PUNJABMAILUSA.COM

ਸੁਖਬੀਰ ਦੇ ਚਚੇਰੇ ਭਰਾ ਬੱਬੀ ਬਾਦਲ ਅਕਾਲੀ ਦਲ (ਟਕਸਾਲੀ) ‘ਚ ਸ਼ਾਮਲ

ਸੁਖਬੀਰ ਦੇ ਚਚੇਰੇ ਭਰਾ ਬੱਬੀ ਬਾਦਲ ਅਕਾਲੀ ਦਲ (ਟਕਸਾਲੀ) ‘ਚ ਸ਼ਾਮਲ

ਸੁਖਬੀਰ ਦੇ ਚਚੇਰੇ ਭਰਾ ਬੱਬੀ ਬਾਦਲ ਅਕਾਲੀ ਦਲ (ਟਕਸਾਲੀ) ‘ਚ ਸ਼ਾਮਲ
March 14
17:20 2019

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉੱਚ ਪੱਧਰੀ ਵਫ਼ਦ ਨੇ ਮੁੱਖ ਚੋਣ ਅਫ਼ਸਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 14 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਬੱਬੀ ਬਾਦਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚ ਸ਼ਾਮਲ ਹੋਏ। ਹਰਸੁਖਇੰਦਰ ਸਿੰਘ ਬੱਬੀ ਬਾਦਲ ਜੋ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਚਚੇਰੇ ਦੇ ਭਰਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਹਨ, ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਪੱਲਾ ਫੜਿਆ। ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਰੱਖੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਲਏ ਫੈਸਲੇ ਦਾ ਉਹ ਸਵਾਗਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਬੁਹਤ ਹੀ ਸ਼ਾਨਾਮੱਤੇ ਵਾਲਾ ਹੈ ਪਰ ਜਦੋਂ ਤੋਂ ਪਾਰਟੀ ਦੀ ਕਮਾਂਡ ਸੁਖਬੀਰ ਬਾਦਲ ਦੇ ਹੱਥ ਆਈ, ਉਦੋ ਤੋਂ ਪਾਰਟੀ ਲਗਾਤਾਰ ਨਿਘਾਰ ਵੱਲ ਜਾਣ ਲੱਗ ਪਈ। ਉਨ੍ਹਾਂ ਆਸ ਪ੍ਰਗਟਾਈ ਕਿ ਬੱਬੀ ਬਾਦਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਲਈ ਦਿਨ-ਰਾਤ ਮਿਹਨਤ ਕਰ ਕੇ ਪਾਰਟੀ ਨੂੰ ਬੁਲੰਦੀਆਂ ‘ਤੇ ਲਿਜਾਉਣਗੇ। ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਤੇ ਹੋਰ ਟਕਸਾਲੀ ਆਗੂਆਂ ਵੱਲੋ ਬੱਬੀ ਬਾਦਲ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ। ਬ੍ਰਹਮਪੁਰਾ ਨੇ ਐਲਾਨ ਕਰਦਿਆਂ ਬੱਬੀ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਯੂਥ ਵਿੰਗ ਪੰਜਾਬ ਦਾ ਪ੍ਰਧਾਨ ਐਲਾਨ ਕੀਤਾ।
ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਬੀਤੇ ਦਿਨੀਂ ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋ ਕੀਤੀ ਗਈ ਰੈਲੀ ਦੌਰਾਨ ਵਰਕਰਾਂ ਲਈ ਲੰਗਰ ਦਾ ਇੰਤਜਾਮ ਸ੍ਰੀ ਦਰਬਾਰ ਸਾਹਿਬ ਤੋਂ ਕੀਤਾ ਗਿਆ, ਜੋ ਕਿ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਸਿਵਾਏ ਪੰਜਾਬ ਦੀ ਲੁੱਟ-ਖਸੁੱਟ ਤੋਂ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੇ ਦੋਸ਼ੀਆੰ ਨੂੰ ਪੰਜਾਬ ਦੇ ਲੋਕ ਕਦੇ ਵੀ ਮਾਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਬੀਬੀ ਜਗੀਰ ਕੌਰ ਵੱਲੋਂ ਡੇਰਾ ਸਾਹਿਬ ਵਿਖੇ ਕੀਤੀ ਗਈ ਰੈਲੀ ਦੌਰਾਨ ਗੁਰਿੰਦਰ ਸਿੰਘ ਟੋਨੀ ਨੂੰ ਅਕਾਲੀ ਦਲ ਬਾਦਲ ਵਿਚ ਸ਼ਾਮਲ ਕਰਨ ਮੌਕੇ ਅਕਾਲੀ ਵਰਕਰਾਂ ਵਿਚ ਸ਼ਰਾਬ ਵਰਤਾਈ ਗਈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਜੋ ਕਿ ਖੁਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ, ਵੱਲੋ ਅਜਿਹਾ ਮੰਦਭਾਗਾ ਕਾਰਾ ਕਰਨਾ ਸ਼੍ਰੋਮਣੀ ਅਕਾਲੀ ਦਲ ਬਾਦਲ ‘ਚ ਆਏ ਨਿਘਾਰ ਨੂੰ ਸਾਫ ਦਰਸਾਉਂਦਾ ਹੈ।
ਇਸ ਮੋਕੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਬੱਬੀ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚ ਸ਼ਾਮਲ ਹੋਣ ਨਾਲ ਬਾਦਲ ਪਰਿਵਾਰ ਨੂੰ ਨਿੱਜੀ ਤੌਰ ‘ਤੇ ਵੀ ਨੁਕਸਾਨ ਹੋਇਆ ਹੈ। ਜ਼ਿਕਰਯੋਗ ਹੈ ਕਿ ਬੱਬੀ ਬਾਦਲ ਮੋਹਾਲੀ ਦੇ ਸਰਗਰਮ ਆਗੂਆਂ ਵਿਚੋਂ ਇਕ ਮੰਨੇ ਜਾਂਦੇ ਹਨ। ਇਸ ਮੌਕੇ ਸੀਨੀਅਰ ਉਪ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ, ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਸੀਨੀਅਰ ਉਪ ਪ੍ਰਧਾਨ ਬੀਰ ਦਵਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ, ਗੁਰਪ੍ਰਤਾਪ ਸਿੰਘ ਰਿਆੜ, ਸਾਬਕਾ ਐੱਮਐੱਲਏ ਉਜਾਗਰ ਸਿੰਘ, ਰਵਿੰਦਰ ਸਿੰਘ ਬ੍ਰਹਮਪੁਰਾ, ਮਲਾਵਾ ਜ਼ੋਨ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਹੋਬੀ, ਓਐੱਸਡੀ ਦਮਨਜੀਤ ਸਿੰਘ ਆਦਿ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਉਚ ਪੱਧਰੀ ਵਫਦ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਨੂੰ ਉਨ੍ਹਾਂ ਦੇ ਚੰਡੀਗੜ੍ਹ ਦਫਤਰ ਵਿਖੇ ਮਿਲਿਆ। ਵਫਦ ਨੇ ਚੋਣ ਅਧਿਕਾਰੀ ਨੂੰ ਬੀਤੇ ਦਿਨੀਂ ਬੀਬੀ ਜਗੀਰ ਕੌਰ ਵੱਲੋਂ ਡੇਰਾ ਸਾਹਿਬ ਵਿਖੇ ਵਰਕਰਾਂ ਨੂੰ ਵਰਤਾਈ ਸ਼ਰਾਬ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਪੰਜਾਬ ਵਿਚ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ। ਉਨ੍ਹਾਂ ਬੀਬੀ ਜਗੀਰ ਕੌਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਚੋਣ ਅਧਿਕਾਰੀ ਨੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦੀ ਗੱਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਕਿਉਂ ਨਾ ਹੋਵੇ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article