PUNJABMAILUSA.COM

ਸੁਖਬੀਰ ਸਿੰਘ ਬਾਦਲ ਵੱਲੋਂ ‘ਲੁਧਿਆਣਾ ਸੇਫ ਸਿਟੀ ਪ੍ਰੋਜੈਕਟ’ ਅਕਤੂਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਸੁਖਬੀਰ ਸਿੰਘ ਬਾਦਲ ਵੱਲੋਂ ‘ਲੁਧਿਆਣਾ ਸੇਫ ਸਿਟੀ ਪ੍ਰੋਜੈਕਟ’ ਅਕਤੂਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਸੁਖਬੀਰ ਸਿੰਘ ਬਾਦਲ ਵੱਲੋਂ ‘ਲੁਧਿਆਣਾ ਸੇਫ ਸਿਟੀ ਪ੍ਰੋਜੈਕਟ’ ਅਕਤੂਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼
May 30
21:13 2016

sukhbir
– ਵੱਖ-ਵੱਖ 159 ਥਾਂਵਾਂ ‘ਤੇ ਲੱਗਣਗੇ ਕੁੱਲ 1442 ਕੈਮਰੇ
– ਆਧੁਨਿਕ ਸੀਸੀਟੀਵੀ ਕੈਮਰਿਆਂ ਨਾਲ ਲੁਧਿਆਣਾ ਦੀ ਟ੍ਰੈਫਿਕ ਵਿਵਸਥਾ ਹੋਵੇਗੀ ਸੁਚਾਰੂ, ਅਪਰਾਧ ਮੁਕਤ ਹੋਵੇਗਾ ਮਹਾਂਨਗਰ
– ਸਨਅਤੀ ਸ਼ਹਿਰ ਦੇ ‘ਸਮਾਰਟ ਸਿਟੀ’ ਬਣਨ ਵੱਲ ‘ਸੇਫ ਸਿਟੀ ਪ੍ਰੋਜੈਕਟ’ ਹੋਵੇਗਾ ਪਹਿਲਾ ਕਦਮ

