PUNJABMAILUSA.COM

ਸੁਪਰੀਮ ਕੋਰਟ ‘ਚ ਨਵਜੋਤ ਸਿੱਧੂ ਖ਼ਿਲਾਫ਼ ਭੁਗਤੀ ਪੰਜਾਬ ਸਰਕਾਰ

ਸੁਪਰੀਮ ਕੋਰਟ ‘ਚ ਨਵਜੋਤ ਸਿੱਧੂ ਖ਼ਿਲਾਫ਼ ਭੁਗਤੀ ਪੰਜਾਬ ਸਰਕਾਰ

ਸੁਪਰੀਮ ਕੋਰਟ ‘ਚ ਨਵਜੋਤ ਸਿੱਧੂ ਖ਼ਿਲਾਫ਼ ਭੁਗਤੀ ਪੰਜਾਬ ਸਰਕਾਰ
April 13
15:41 2018

ਨਵੀਂ ਦਿੱਲੀ, 13 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਵਿਚ ਆਖਿਆ ਹੈ ਕਿ 1988 ਵਿਚ ਸੜਕ ‘ਤੇ ਹੋਈ ਲੜਾਈ ਦੇ ਇਕ ਮਾਮਲੇ ਵਿਚ ਮੌਜੂਦਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਕਰਾਰ ਦੇਣ ਦਾ ਪੰਜਾਬ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ ਸਹੀ ਸੀ।
ਕ੍ਰਿਕਟਰ ਤੋਂ ਸਿਆਸਤ ਦੇ ਮੈਦਾਨ ਵਿਚ ਆਏ ਸ਼੍ਰੀ ਸਿੱਧੂ ਪਿਛਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਹੀ ਭਾਜਪਾ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸਨ ਤੇ ਇਸ ਵੇਲੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿਚ ਉਹ ਸਥਾਨਕ ਸਰਕਾਰ, ਸਭਿਆਚਾਰਕ ਮਾਮਲਿਆਂ ਅਤੇ ਸੈਰ-ਸਪਾਟਾ ਮੰਤਰੀ ਹਨ।
ਪੰਜਾਬ ਸਰਕਾਰ ਦੇ ਵਕੀਲ ਐੱਸ. ਐੱਸ. ਸਾਰੋਂ ਨੇ ਜਸਟਿਸ ਜੇ. ਚੇਲਾਮੇਸ਼ਵਰ ਤੇ ਸੰਜੇ ਕਿਸ਼ਨ ਕੌਲ ਦੇ ਬੈਂਚ ਨੂੰ ਦੱਸਿਆ ਕਿ ਪਟਿਆਲਾ ਵਾਸੀ ਗੁਰਨਾਮ ਸਿੰਘ ਦੀ ਸਿੱਧੂ ਵੱਲੋਂ ਮਾਰੇ ਗਏ ਮੁੱਕੇ ਕਾਰਨ ਹੀ ਮੌਤ ਹੋਈ ਸੀ। ਸਰਕਾਰ ਨੇ ਕਿਹਾ ਕਿ ਟ੍ਰਾਇਲ ਕੋਰਟ ਦਾ ਇਹ ਨਜ਼ਰੀਆ ਗ਼ਲਤ ਸੀ ਕਿ ਗੁਰਨਾਮ ਸਿੰਘ ਦੀ ਮੌਤ ਦਿਲ ਦੀ ਧੜਕਨ ਰੁਕਣ ਕਾਰਨ ਹੋਈ ਸੀ ਨਾ ਕਿ ਦਿਮਾਗ ਦੀ ਨਸ ਫਟਣ ਕਾਰਨ। ਰਾਜ ਸਰਕਾਰ ਦੇ ਵਕੀਲ ਨੇ ਬੈਂਚ ਨੂੰ ਦੱਸਿਆ, ”ਅਜਿਹਾ ਕੋਈ ਸਬੂਤ ਨਹੀਂ ਹੈ ਜਿਸ ਤੋਂ ਇਹ ਪਤਾ ਚਲਦਾ ਹੋਵੇ ਕਿ ਮੌਤ ਦਾ ਕਾਰਨ ਦਿਲ ਦੀ ਧੜਕਨ ਬੰਦ ਹੋਣਾ ਸੀ ਨਾ ਕਿ ਦਿਮਾਗ ਦੀ ਨਸ ਫਟਣਾ। ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਹਾਈ ਕੋਰਟ ਵੱਲੋਂ ਉਲੱਦ ਦੇਣਾ ਬਿਲਕੁਲ ਹੱਕ ਬਜਾਨਬ ਸੀ। ਮੁਲਜ਼ਮ ਏ1 (ਨਵਜੋਤ ਸਿੰਘ ਸਿੱਧੂ) ਵੱਲੋਂ ਗੁਰਨਾਮ ਸਿੰਘ ਨੂੰ ਭਰਵਾਂ ਮੁੱਕਾ ਮਾਰਨ ਕਰ ਕੇ ਹੀ ਉਸ ਦੇ ਦਿਮਾਗ ਦੀ ਨਸ ਫਟਣ ਕਰ ਕੇ ਮੌਤ ਹੋਈ ਸੀ।
