PUNJABMAILUSA.COM

ਸੁਨੰਦਾ ਮੌਤ ਮਾਮਲਾ : ਕਾਂਗਰਸ ਆਗੂ ਸ਼ਸ਼ੀ ਥਰੂਰ ਮੁਲਜ਼ਮ ਕਰਾਰ

ਸੁਨੰਦਾ ਮੌਤ ਮਾਮਲਾ : ਕਾਂਗਰਸ ਆਗੂ ਸ਼ਸ਼ੀ ਥਰੂਰ ਮੁਲਜ਼ਮ ਕਰਾਰ

ਸੁਨੰਦਾ ਮੌਤ ਮਾਮਲਾ : ਕਾਂਗਰਸ ਆਗੂ ਸ਼ਸ਼ੀ ਥਰੂਰ ਮੁਲਜ਼ਮ ਕਰਾਰ
May 14
22:18 2018

ਨਵੀਂ ਦਿੱਲੀ, 14 ਮਈ (ਪੰਜਾਬ ਮੇਲ)- ਦਿੱਲੀ ਪੁਲੀਸ ਨੇ ਕਾਂਗਰਸ ਆਗੂ ਸ਼ਸ਼ੀ ਥਰੂਰ ਨੂੰ ਆਪਣੀ ਪਤਨੀ ਸੁਨੰਦਾ ਪੁਸ਼ਕਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮੁਲਜ਼ਮ ਦੱਸਦਿਆਂ ਇੱਥੇ ਅਦਾਲਤ ਵਿੱਚ ਉਸ ਖਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਤਿੰਨ ਹਜ਼ਾਰ ਪੰਨਿਆਂ ਦੇ ਦੋਸ਼ ਪੱਤਰ ਵਿੱਚ ਕਿਹਾ ਗਿਆ ਹੈ ਕਿ ਥਰੂਰ ਆਪਣੀ ਪਤਨੀ ਉੱਤੇ ਜ਼ੁਲਮ ਵੀ ਕਰਦਾ ਸੀ। ਦਿੱਲੀ ਪੁਲੀਸ ਦਾ ਕਹਿਣਾ ਹੈ ਕਿ ਥਰੂਰ ਮੈਡੀਕੋ-ਲੀਗਲ ਅਤੇ ਫੋਰੈਂਸਿਕ ਸਬੂਤਾਂ ਦੇ ਆਧਾਰ ’ਤੇ ਮੁਲਜ਼ਮ ਪਾਇਆ ਗਿਆ ਹੈ। ਪੁਲੀਸ ਨੇ ਥਰੂਰ ਨੂੰ ਮੁਲਜ਼ਮ ਵੱਜੋਂ ਤਲਬ ਕੀਤੇ ਜਾਣ ਲਈ ਅਦਾਲਤ ਨੂੰ ਬੇਨਤੀ ਕੀਤੀ ਹੈ। ਇਸ ਕੇਸ ’ਚ ਉਨ੍ਹਾਂ ਦੇ ਨੌਕਰ ਨਾਰਾਇਣ ਸਿੰਘ ਨੂੰ ਮੁੱਖ ਗਵਾਹ ਬਣਾਇਆ ਗਿਆ ਹੈ। ਮੈਟਰੋਪਾਲਿਟਨ ਮੈਜਿਸਟਰੇਟ ਧਰਮੇਂਦਰ ਸਿੰਘ ਵੱਲੋਂ 24 ਮਈ ਨੂੰ ਇਹ ਮਾਮਲਾ ਵਿਚਾਰਿਆ ਜਾਵੇਗਾ। ਜ਼ਿਕਰਯੋਗ ਹੈ ਕਿ 17 ਜਨਵਰੀ 2014 ਦੀ ਰਾਤ ਨੂੰ ਸੁਨੰਦਾ ਪੁਸ਼ਕਰ ਇੱਕ ਲਗਜ਼ਰੀ ਹੋਟਲ ਵਿੱਚ ਮ੍ਰਿਤ ਮਿਲੀ ਸੀ। ਥਰੂਰ ਨੂੰ ਆਈਪੀਸੀ ਦੀ ਧਾਰਾ 498 ਏ (ਪਤੀ ਜਾਂ ਕਿਸੇ ਹੋਰ ਰਿਸ਼ਤੇਦਾਰ ਵੱਲੋਂ ਔਰਤ ’ਤੇ ਜ਼ੁਲਮ ਢਾਹੁਣਾ) ਅਤੇ 306 (ਖ਼ੁਦਕੁਸ਼ੀ ਲਈ ਉਕਸਾਉਣਾ) ਤਹਿਤ ਮੁਲਜ਼ਮ ਦੱਸਿਆ ਗਿਆ ਹੈ। ਧਾਰਾ 498 ਏ ਤਹਿਤ ਤਿੰਨ ਸਾਲ ਤਕ ਅਤੇ ਧਾਰਾ 306 ਤਹਿਤ 10 ਸਾਲ ਤਕ ਦੀ ਸਜ਼ਾ ਹੋ ਸਕਦੀ ਹੈ। ਉਧਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਚਾਰਜਸ਼ੀਟ ਨੂੰ ਤਰਕ ਵਿਹੂਣੀ ਕਰਾਰ ਦਿੱਤਾ ਅਤੇ ਕਿਹਾ ਕਿ ਉਹ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹੈ। ਉਨ੍ਹਾਂ ਦਿੱਲੀ ਪੁਲੀਸ ਦੇ ਇਰਾਦਿਆਂ ’ਤੇ ਸ਼ੱਕ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੇ ਸਾਲ 17 ਅਕਤੂਬਰ ਨੂੰ ਲਾਅ ਅਫ਼ਸਰ ਨੇ ਦਿੱਲੀ ਹਾਈ ਕੋਰਟ ’ਚ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੂੰ ਕਿਸੇ ਖਿਲਾਫ਼ ਕੁਝ ਵੀ ਸਬੂਤ ਨਹੀਂ ਮਿਲੇ ਹਨ ਅਤੇ ਹੁਣ ਛੇ ਮਹੀਨਿਆਂ ਬਾਅਦ ਉਹ ਦੋਸ਼ ਲਗਾ ਰਹੇ ਹਨ ਕਿ ਉਨ੍ਹਾਂ (ਸ਼ਸ਼ੀ) ਸੁਨੰਦਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕੀਤਾ। ਇਸ ਦੌਰਾਨ ਕਾਂਗਰਸ ਤਰਜਮਾਨ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਥਰੂਰ ਖਿਲਾਫ਼ ਚਾਰਜਸ਼ੀਟ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਦਿੱਲੀ ਪੁਲੀਸ ਦੀ ਵਰਤੋਂ ਕਰਕੇ ਥਰੂਰ ਦੇ ਅਕਸ ਨੂੰ ਵਿਗਾੜ ਰਹੀ ਹੈ। ਉਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਇਹ ਭਾਜਪਾ ਦੇ ਹੈੱਡਕੁਆਰਟਰ ਤੋਂ ਮੜ੍ਹੇ ਗਏ ਹਨ। ਇਸ ਮਾਮਲੇ ’ਤੇ ਕੇਰਲਾ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਮੇਸ਼ ਚੇਨੀਥਲਾ ਨੇ ਕਿਹਾ ਕਿ ਕਾਂਗਰਸ ਆਗੂਆਂ ਨੂੰ ਦਬਾਉਣ ਅਤੇ ਬੇਇੱਜ਼ਤ ਕਰਨ ਲਈ ਭਾਜਪਾ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article