PUNJABMAILUSA.COM

ਸੁਖਬੀਰ ਸਿੰਘ ਬਾਦਲ ਵੱਲੋਂ ਚਲਾਈ ਗਈ ਜਲ ਬੱਸ ‘ਤੇ ਨਵਜੋਤ ਸਿੱਧੂ ਨੇ ਲਗਾਈ ਬਰੇਕ

ਸੁਖਬੀਰ ਸਿੰਘ ਬਾਦਲ ਵੱਲੋਂ ਚਲਾਈ ਗਈ ਜਲ ਬੱਸ ‘ਤੇ ਨਵਜੋਤ ਸਿੱਧੂ ਨੇ ਲਗਾਈ ਬਰੇਕ

ਸੁਖਬੀਰ ਸਿੰਘ ਬਾਦਲ ਵੱਲੋਂ ਚਲਾਈ ਗਈ ਜਲ ਬੱਸ ‘ਤੇ ਨਵਜੋਤ ਸਿੱਧੂ ਨੇ ਲਗਾਈ ਬਰੇਕ
June 17
21:50 2017

ਤਰਨ ਤਾਰਨ, 17 ਜੂਨ (ਪੰਜਾਬ ਮੇਲ)- ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਰੀਕੇ ਵਿੱਚ ਚਲਦੀ ਜਲ ਬੱਸ ਨੂੰ ਅੱਜ ਬਰੇਕ ਲਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੱਸ ਉਦੋਂ ਤਕ ਬੰਦ ਰਹੇਗੀ ਜਦੋਂ ਤਕ ਪੀਆਰਟੀਸੀ ਮੁਨਾਫ਼ੇ ਵਿੱਚ ਨਹੀਂ ਜਾਂਦੀ| ਇਹ ਜਲ ਬੱਸ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਸੁਪਨਮਈ ਪ੍ਰਾਜੈਕਟ ਸੀ| ਇਹ ਪ੍ਰਾਜੈਕਟ ਸੁਖਬੀਰ ਬਾਦਲ ਨੇ 13 ਦਸੰਬਰ, 2016 ਨੂੰ ਚਲਾਇਆ ਸੀ| ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੱਲ੍ਹ ਪੰਜਾਬ ਵਿਧਾਨ ਸਭਾ ਅੰਦਰ ਇਹ ਮਾਮਲਾ ਉਠਾਇਆ ਸੀ| ਸ੍ਰੀ ਸਿੱਧੂ ਤਰਨ ਤਾਰਨ ਤੇ ਗੁਆਂਢੀ ਜ਼ਿਲ੍ਹੇ ਫਿਰੋਜ਼ਪੁਰ ਦੇ ਵਿਧਾਇਕਾਂ ਨਾਲ ਬੱਸ ਚਲਾਉਣ ਬਾਰੇ ਲੋਕਾਂ ਦੇ ਵਿਚਾਰ ਜਾਣਨ ਬਾਅਦ ਫੈਸਲਾ ਲੈਣ ਲਈ ਹਰੀਕੇ ਆਏ ਸਨ| ਉਨ੍ਹਾਂ ਨੇ ਪ੍ਰਾਈਵੇਟ ਕੰਪਨੀ ਦੀ ਇਸ ਬੱਸ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ|
ਇਸ ਤੋਂ ਪਹਿਲਾਂ ਵਿਧਾਇਕ ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ, ਪਰਮਿੰਦਰ ਸਿੰਘ ਪਿੰਕੀ ਅਤੇ ਸੁਖਪਾਲ ਸਿੰਘ ਭੁੱਲਰ ਨੇ ਸ੍ਰੀ ਸਿੱਧੂ ਨੂੰ ਇਸ ਬੱਸ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ| ਮੰਤਰੀ ਨੇ ਕਿਹਾ ਕਿ ਉਹ ਇਸ ਬੱਸ ਨੂੰ ਬੰਦ ਕਰਨ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਹੀ ਕਰ ਰਹੇ ਹਨ| ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਦਿਆਂ ਕਿਹਾ ਕਿ ਉਹ ਬਾਦਲਾਂ ਵੱਲੋਂ ਕੀਤੀਆਂ ਬੇਨਿਯਮੀਆਂ ਦੀ ਬਾਰੀਕੀ ਨਾਲ ਜਾਂਚ ਕਰਾਉਣਗੇ ਅਤੇ ਲੋਕਾਂ ਸਾਹਮਣੇ ਸਚਾਈ ਪੇਸ਼ ਕਰਨਗੇ| ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਕੀਮਤ ਵਾਲੇ ਇਸ ਘੜੁੱਕੇ (ਬੱਸ) ਨੂੰ ਉਹ ਚਲਾਉਣ ਦੀ ਆਗਿਆ ਨਹੀਂ ਦੇ ਸਕਦੇ| ਉਨ੍ਹਾਂ ਦੱਸਿਆ ਕਿ ਇਹ ਬੱਸ ਹੁਣ ਤਕ ਮਹਿਜ਼ 10 ਵਾਰ ਹੀ ਚੱਲੀ ਹੈ| ਉਨ੍ਹਾਂ ਐਲਾਨ ਕੀਤਾ ਕਿ ਉਹ ਹਰੀਕੇ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨਗੇ| ਵਿਧਾਇਕਾਂ ਨੇ ਦੱਸਿਆ ਕਿ ਇਸ ਬੱਸ ਨੂੰ ਚਲਾਉਣ ਲਈ ਦਰਿਆ ’ਚ ਪਾਣੀ ਦਾ ਪੱਧਰ ਉੱਚਾ ਚਾਹੀਦਾ ਹੈ ਅਤੇ ਪਾਣੀ ਦਾ ਪੱਧਰ ਵਧਾਉਣ ਨਾਲ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਜਾਂਦੀਆਂ ਹਨ|
ਸ੍ਰੀ ਸਿੱਧੂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਸੈਰ-ਸਪਾਟੇ ਦੇ ਨਾਂ ‘ਤੇ ਕੀਤੀ ਗਈ ਲੁੱਟ ਦੀ ਵਿਜੀਲੈਂਸ ਜਾਂਚ ਕਰਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ’ਚ ਗੱਠਜੋੜ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਪੰਜਾਬ ਰੋਡਵੇਜ਼ 350 ਕਰੋੜ ਰੁਪਏ ਦੇ ਘਾਟੇ ਵਿੱਚ ਹੈ ਜਦੋਂ ਕਿ ਬਾਦਲ ਪਰਿਵਾਰ ਦੀਆਂ ਬੱਸਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ। ਸੂਬੇ ਵਿੱਚ ਚੱਲ ਰਹੀਆਂ ਨਾਜਾਇਜ਼ ਬੱਸਾਂ ਨੂੰ ਜਲਦੀ ਬੰਦ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article