ਜਾਂਚ ਰਿਪੋਰਟ ਦਾ ਹਵਾਲਾ ਦਿੰਦਿਆਂ ਰਾਜ ਸਰਕਾਰ ਨੇ ਕਿਹਾ ਕਿ ਇਸਤਗਾਸਾ ਦੇ ਦੋ ਵਕੀਲ ਜਸਵਿੰਦਰ ਸਿੰਘ ਤੇ ਅਵਤਾਰ ਉਦੋਂ ਉੱਥੇ ਮੌਜੂਦ ਸਨ ਜਦੋਂ ਗੁਰਨਾਮ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਸੀ ਤੇ ਉਨ੍ਹਾਂ ਦੇ ਬਿਆਨ ਵੀ ਕਲਮਬੰਦ ਕੀਤੇ ਗਏ ਸਨ। ਜਸਵਿੰਦਰ ਸਿੰਘ ਨੇ ਉਸ ਕਾਰ ਦਾ ਗ਼ਲਤ ਨੰਬਰ ਦਿੱਤਾ ਸੀ ਜਿਸ ਵਿਚ ਸਿੱਧੂ ਘਟਨਾ ਸਥਾਨ ‘ਤੇ ਪਹੁੰਚਿਆ ਸੀ ਪਰ ਇਸ ਦਾ ਕੋਈ ਮਹੱਤਵ ਨਹੀਂ ਕਿਉਂਕਿ ਕਾਰ ਦੇ ਪਹਿਲੇ ਤਿੰਨ ਹਿੰਦਸੇ ਉਹੀ ਸਨ। ਬੈਂਚ ਨੇ ਸਰਕਾਰੀ ਵਕੀਲ ਤੋਂ ਪੁੱਛਿਆ ਕਿ ਪੁਲਿਸ ਵੱਲੋਂ ਸਹਿ-ਮੁਲਜ਼ਮ ਰੁਪਿੰਦਰ ਸਿੰਘ ਸੰਧੂ ਦੀ ਪਛਾਣ ਕਿਹੜੇ ਪੜਾਅ ‘ਤੇ ਕੀਤੀ ਗਈ ਜੋ ਗੱਡੀ ਵਿਚ ਮੌਜੂਦ ਸੀ ਅਤੇ ਅਪਰਾਧ ਵਿਚ ਉਸ ਦੀ ਸ਼ਮੂਲੀਅਤ ਨੂੰ ਕਿਵੇਂ ਸਿੱਧ ਕੀਤਾ ਗਿਆ ਸੀ। ਸ਼੍ਰੀ ਸਾਰੋਂ ਨੇ ਕਿਹਾ ਕਿ ਘਟਨਾ ਤੋਂ ਦੋ-ਤਿੰਨ ਦਿਨ ਬਾਅਦ ਇਸਤਗਾਸਾ ਦੇ ਗਵਾਹ ਅਵਤਾਰ ਸਿੰਘ ਨੇ ਕੋਤਵਾਲੀ ਪੁਲਿਸ ਸਟੇਸ਼ਨ ਜਾ ਕੇ ਦੱਸਿਆ ਸੀ ਕਿ ਉਸ ਨੇ ਸਿੱਧੂ ਤੇ ਸੰਧੂ ਦੋਵਾਂ ਨੂੰ ਦੇਖਿਆ ਸੀ ਪਰ ਪੁਲਿਸ ਨੇ ਕੋਈ ਸ਼ਨਾਖ਼ਤੀ ਪਰੇਡ ਨਹੀਂ ਕਰਵਾਈ ਸੀ। ਸ਼ਿਕਾਇਤਕਰਤਾ ਧਿਰ ਦੀ ਤਰਫ਼ੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਸਿਧਾਰਥ ਲੂਥਰਾ ਨੇ ਕਿਹਾ ਕਿ ਸਿੱਧੂ ਦੀ ਸਜ਼ਾ ਵਧਾਈ ਜਾਵੇ ਕਿਉਂਕਿ ਇਹ ਹੱਤਿਆ ਦਾ ਕੇਸ ਹੈ ਤੇ ਉਸ ਨੇ ਮ੍ਰਿਤਕ ਦੀ ਕਾਰ ਦੀਆਂ ਚਾਬੀਆਂ ਜਾਣ-ਬੁੱਝ ਕੇ ਕੱਢ ਲਈਆਂ ਸਨ ਤਾਂ ਕਿ ਉਸ ਨੂੰ ਕੋਈ ਮੈਡੀਕਲ ਸਹਾਇਤਾ ਨਾ ਮਿਲ ਸਕੇ।
