PUNJABMAILUSA.COM

ਸੁਖਬੀਰ ਦੀ ਫਰੀਦਕੋਟ ਫੇਰੀ ਦੌਰਾਨ ਪੰਥਕ ਧਿਰਾਂ ਅਤੇ ਅਕਾਲੀ ਵਰਕਰਾਂ ‘ਚ ਟਕਰਾਅ

ਸੁਖਬੀਰ ਦੀ ਫਰੀਦਕੋਟ ਫੇਰੀ ਦੌਰਾਨ ਪੰਥਕ ਧਿਰਾਂ ਅਤੇ ਅਕਾਲੀ ਵਰਕਰਾਂ ‘ਚ ਟਕਰਾਅ

ਸੁਖਬੀਰ ਦੀ ਫਰੀਦਕੋਟ ਫੇਰੀ ਦੌਰਾਨ ਪੰਥਕ ਧਿਰਾਂ ਅਤੇ ਅਕਾਲੀ ਵਰਕਰਾਂ ‘ਚ ਟਕਰਾਅ
September 06
17:34 2018

ਫ਼ਰੀਦਕੋਟ, 6 ਸਤੰਬਰ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਫੇਰੀ ਦਾ ਬੁੱਧਵਾਰ ਨੂੰ ਪੰਥਕ ਧਿਰਾਂ ਨੇ ਜ਼ਬਰਦਸਤ ਵਿਰੋਧ ਕੀਤਾ, ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪੰਥਕ ਧਿਰਾਂ ਦਰਮਿਆਨ ਚਾਂਦ ਪੈਲੇਸ ਦੇ ਬਾਹਰ ਟਕਰਾਅ ਹੋ ਗਿਆ। ਸੁਖਬੀਰ ਬਾਦਲ ਦੀ ਫੇਰੀ ਤੋਂ ਇਕ ਘੰਟਾ ਪਹਿਲਾਂ ਪੰਥਕ ਧਿਰਾਂ ਨੇ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਰੈਲੀ ਵਾਲੀ ਥਾਂ ਉੱਤੇ ਇਕੱਤਰ ਹੋ ਗਏ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਰੀਬ 300 ਵਰਕਰ ਵੀ ਪੂਰੀ ਤਿਆਰੀ ਨਾਲ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿਚ ਰੈਲੀ ਵਾਲੀ ਥਾਂ ਉੱਤੇ ਪੁੱਜ ਗਏ। ਜ਼ਿਲ੍ਹਾ ਪੁਲਿਸ ਨੂੰ ਟਕਰਾਅ ਦੀ ਸੂਚਨਾ ਪਹਿਲਾਂ ਹੀ ਮਿਲ ਚੁੱਕੀ ਸੀ, ਇਸ ਕਰਕੇ ਸੁਖਬੀਰ ਬਾਦਲ ਦੀ ਰੈਲੀ ਵਾਲੀ ਥਾਂ ਉੱਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਸਨ। ਅਕਾਲੀ ਆਗੂਆਂ ਨੇ ਪੰਥਕ ਧਿਰਾਂ ਨਾਲ ਸਿੱਧੀ ਟੱਕਰ ਲੈਣ ਦੀ ਨੀਅਤ ਨਾਲ ਹੱਲਾ ਬੋਲ ਦਿੱਤਾ। ਪੰਥਕ ਧਿਰਾਂ ਨਾਲੋਂ ਅਕਾਲੀ ਦਲ ਦੇ ਵਰਕਰਾਂ ਦੀ ਗਿਣਤੀ ਕਰੀਬ ਤਿੰਨ ਗੁਣਾ ਜ਼ਿਆਦਾ ਸੀ। ਜ਼ਿਲ੍ਹਾ ਪੁਲਿਸ ਨੇ ਲੰਬੀ ਮੁਸ਼ੱਕਤ ਤੋਂ ਬਾਅਦ ਦੋਵਾਂ ਧਿਰਾਂ ਦਰਮਿਆਨ ਪੈਦਾ ਹੋਏ ਟਕਰਾਅ ਨੂੰ ਟਾਲ ਦਿੱਤਾ। ਕਾਫ਼ੀ ਜੱਦੋਜਹਿਦ ਤੋਂ ਬਾਅਦ ਪੰਥਕ ਧਿਰਾਂ ਦੀ ਅਗਵਾਈ ਕਰ ਰਹੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਦਵਿੰਦਰ ਸਿੰਘ ਹਰੀਏਵਾਲਾ ਆਦਿ ਮੌਕੇ ਤੋਂ ਚਲੇ ਗਏ। ਇਸ ਵਿਵਾਦ ਵਿੱਚ ਗੁਰਦੁਆਰਾ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਅਕਾਲੀ ਆਗੂ ਅਵਤਾਰ ਸਿੰਘ ਖੋਸਾ ਮਾਮੂਲੀ ਜ਼ਖ਼ਮੀ ਹੋ ਗਏ। ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਪੰਥਕ ਧਿਰਾਂ ਉਨ੍ਹਾਂ ਦੀ ਸ਼ਰਾਫ਼ਤ ਦਾ ਨਜਾਇਜ਼ ਫਾਇਦਾ ਉਠਾ ਰਹੀਆਂ ਸਨ, ਇਸ ਲਈ ਉਹ ਇਸ ਦਾ ਪ੍ਰਬੰਧ ਕਰਕੇ ਆਏ ਸਨ। ਦੂਜੇ ਪਾਸੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਅਕਾਲੀ ਦਲ ਦੀ ਸਿੱਧੀ ਸ਼ਮੂਲੀਅਤ ਹੈ, ਇਸ ਲਈ ਅਕਾਲੀ ਦਲ ਦਾ ਜਨਤਕ ਤੌਰ ਉੱਤੇ ਵਿਰੋਧ ਕੀਤਾ ਜਾਵੇਗਾ। ਵਿਵਾਦ ਸਮਾਪਤ ਹੋਣ ਤੋਂ ਬਾਅਦ ਹੀ ਸੁਖਬੀਰ ਸਿੰਘ ਬਾਦਲ ਰੈਲੀ ਸਥਾਨ ਉੱਤੇ ਪੁੱਜੇ। ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਅਤੇ ਜੱਥੇਦਾਰ ਧਿਆਨ ਸਿੰਘ ਮੰਡ ਕਾਂਗਰਸ ਦੇ ਇਸ਼ਾਰੇ ਉੱਤੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬਰਗਾੜੀ ਧਰਨੇ ਉੱਤੇ ਬੈਠੇ ਪੰਥਕ ਆਗੂਆਂ ਦੇ ਇਤਿਹਾਸ ਨੂੰ ਪਰਖਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਕੁੱਝ ਪੰਥਕ ਆਗੂਆਂ ਨੂੰ ਰੋਜ਼ਾਨਾ ਲੱਖਾਂ ਰੁਪਏ ਫੰਡ ਆ ਰਿਹਾ ਹੈ ਅਤੇ ਇਸੇ ਫੰਡ ਦੇ ਲਾਲਚ ਲਈ ਉਹ ਮੋਰਚਾ ਲਾਈ ਬੈਠੇ ਹਨ। ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਥਕ ਧਿਰਾਂ ਦੇ ਵਿਰੋਧ ਤੋਂ ਡਰਨ ਦੀ ਲੋੜ ਨਹੀਂ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਕੁਲਤਾਰ ਸਿੰਘ ਬਰਾੜ, ਲਖਵੀਰ ਸਿੰਘ ਅਰਾਈਆਂ ਵਾਲਾ, ਤੀਰਥ ਸਿੰਘ ਮਾਹਲਾ, ਹਰਦੇਵ ਸਿੰਘ ਨੋਨੀਮਾਨ, ਜੱਥੇਦਾਰ ਤੋਤਾ ਸਿੰਘ, ਨਵਦੀਪ ਸਿੰਘ ਬੱਬੂ ਬਰਾੜ, ਗੁਰਕੰਵਲ ਸਿੰਘ, ਮੋਹਨ ਸਿੰਘ ਮੱਤਾ, ਹਰਚਰਨ ਸਿੰਘ ਸੰਧੂ ਤੇ ਸਤੀਸ਼ ਗਰੋਵਰ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article