PUNJABMAILUSA.COM

ਸੁਖਬੀਰ ਤੇ ਮਜੀਠੀਆ ਤੋਂ ਬਾਅਦ ਬ੍ਰਹਮਪੁਰਾ ਦੇ ਨਿਸ਼ਾਨੇ ‘ਤੇ ਆਏ ਵੱਡੇ ਬਾਦਲ

ਸੁਖਬੀਰ ਤੇ ਮਜੀਠੀਆ ਤੋਂ ਬਾਅਦ ਬ੍ਰਹਮਪੁਰਾ ਦੇ ਨਿਸ਼ਾਨੇ ‘ਤੇ ਆਏ ਵੱਡੇ ਬਾਦਲ

ਸੁਖਬੀਰ ਤੇ ਮਜੀਠੀਆ ਤੋਂ ਬਾਅਦ ਬ੍ਰਹਮਪੁਰਾ ਦੇ ਨਿਸ਼ਾਨੇ ‘ਤੇ ਆਏ ਵੱਡੇ ਬਾਦਲ
November 07
10:05 2018

ਅੰਮ੍ਰਿਤਸਰ, 7 ਨਵੰਬਰ (ਪੰਜਾਬ ਮੇਲ)- ਸੁਖਬੀਰ ਅਤੇ ਮਜੀਠੀਆ ਖਿਲਾਫ ਝੰਡਾ ਚੁੱਕਣ ਵਾਲੇ ਅਤੇ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਕਤੀ ਪ੍ਰਦਰਸ਼ਨ ਕਰਨ ਤੋਂ ਬਾਅਦ ਪਹਿਲੀ ਵਾਰ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਬਿਆਨ ਦਿੱਤਾ ਹੈ। ਬ੍ਰਹਮਪੁਰਾ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਬਰਗਾੜੀ ਮਾਮਲੇ ‘ਤੇ ਲੋਕਾਂ ਨੂੰ ਧੋਖੇ ਵਿਚ ਰੱਖ ਰਹੇ ਹਨ। ਬਾਦਲ ਵਲੋਂ ਵਾਰ-ਵਾਰ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੇ ਬਰਗਾੜੀ ਮੋਰਚੇ ‘ਤੇ ਦਿੱਤੇ ਜਾਂਦੇ ਬਿਆਨ ‘ਤੇ ਬੋਲਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਵਲੋਂ ਦਿੱਤਾ ਜਾਂਦਾ ਇਹ ਬਿਆਨ ਬੇਤੁਕਾ ਹੈ, ਬ੍ਰਹਮਪੁਰਾ ਨੇ ਕਿਹਾ ਕਿ ਉਹ ਬਾਦਲ ਤੋਂ ਪੁੱਛਣਾ ਚਾਹੁੰਦੇ ਹਨ ਕਿ ਜੇਕਰ ਬਾਦਲ ਕੋਲ ਇਸ ਸੰਬੰਧੀ ਕੋਈ ਸਬੂਤ ਹੈ, ਤਾਂ ਇਹ ਲੋਕਾਂ ਸਾਹਮਣੇ ਪੇਸ਼ ਕਿਉਂ ਨਹੀਂ ਕਰਦੇ। ਇਹ ਪਹਿਲਾ ਮੌਕਾ ਹੈ ਜਦੋਂ ਬ੍ਰਹਮਪੁਰਾ ਨੇ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਤੋਂ ਹੱਟ ਕੇ ਸਿੱਧੇ ਤੌਰ ‘ਤੇ ਪ੍ਰਕਾਸ਼ ਸਿੰਘ ਬਾਦਲ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ‘ਤੇ ਬ੍ਰਹਮਪੁਰਾ ਦੀ ਸੁਰ ਨਰਮ ਸੀ।
ਬ੍ਰਹਮਪੁਰਾ ਵਲੋਂ ਪ੍ਰਕਾਸ਼ ਸਿੰਘ ਬਾਦਲ ‘ਤੇ ਆਏ ਇਸ ਬਿਆਨ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਟਕਸਾਲੀਆਂ ਦੇ ਮਨਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਕਾਂਡ ਪ੍ਰਤੀ ਬਾਦਲ ਪਰਿਵਾਰ ਖਿਲਾਫ ਕਿਸ ਕਦਰ ਗੁੱਸਿਆ ਹੈ। ਇਸ ਤੋਂ ਪਹਿਲਾਂ ਵੀ ਬ੍ਰਹਮਪੁਰਾ ਮਾਝੇ ਦੇ ਟਕਸਾਲੀ ਲੀਡਰਾਂ ਡਾ. ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨਾਲ ਪ੍ਰੈੱਸ ਕਾਨਫਰੰਸ ਕਰਕੇ ਬਾਦਲ ਪਰਿਵਾਰ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰ ਚੁੱਕੇ ਹਨ।
ਹਾਲਾਂਕਿ ਬ੍ਰਹਮਪੁਰਾ ਨੇ ਬਾਦਲ ਵਲੋਂ ਬਰਗਾੜੀ ਮੋਰਚੇ ‘ਤੇ ਦਿੱਤੇ ਜਾਂਦੇ ਬਿਆਨ ਨੂੰ ਗਲਤ ਦੱਸਦੇ ਹੋਏ ਕਿਤੇ ਨਾ ਕਿਤੇ ਮੋਰਚੇ ਦਾ ਸਮਰਥਨ ਕੀਤਾ ਹੈ, ਬਾਵਜੂਦ ਇਸ ਦੇ ਉਨ੍ਹਾਂ ਕਿਹਾ ਕਿ ਬਰਗਾੜੀ ਮੋਰਚੇ ‘ਚ ਸ਼ਾਮਲ ਹੋਣ ਦੀ ਫਿਲਹਾਲ ਉਨ੍ਹਾਂ ਦੀ ਕੋਈ ਯੋਜਨਾ ਨਹੀਂ ਹੈ। 1984 ਮਾਮਲੇ ‘ਤੇ ਦਿੱਲੀ ਵਿਚ ਅਤੇ ਇਤਿਹਾਸ ਦੇ ਸਿਲੇਬਸ ਨੂੰ ਲੈ ਕੇ ਚੰਡੀਗੜ੍ਹ ਵਿਚ ਕੀਤੇ ਗਏ ਸੁਖਬੀਰ ਦੇ ਪ੍ਰਦਰਸ਼ਨ ਨੂੰ ਬ੍ਰਹਮਪੁਰਾ ਨੇ ਪਖੰਡ ਕਰਾਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article