PUNJABMAILUSA.COM

ਸੁਖਬੀਰ ਨੇ ਕਰਵਾਇਆ ਕਾਤਲਾਨਾ ਹਮਲਾ: ‘ਆਪ’

ਸੁਖਬੀਰ ਨੇ ਕਰਵਾਇਆ ਕਾਤਲਾਨਾ ਹਮਲਾ: ‘ਆਪ’

ਸੁਖਬੀਰ ਨੇ ਕਰਵਾਇਆ ਕਾਤਲਾਨਾ ਹਮਲਾ: ‘ਆਪ’
March 02
11:28 2016

18
ਚੰਡੀਗੜ੍ਹ, 2 ਮਾਰਚ (ਪੰਜਾਬ ਮੇਲ): ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਸੰਗਠਨ ਮੁਖੀ ਦੁਰਗੇਸ਼ ਪਾਠਕ, ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਯੂਥ ਵਿੰਗ ਦੇ ਪ੍ਰਧਾਨ ਹਰਜੋਤ ਬੈਂਸ ਤੇ ਕਾਨੂੰਨੀ ਸੈੱਲ ਦੇ ਕਨਵੀਨਰ ਹਿੰਮਤ ਸਿੰਘ ਸ਼ੇਰਗਿੱਲ ਸਮੇਤ ਦੋਸ਼ ਲਾਇਆ ਕਿ ਪੰਜਾਬ ‘ਚ ‘ਆਪ’ ਦੀ ਚੜ੍ਹਤ ਤੋਂ ਬੁਖਲਾਏ ਸੁਖਬੀਰ ਬਾਦਲ ਨੇ ਪਹਿਲਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜ ਰੋਜ਼ਾ ਦੌਰੇ ਦੌਰਾਨ ਵਿਰੋਧ ਪ੍ਰਦਰਸ਼ਨ ਕਰਵਾਏ ਅਤੇ ਇਸ ਸਭ ਦੇ ਬਾਵਜੂਦ ਦੌਰਾ ਸਫ਼ਲ ਹੋਣ ਤੋਂ ਬੁਖਲਾ ਕੇ ਸ਼੍ਰੀ ਕੇਜਰੀਵਾਲ ‘ਤੇ ਕਾਤਲਾਨਾ ਹਮਲਾ ਕਰਵਾਇਆ। ‘ਆਪ’ ਆਗੂ ਨੇ ਕਿਹਾ ਕਿ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾ ਹੋਣ ਦੀ ਘਟਨਾ ਮੌਕੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਦੇ ਭਰਾ ਹਰਕਿੰਦਰ ਸਿੰਘ, ਲਤਾਲਾ ਤੋਂ ਅਕਾਲੀ ਦਲ ਦੇ ਇੰਚਾਰਜ ਅਮਨਦੀਪ ਸਿੰਘ ਔਲਖ, ਅਕਾਲੀ ਦਲ ਯੂਥ ਵਿੰਗ ਦੇ ਸਰਕਲ ਇੰਚਾਰਜ ਜੱਸਾ ਸਿੰਘ ਬਡਵਾਲ ਤੇ ਦਾਖਾ ਹਲਕੇ ਤੋਂ ਅਕਾਲੀ ਆਗੂ ਪ੍ਰਭਦੀਪ ਸਿੰਘ ਮਾਂਗਟ ਮੌਜੂਦ ਸਨ, ਜਿਸ ਬਾਰੇ ਜਾਣਕਾਰੀ ਐੱਸ.ਐੱਸ.ਪੀ. ਜਗਰਾਓਂ ਰਵਚਰਨ ਸਿੰਘ ਬਰਾੜ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਥਾਂ ‘ਤੇ ‘ਆਪ’ ਨੇ ਉਦਯੋਗਪਤੀਆਂ ਨਾਲ ਰੂ-ਬ-ਰੂ ਰੱਖੀ ਸੀ, ਉਸ ਦੇ ਬਿਲਕੁਲ ਨਾਲ ਪੈਂਦੇ ਇਕ ਪੈਲੇਸ ਵਿਚ ਹੁਕਮਰਾਨਾਂ ਨੇ ਹਮਲਾਵਰਾਂ ਨੂੰ ਰੋਟੀ-ਪਾਣੀ ਛਕਾਇਆ ਸੀ ਅਤੇ ਉੱਥੋਂ ਹੀ ਉਨ੍ਹਾਂ ਨੂੰ ਲਾਠੀਆਂ ਤੇ ਪੱਥਰ ਮੁਹੱਈਆ ਕਰਕੇ ਹਮਲੇ ਲਈ ਭੇਜਿਆ ਗਿਆ ਸੀ।
ਸੰਗਠਨ ਮੁਖੀ ਦੁਰਗੇਸ਼ ਪਾਠਕ ਨੇ ਦੱਸਿਆ ਕਿ ਘਟਨਾ ਮੌਕੇ ਉਹ ਤੇ ਸੰਸਦ ਮੈਂਬਰ ਭਗਵੰਤ ਮਾਨ, ਸ਼੍ਰੀ ਕੇਜਰੀਵਾਲ ਦੀ ਕਾਰ ਵਿਚ ਹੀ ਸਨ। ਸ਼੍ਰੀ ਪਾਠਕ ਅਨੁਸਾਰ ਹਾਲੇ ਸਮਾਗਮ ਵਾਲੇ ਸਥਾਨ ਤੋਂ ਵਾਪਸੀ ਦੌਰਾਨ ਉਨ੍ਹਾਂ ਨੇ ਦੋ ਕੁ ਮਿੰਟ ਦਾ ਹੀ ਸਫ਼ਰ ਕੀਤਾ ਸੀ ਕਿ 70 ਦੇ ਕਰੀਬ ਹਮਲਾਵਰਾਂ ਨੇ ਉਨ੍ਹਾਂ ਦੇ ਕਾਫਲੇ ‘ਤੇ ਪੱਥਰਾਂ ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨਾਲ ਪੁਲਿਸ ਦੀਆਂ ਦੋ ਐਸਕੋਰਟ ਗੱਡੀਆਂ ਵੀ ਸਨ ਪਰ ਪੁਲੀਸ ਕੁਝ ਨਹੀਂ ਕਰ ਸਕੀ।
ਉਨ੍ਹਾਂ ਕਿਹਾ ਕਿ ਸ਼੍ਰੀ ਕੇਜਰੀਵਾਲ ਦੀ ਕਾਰ ਪੰਜ ਮਿੰਟ ਪੂਰੀ ਤਰ੍ਹਾਂ ਹਮਲਾਵਰਾਂ ਦੇ ਕਬਜ਼ੇ ਹੇਠ ਸੀ ਅਤੇ ਕੁਝ ਵੀ ਹੋ ਸਕਦਾ ਸੀ।
ਪਾਰਟੀ ਆਗੂ ਸੰਜੇ ਸਿੰਘ ਨੇ ਕਿਹਾ ਕਿ ਲੋਕਤੰਤਰ ਵਿਚ ਇਸ ਤਰ੍ਹਾਂ ਗੁੰਡਾਗਰਦੀ ਕਰਕੇ ਸਿਆਸੀ ਵਿਰੋਧੀਆਂ ਦੀ ਆਵਾਜ਼ ਬੰਦ ਕਰਨ ਦਾ ਸਮਾਂ ਹੁਣ ਲੰਘ ਗਿਆ ਹੈ ਅਤੇ ਸਾਲ 2017 ‘ਚ ਅਕਾਲੀ ਦਲ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article