ਸੁਪਰੀਮ ਕੋਰਟ ਵਿਵਾਦਤ ਖੇਤੀ ਕਾਨੂੰਨਾਂ ਤੇ ਕਿਸਾਨ ਪ੍ਰਦਰਸ਼ਨ ਨਾਲ ਸੰਬੰਧਤ ਪਟੀਸ਼ਨਾਂ ’ਤੇ ਸੋਮਵਾਰ ਨੂੰ ਕਰੇਗੀ ਸੁਣਵਾਈ

99
Share

ਨਵੀਂ ਦਿੱਲੀ, 17 ਜਨਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਸੋਮਵਾਰ ਨੂੰ ਵਿਵਾਦਪੂਰਨ ਖੇਤੀ ਕਾਨੂੰਨਾਂ ਅਤੇ ਦਿੱਲੀ ਸਰਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ। ਸੁਪਰੀਮ ਕੋਰਟ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਵਿਚਲੀ ਖੜੋਤ ਤੋੜਨ ਲਈ ਬਣਾਈ ਚਾਰ ਮੈਂਬਰੀ ਕਮੇਟੀ ਦੇ ਇਕ ਮੈਂਬਰ ਵੱਲੋਂ ਅਸਤੀਫਾ ਦੇਣ ਬਾਅਦ ਪੈਦਾ ਹੋਈ ਸਥਿਤੀ ’ਤੇ ਵੀ ਗੌਰ ਕਰ ਸਕਦੀ ਹੈ, ਹੋ ਸਕਦਾ ਹੈ ਕਿ ਉਹ ਨਵੇਂ ਮੈਂਬਰ ਦੀ ਨਿਯੁਕਤੀ ਵੀ ਕਰ ਦੇਵੇ।

Share