ਚੰਡੀਗੜ੍ਹ, 30 ਮਈ (ਪੰਜਾਬ ਮੇਲ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਪਹਿਲੇ ‘ਲੁਧਿਆਣਾ ਸੇਫ ਸਿਟੀ ਪ੍ਰੋਜੈਕਟ’ ਨੂੰ 1 ਅਕਤੂਬਰ, 2016 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇੱਥੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਲਈ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਣ ਹੈ ਕਿਉਂ ਕਿ ਲੁਧਿਆਣਾ ਸ਼ਹਿਰ ਜਿੱਥੇ ਸੂਬੇ ਦਾ ਸਭ ਤੋਂ ਵੱਡਾ ਸਨਅਤੀ ਸ਼ਹਿਰ ਹੈ ਉੱਥੇ ਹੀ ਜਨਸੰਖਿਆ ਪੱਖੋਂ ਵੀ ਇਹ ਬਹੁਤ ਅਹਿਮ ਸ਼ਹਿਰ ਹੈ ਅਤੇ ਵਿਸ਼ਵ ਪੱਧਰ ‘ਤੇ ਪੰਜਾਬ ਦੇ ਜਿਹੜੇ ਸ਼ਹਿਰਾਂ ਦਾ ਵੱਡਾ ਨਾਂਅ ਹੈ, ਲੁਧਿਆਣਾ ਉਨ੍ਹਾਂ ਵਿਚ ਸਿਖਰ ‘ਤੇ ਹੈ।
ਉਨ੍ਹਾਂ ਕਿਹਾ ਕਿ ‘ਲੁਧਿਆਣਾ ਸੇਫ ਸਿਟੀ ਪ੍ਰੋਜੈਕਟ’ ਦੇ ਮੁਕੰਮਲ ਹੋਣ ਨਾਲ ਜਿੱਥੇ ਮਹਾਂਨਗਰ ਦੀ ਟ੍ਰੈਫਿਕ ਵਿਵਸਥਾ ਸੁਚਾਰੂ ਹੋਵੇਗੀ ਉੱਥੇ ਹੀ ਸ਼ਹਿਰ ਨੂੰ ਅਪਰਾਧ ਮੁਕਤ ਕਰਨ ਵਿਚ ਵੀ ਇਸ ਦਾ ਵੱਡਾ ਯੋਗਦਾਨ ਹੋਵੇਗਾ। ਸ. ਬਾਦਲ ਨੇ ਕਿਹਾ ਕਿ ਸਨਅਤੀ ਸ਼ਹਿਰ ਦੇ ‘ਸਮਾਰਟ ਸਿਟੀ’ ਬਣਨ ਵਿਚ ‘ਸੇਫ ਸਿਟੀ ਪ੍ਰੋਜੈਕਟ’ ਪਹਿਲਾ ਅਹਿਮ ਕਦਮ ਕਦਮ ਹੋਵੇਗਾ ਕਿਉਂ ਕਿ ਸ਼ਹਿਰ ਦੀਆਂ ਵੱਖ-ਵੱਖ 159 ਥਾਂਵਾਂ ‘ਤੇ ਆਧੁਨਿਕ ਤਕਨੀਕ ਦੇ ਕੁੱਲ 1442 ਕੈਮਰੇ ਸਥਾਪਿਤ ਕਰਨ ਨਾਲ ਸ਼ਹਿਰ ‘ਤੇ ਬਾਜ਼ ਅੱਖ ਰੱਖੀ ਜਾ ਸਕੇਗੀ।
ਉੱਪ ਮੁੱਖ ਮੰਤਰੀ ਨੇ ਹਾਜ਼ਰ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸ਼ਹਿਰ ਦੀਆਂ ਸਾਰੀਆਂ ਨਾਜ਼ੁਕ, ਸੰਵੇਦਨਸ਼ੀਲ ਅਤੇ ਮਹੱਤਵਪੂਰਣ ਥਾਂਵਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਅਤਿ ਆਧੁਨਿਕ ਤਕਨੀਕ ਦੇ ਕੈਮਰੇ ਸਥਾਪਿਤ ਕੀਤੇ ਜਾਣ। ਕਾਬਿਲੇਗੌਰ ਹੈ ਕਿ ਇਨ੍ਹਾਂ ਕੈਮਰਿਆਂ ਰਾਹੀਂ ਗਤੀਵਿਧੀਆਂ ਚੈੱਕ ਕਰਨ ਲਈ ਸ਼ਹਿਰ ਵਿਚ ਮੋਨੀਟਰਿੰਗ ਅਤੇ ਕੰਟਰੋਲ ਸਥਾਪਿਤ ਕੀਤੇ ਜਾਣਗੇ। ਪੰਜਾਬ ਸਰਕਾਰ ਇਹ ਫੈਸਲਾ ਪਹਿਲਾਂ ਹੀ ਕਰ ਚੁੱਕੀ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਮਹੱਤਵਪੂਰਣ ਸਨਅਤੀ ਇਕਾਈਆਂ, ਮਾਲਜ਼, ਬੈਂਕਾਂ, ਵਿੱਦਿਅਕ ਸੰਸਥਾਵਾਂ, ਰੇਲਵੇ ਸਟੇਸ਼ਨ ਆਦਿ ਵਿਚ ਸਥਾਪਿਤ ਕੀਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਵੀ ਵੇਖੀ ਜਾਇਆ ਕਰੇਗੀ। ਇਸ ਤੋਂ ਇਲਾਵਾ ਜਲਦ ਹੀ ਅੰਮ੍ਰਿਤਸਰ ਦਾ ਸੇਫ ਸਿਟੀ ਪ੍ਰੋਜੈਕਟ ਵੀ ਨੇਪਰੇ ਚਾੜ੍ਹਿਆ ਜਾਵੇਗਾ। ਇੱਥੇ ਦੱਸ ਦੇਈਏ ਕਿ ਦੇਸ਼ ਭਰ ਵਿਚ ਜਿਨ੍ਹਾਂ 27 ਸ਼ਹਿਰਾਂ ਦੀ ਸੇਫ ਸਿਟੀ ਪ੍ਰੋਜੈਕਟ ਲਈ ਚੋਣ ਹੋਈ ਸੀ ਉਨ੍ਹਾਂ ਵਿਚ ਲੁਧਿਆਣਾ ਅਤੇ ਅੰਮ੍ਰਿਤਸਰ ਵੀ ਸ਼ੁਮਾਰ ਸਨ।
ਇਸ ਮੌਕੇ ਮੁੱਖ ਮੰਤਰੀ ਦੇ ਸਲਾਹਕਾਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸ੍ਰੀ ਕਮਲ ਓਸਵਾਲ, ਪੰਜਾਬ ਪੁਲਿਸ ਮੁਖੀ ਸ੍ਰੀ ਸੁਰੇਸ਼ ਅਰੋੜਾ, ਏਡੀਜੀਪੀ ਸ੍ਰੀ ਦਿਨਕਰ ਗੁਪਤਾ, ਉੱਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ.ਐਸ. ਔਜਲਾ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਤਿਵਾੜੀ ਤੇ ਸ੍ਰੀ ਅਜੇ ਮਹਾਜਨ, ਮੇਅਰ ਸ. ਹਰਚਰਨ ਸਿੰਘ ਗੋਹਲਵੜੀਆ, ਲੁਧਿਆਣਾ ਪੁਲਿਸ ਕਮਿਸ਼ਨਰ ਸ. ਜਤਿੰਦਰ ਸਿੰਘ ਔਲਖ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਨਗਰ ਨਿਗਮ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article