PUNJABMAILUSA.COM

ਸੁਖਬੀਰ ਤੇ ਜਾਖੜ ਵੱਲੋਂ ਇਕ ਦੂਜੇ ਖਿਲਾਫ ਰੋਜ਼ਾਨਾ ਬਿਆਨ ਦਾਗਣ ਦਾ ਅਮਲ ਜਾਰੀ

 Breaking News

ਸੁਖਬੀਰ ਤੇ ਜਾਖੜ ਵੱਲੋਂ ਇਕ ਦੂਜੇ ਖਿਲਾਫ ਰੋਜ਼ਾਨਾ ਬਿਆਨ ਦਾਗਣ ਦਾ ਅਮਲ ਜਾਰੀ

ਸੁਖਬੀਰ ਤੇ ਜਾਖੜ ਵੱਲੋਂ ਇਕ ਦੂਜੇ ਖਿਲਾਫ ਰੋਜ਼ਾਨਾ ਬਿਆਨ ਦਾਗਣ ਦਾ ਅਮਲ ਜਾਰੀ
November 02
05:29 2017

ਚੰਡੀਗੜ੍ਹ, 2 ਨਵੰਬਰ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ ਬਿਜਲੀ ਦਰਾਂ ਦੇ ਮੁੱਦੇ ‘ਤੇ ਤੋਹਮਤਬਾਜ਼ੀ ਰੁਕਣ ਦਾ ਨਾਂ ਨਹੀਂ ਲੈ ਰਹੀ। ਦੋਵਾਂ ਆਗੂਆਂ ਵੱਲੋਂ ਇਕ-ਦੂਜੇ ਖ਼ਿਲਾਫ਼ ਰੋਜ਼ਾਨਾ ਬਿਆਨ ਦਾਗਣ ਦਾ ਅਮਲ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਿਜਲੀ ਦਰਾਂ ਦੇ ਵਾਧੇ ਦੇ ਮਾਮਲੇ ‘ਤੇ ਬਾਦਲ ਸਰਕਾਰ, ਖ਼ਾਸ ਕਰ ਕੇ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਨੂੰ ਨਿਸ਼ਾਨਾ ਬਣਾ ਰਹੇ ਹਨ, ਉਥੇ ਸੁਖਬੀਰ ਵੱਲੋਂ ਵੀ ਜਵਾਬੀ ਹਮਲੇ ਜਾਰੀ ਹਨ। ਨਿੱਜੀ ਖੇਤਰ ਦੇ ਥਰਮਲਾਂ ਦੇ ਮੁੱਦੇ ‘ਤੇ ਵੀ ਕਾਂਗਰਸ ਪ੍ਰਧਾਨ ਨੇ ਸੁਖਬੀਰ ਬਾਦਲ ਨੂੰ ਘੇਰਨ ਦਾ ਯਤਨ ਕੀਤਾ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਜਾਰੀ ਕੀਤੇ ਤਾਜ਼ਾ ਬਿਆਨ ਰਾਹੀਂ ਕਾਂਗਰਸੀ ਆਗੂ ‘ਤੇ ਗੁੰਮਰਾਹਕੁਨ ਬਿਆਨਬਾਜ਼ੀ ਕਰਨ ਤੇ ਝੂਠ ਬੋਲਣ ਦੇ ਦੋਸ਼ ਲਾਏ ਹਨ। ਸੁਖਬੀਰ ਸਿੰਘ ਬਾਦਲ ਨੇ ਸੁਨੀਲ ਜਾਖੜ ਖ਼ਿਲਾਫ਼ ਸਖ਼ਤ ਭਾਸ਼ਾ ਦੀ ਵਰਤੋਂ ਕਰਦਿਆਂ ਕਿਹਾ ਕਿ ਕਾਂਗਰਸ ਪ੍ਰਧਾਨ ਕੈਪਟਨ ਸਰਕਾਰ ਵੱਲੋਂ ਬਿਜਲੀ ਦਰਾਂ ਵਿਚ ਕੀਤੇ ਵਾਧੇ ਮਗਰੋਂ ‘ਊਲ-ਜਲੂਲ’ ਦੋਸ਼ ਲਾਉਣ ਦੀ ਖੇਡ ਨਾ ਖੇਡਣ।
