ਸੁਪਰੀਮ ਕੋਰਟ ਨੇ ਭਾਈ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਬਦਲਣ ਬਾਰੇ ਕੇਂਦਰ ਨੂੰ 26 ਜਨਵਰੀ ਤੱਕ ਫ਼ੈਸਲਾ ਕਰਨ ਲਈ ਕਿਹਾ

65
Share

ਨਵੀਂ ਦਿੱਲੀ, 8 ਜਨਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਨੂੰ ਕਿਹਾ ਹੈ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ’ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ਬਾਰੇ 26 ਜਨਵਰੀ ਤੱਕ ਫੈਸਲਾ ਕਰਨ ਲਈ ਕਿਹਾ ਹੈ। ਅਰਜ਼ੀ ਵਿਚ ਭਾਈ ਰਾਜੋਆਣਾ ਨੇ ਸਜ਼ਾ ਘਟਾਉਣ ਦੀ ਅਪੀਲ ਕੀਤੀ ਗਈ ਹੈ। ਚੀਫ਼ ਜਸਟਿਸ ਐੱਸ.ਏ. ਬੋਬਡੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਫੈਸਲਾ ਕੀਤਾ ਜਾਵੇ, ਜਿਹੜਾ ਚੰਗਾ ਦਿਨ ਹੈ। ਸੁਪਰੀਮ ਕੋਰਟ ਨੇ ਕਿਹਾ, ‘‘ਅਸੀਂ ਤੁਹਾਨੂੰ ਦੋ-ਤਿੰਨ ਹਫ਼ਤਿਆਂ ਦਾ ਸਮਾਂ ਦਿੰਦੇ ਹਾਂ। ਤੁਹਾਨੂੰ ਪ੍ਰਕਿਰਿਆ ਨੂੰ 26 ਜਨਵਰੀ ਤੱਕ ਪੂਰਾ ਕਰਨਾ ਚਾਹੀਦਾ ਹੈ। 26 ਜਨਵਰੀ ਇੱਕ ਚੰਗਾ ਦਿਨ ਹੈ। ਇਹ ਉਚਿਤ ਹੋਵੇਗਾ ਕਿ ਤੁਸੀਂ ਉਸ ਤੋਂ ਪਹਿਲਾਂ ਫੈਸਲਾ ਕਰੋ।’’

Share