ ਲਿਆ ਹੈ। ਕੋਠਾਰੀ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਪਾਸਪੋਰਟ ਅਤੇ ਮੋਬਾਈਲ ਕਬਜ਼ੇ ‘ਚ ਲੈ ਲਏ ਗਏ ਹਨ। ਪਤਨੀ ਅਤੇ ਬੇਟੇ ਸਮੇਤ ਕੋਠਾਰੀ ਕੋਲੋਂ ਸੀ.ਬੀ.ਆਈ. ਪੁੱਛਗਿੱਛ ਕਰ ਰਹੀ ਹੈ। ਛਾਪੇਮਾਰੀ ਦੌਰਾਨ ਪਰਿਵਾਰ ਕੋਲੋਂ ਬਰਾਮਦ ਹੋਏ ਸਾਰੇ ਕਾਗਜ਼ਾਤਾਂ ਦੀ ਸਖਤੀ ਨਾਲ ਪੜਤਾਲ ਕੀਤੀ ਜਾ ਰਹੀ ਹੈ।
ਰਿਹਾਇਸ਼ ‘ਤੇ ਛਾਪਾ ਮਾਰਨ ਦੇ ਨਾਲ-ਨਾਲ ਟੀਮ ਨੇ ਕੰਪਨੀ ਦੇ ਸਿਟੀ ਸੈਂਟਰ, ਮਾਲ ਰੋਡ ਸਥਿਤ ਦਫ਼ਤਰ ਅਤੇ ਪਨਕੀ ਸਥਿਤ ਰੋਟੋਮੈਕ ਫੈਕਟਰੀ ‘ਤੇ ਵੀ ਛਾਪੇਮਾਰੀ ਦੀ ਕਾਰਵਾਈ ਕੀਤੀ ਗਈ ਹੈ। ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਇਕ-ਇਕ ਕਾਗਜ਼ਾਤ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕਰ ਰਹੀ ਹੈ। ਕੋਠਾਰੀ ‘ਤੇ ਦੋਸ਼ ਹੈ ਕਿ ਉਸ ਨੇ ਬੈਂਕ ਆਫ ਬੜੌਦਾ, ਪੰਜਾਬ ਨੈਸ਼ਨਲ ਬੈਂਕ, ਇੰਡੀਅਨ ਓਵਰਸੀਜ਼ ਬੈਂਕ, ਬੈਂਕ ਆਫ ਇੰਡੀਆ, ਇਲਾਹਾਬਾਦ ਬੈਂਕ ਅਤੇ ਯੂਨੀਅਨ ਬੈਂਕ ਤੋਂ ਲਏ ਗਏ ਕਰੀਬ 800 ਕਰੋੜ ਦੇ ਕਰਜ਼ੇ ਨੂੰ ਲੈ ਕੇ ਧੋਖਾਧੜੀ ਕੀਤੀ ਹੈ। ਇਸ ਬਾਰੇ ‘ਚ ਕੋਠਾਰੀ ਦਾ ਕਹਿਣਾ ਹੈ ਕਿ ਉਸ ਉੱਪਰ ਭੱਜਣ ਦਾ ਲੱਗਾ ਦੋਸ਼ ਗਲਤ ਹੈ, ਉਹ ਕਿਤੇ ਨਹੀਂ ਗਿਆ। ਉਸ ਦਾ ਮਾਮਲਾ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ(ਐੱਨ.ਸੀ.ਐੱਲ.ਟੀ.) ਵਿਚ ਵਿਚਾਰ ਅਧੀਨ ਹੈ ਅਤੇ ਉਹ ਕਰਜ਼ੇ ਦੇ ਨਿਪਟਾਰੇ ਲਈ ਲਗਾਤਾਰ ਬੈਂਕਾਂ ਦੇ ਸੰਪਰਕ ‘ਚ ਹੈ।
ਇਸ ਮਾਮਲੇ ‘ਚ ਕੋਠਾਰੀ ਗਰੁੱਪ ਦੇ ਵਕੀਲ ਸ਼ਰਦ ਬਿਰਲਾ ਦਾ ਕਹਿਣਾ ਹੈ ਕਿ ਕੋਠਰੀ ਕਿਤੇ ਫਰਾਰ ਨਹੀਂ ਸੀ। ਓਹ ਕਾਨਪੁਰ ‘ਚ ਹੀ ਹੈ ਅਤੇ ਲਗਾਤਾਰ ਬੈਂਕਾਂ ਨਾਲ ਸੰਪਰਕ ਕਰ ਰਿਹਾ ਹੈ। ਸੂਤਰਾਂ ਅਨੁਸਾਰ ਕੋਠਾਰੀ ਨੇ ਇਲਾਹਾਬਾਦ ਬੈਂਕ ਤੋਂ 352 ਕਰੋੜ, ਯੂਨੀਅਨ ਬੈਂਕ ਤੋਂ 485 ਕਰੋੜ ਸਮੇਤ 5 ਬੈਂਕਾਂ ਤੋਂ ਕਰੀਬ 800 ਕਰੋੜ ਦਾ ਕਰਜ਼ਾ ਲਿਆ ਹੋਇਆ ਹੈ। ਦੋਸ਼ ਹੈ ਕਿ ਕੋਠਾਰੀ ਨੇ ਕਰਜ਼ਾ ਨਹੀਂ ਚੁਕਾਇਆ ਅਤੇ ਰਕਮ ਵਾਪਸ ਕਰਨ ਦੇ ਮਾਮਲੇ ‘ਚ ਬੈਂਕਾਂ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਰੱਖਿਆ। ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਸੀ.ਬੀ.ਆਈ. ਨੇ ਕੋਠਾਰੀ ਦੇ ਖਿਲਾਫ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਅਫ਼ਸਰਾਂ ਨੇ ਉਸ ਦੇ ਠਿਕਾਣਿਆਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਬੈਂਕਾਂ ਨੇ ਵਪਾਰੀ(ਕੋਠਾਰੀ) ‘ਤੇ ਦੋਸ਼ ਲਗਾਇਆ ਸੀ ਕਿ ਵਿਕਰਮ ਕੋਠਾਰੀ ਨੇ ਕਥਿਤ ਤੌਰ ‘ਤੇ ਨਾ ਤਾਂ ਲੋਨ ਦੀ ਰਕਮ ਵਾਪਸ ਕੀਤੀ ਅਤੇ ਨਾ ਹੀ ਵਿਆਜ ਦਿੱਤਾ।
ਇਸ ‘ਤੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ‘ਤੇ ਇਕ ਅਧਿਕਾਰਤ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਨੇ 27 ਫਰਵਰੀ 2017 ਨੂੰ ਰੋਟੋਮੈਕ ਗਲੋਬਲ ਪ੍ਰਾਈਵੇਟ ਲਿਮਟਿਡ ਨੂੰ ਵਿਲਫੁਲ ਡਿਫਾਲਟਰ(ਜਾਣਬੁੱਝ ਕੇ ਕਰਜ਼ਾ ਵਾਪਸ ਨਾ ਕਰਨ ਵਾਲਾ) ਘੋਸ਼ਿਤ ਕਰ ਦਿੱਤਾ। ਕਮੇਟੀ ਨੇ ਲੀਡ ਬੈਂਕ ਦੀ ਪਹਿਲਕਦਮੀ ‘ਤੇ ਇਹ ਆਦੇਸ਼ ਪਾਸ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article