ਕੇਸ ਦੀ ਸੁਣਵਾਈ ਜਾਰੀ ਰਹੇਗੀ ਤੇ 17 ਅਪਰੈਲ ਨੂੰ ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਆਰ. ਐੱਸ. ਚੀਮਾ ਰਾਜ ਸਰਕਾਰ ਦੇ ਤਰਕਾਂ ਦਾ ਖੰਡਨ ਕਰਨਗੇ। ਸਤੰਬਰ 1999 ਵਿਚ ਟ੍ਰਾਇਲ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਗੁਰਨਾਮ ਸਿੰਘ ਦੀ ਮੌਤ ਦੇ ਦੋਸ਼ ਤੋਂ ਬਰੀ ਕਰ ਦਿੱਤਾ ਸੀ ਪਰ ਹਾਈ ਕੋਰਟ ਨੇ ਦਸੰਬਰ 2006 ਵਿਚ ਸਿੱਧੂ ਤੇ ਸਹਿ-ਮੁਲਜ਼ਮ ਰੁਪਿੰਦਰ ਸਿੰਘ ਸੰਧੂ ਨੂੰ ਗ਼ੈਰ-ਇਰਾਦਾ ਹੱਤਿਆ ਦਾ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਤਿੰਨ ਸਾਲਾਂ ਦੀ ਕੈਦ ਤੇ ਇਕ ਲੱਖ ਰੁਪਏ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਸਿੱਧੂ ਬਾਰੇ ਪੰਜਾਬ ਸਰਕਾਰ ਦੇ ਸਟੈਂਡ ਤੋਂ ਛਿੜੀ ਚਰਚਾ
ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਸੁਪਰੀਮ ਕੋਰਟ ਵਿਚ ਦਿੱਤੇ ਹਲਫ਼ੀਆ ਬਿਆਨ ਨੂੰ ਲੈ ਕੇ ਤਿੱਖੀ ਚਰਚਾ ਛਿੜ ਪਈ ਹੈ। ਕੈਪਟਨ ਸਰਕਾਰ ਅਧਿਕਾਰਤ ਤੌਰ ‘ਤੇ ਹਲਫ਼ੀਆ ਬਿਆਨ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੀ ਪਰ ਜਾਣਕਾਰ ਹਲਕਿਆਂ ਅਨੁਸਾਰ ਰਾਜ ਸਰਕਾਰ ਨੇ ਉਹੀ ਸਟੈਂਡ ਸੁਪਰੀਮ ਕੋਰਟ ਵਿਚ ਲਿਆ ਹੈ ਜਿਹੜਾ ਕਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲਿਆ ਸੀ। ਰਾਜ ਸਰਕਾਰ ਉਸ ਸਮੇਂ ਵੀ ਸਿੱਧੂ ਨੂੰ ਸਜ਼ਾ ਦੇਣ ਦੇ ਹੱਕ ਵਿਚ ਸੀ। ਸਰਕਾਰ ਦੇ ਇਕ ਅਧਿਕਾਰੀ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ‘ਤੇ ਕਿਹਾ ਕਿ ਸਰਕਾਰ ਪਹਿਲਾਂ ਲਏ ਸਟੈਂਡ ਤੋਂ ਪਿਛੇ ਕਿਵੇਂ ਹਟ ਸਕਦੀ ਸੀ ਤੇ ਅਜਿਹਾ ਕਰਦੀ ਤਾਂ ਮੀਡੀਆ ਨੇ ਹੰਗਾਮਾ ਖੜ੍ਹਾ ਕਰ ਦੇਣਾ ਸੀ ਕਿ ਸਰਕਾਰ ਆਪਣੇ ਮੰਤਰੀ ਨੂੰ ਬਚਾ ਰਹੀ ਹੈ। ਇਸ ਬਾਰੇ ਕੈਬਨਿਟ ਮੰਤਰੀ ਸਿੱਧੂ ਨਾਲ ਫੋਨ ‘ਤੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਕਹਿ ਸਕਦੇ। ਇਸ ਬਾਰੇ ਤਾਂ ਪੰਜਾਬ ਸਰਕਾਰ ਹੀ ਕੁਝ ਦੱਸ ਸਕਦੀ ਹੈ। ਉਨ੍ਹਾਂ ਦੀ ਅਗਵਾਈ ਹੇਠ ਇਕ ਵਫ਼ਦ ਰੇਤ ਦੀਆਂ ਖਾਨਾਂ ਦਾ ਅਧਿਐਨ ਕਰਨ ਲਈ ਤਿਲੰਗਾਨਾ ਗਿਆ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article