ਉਨ੍ਹਾਂ ਕਿਹਾ ਕਿ ਜੇਕਰ ਅਕਾਲੀ-ਭਾਜਪਾ ਸਰਕਾਰ ਨੇ 2016 ਵਿਚ ਬਿਜਲੀ ਦਰਾਂ ਵਿਚ 5 ਫ਼ੀਸਦੀ ਵਾਧਾ ਕਰਨ ਲਈ ਸਹਿਮਤੀ ਦਿੱਤੀ ਸੀ ਤਾਂ 2016-17 ਵਿਚ ਬਿਜਲੀ ਦਰਾਂ ‘ਚ ਕਟੌਤੀ ਕਿਉਂ ਹੋਈ ਸੀ। ਇਸ ਬਾਰੇ ਵੀ ਸ਼੍ਰੀ ਜਾਖੜ ਸਥਿਤੀ ਸਪੱਸ਼ਟ ਕਰਨ। ਛੋਟੇ ਬਾਦਲ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਕਿਹਾ ਉਹ (ਜਾਖੜ) ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਘਿਨਾਉਣੀ ਰਾਜਨੀਤੀ ਕਰ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 2016-17 ਵਿਚ ਬਿਜਲੀ ਦਰਾਂ ਨਹੀਂ ਵਧਾਈਆਂ ਸਨ ਤਾਂ ਕਾਂਗਰਸ ਪ੍ਰਧਾਨ ਕਿਉਂ 2017-18 ਲਈ ਬਿਜਲੀ ਦਰਾਂ ਵਿਚ ਕੀਤੇ 12 ਫ਼ੀਸਦ ਦੇ ਭਾਰੀ ਵਾਧੇ ਨੂੰ ਸਹੀ ਠਹਿਰਾਉਣ ਲਈ ਕਿਸੇ ਤਿੰਨ-ਧਿਰੀ ਐੱਮ.ਓ.ਯੂ. ਦਾ ਬਹਾਨਾ ਬਣਾ ਰਹੇ ਹਨ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਦੋਸ਼ ਲਾਏ ਹਨ ਕਿ ਅਕਾਲੀ-ਭਾਜਪਾ ਸਰਕਾਰ ਨੇ ਤਿੰਨ-ਧਿਰੀ ਸਮਝੌਤੇ ਉੱਤੇ ਦਸਤਖ਼ਤ ਕਰਕੇ ਪੰਜਾਬ ਦੇ ਹਿੱਤਾਂ ਨੂੰ ਵੇਚ ਦਿੱਤਾ ਸੀ। ਸ਼੍ਰੀ ਬਾਦਲ ਨੇ ਕਿਹਾ ਕਿ ਸੱਚਾਈ ਇਸ ਤੋਂ ਉਲਟ ਹੈ। ਇਕ ਕਰਜ਼ਾ ਤਬਾਦਲਾ ਪ੍ਰਸਤਾਵ ਦਾ ਲਾਹਾ ਲੈਣ ਲਈ ਸੂਬੇ ਨੂੰ ਉਦੈ ਸਕੀਮ ਦੇ ਦਾਇਰੇ ਵਿਚ ਲਿਆਂਦਾ ਗਿਆ ਸੀ, ਜਿਸ ਤਹਿਤ 11 ਫ਼ੀਸਦੀ ਵਿਆਜ ਦਰ ਉੱਤੇ ਲਏ ਕਰਜ਼ੇ ਨੂੰ 8 ਫ਼ੀਸਦੀ ਵਿਆਜ ਦਰ ਵਾਲੇ ਕਰਜ਼ੇ ਵਿਚ ਤਬਦੀਲ ਕੀਤਾ ਗਿਆ ਸੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਪੀ.ਐੱਸ.ਪੀ.ਸੀ.ਐੱਲ. ਦੇ ਵਿੱਤੀ ਜਾਂ ਉਤਪਾਦਨ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਨਹੀਂ ਸੰਭਾਲ ਸਕਦੀ ਤਾਂ ਇਸ ਵਾਸਤੇ ਅਕਾਲੀ-ਭਾਜਪਾ ਸਰਕਾਰ ‘ਤੇ ਦੋਸ਼ ਮੜ੍ਹ ਕੇ ਜ਼ਿੰਮੇਵਾਰੀ ਤੋਂ ਨਹੀਂ ਭੱਜਿਆ ਜਾ ਸਕਦਾ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਜਾਖੜ ਪਿਛਲੀ ਸਰਕਾਰ ਵੱਲੋਂ ਉੱਚੇ ਰੇਟਾਂ ਉੱਤੇ ਬਿਜਲੀ ਵਾਪਸ ਖ਼ਰੀਦਣ ਲਈ ਸਹੀਬੱਧ ਕੀਤੇ ਬਿਜਲੀ ਖ਼ਰੀਦ ਸਮਝੌਤਿਆਂ (ਪੀ.ਪੀ.ਏਜ਼) ਬਾਰੇ ਵੀ ਝੂਠ ਬੋਲ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article