ਸੁਪਰੀਮ ਕੋਰਟ ਵੱਲੋਂ ਆਧਾਰ ਯੋਜਨਾ ਦੇ ਫ਼ੈਸਲੇ ਸਬੰਧੀ ਨਜ਼ਰਸਾਨੀ ਪਟੀਸ਼ਨਾਂ ਰੱਦ

109
Share

ਨਵੀਂ ਦਿੱਲੀ, 20 ਜਨਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸਾਲ 2018 ’ਚ ਕੇਂਦਰ ਸਰਕਾਰ ਦੀ ਪ੍ਰਮੁੱਖ ਆਧਾਰ ਯੋਜਨਾ ਬਾਰੇ ਦਿੱਤੇ ਗਏ ਫ਼ੈਸਲੇ ਸਬੰਧੀ ਨਜ਼ਰਸਾਨੀ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸਾਲ 2018 ’ਚ ਆਧਾਰ ਯੋਜਨਾ ਨੂੰ ਸਮਤੋਲ ਦੱਸਦਿਆਂ ਇਸ ਦੀ ਸੰਵਿਧਾਨਕ ਤੌਰ ’ਤੇ ਮਾਨਤਾ ਬਰਕਰਾਰ ਰੱਖੀ ਸੀ, ਪਰ ਅਦਾਲਤ ਨੇ ਬੈਂਕ ਖਾਤਿਆਂ, ਮੋਬਾਈਲ ਕੁਨੈਕਸ਼ਨਾਂ ਅਤੇ ਸਕੂਲ ਵਿਚ ਬੱਚਿਆਂ ਦੇ ਦਾਖ਼ਲੇ ਆਦਿ ਲਈ ਇਸ ਨੂੰ ਲਾਜ਼ਮੀ ਕਰਨ ਸਬੰਧੀ ਤਜਵੀਜ਼ ਰੱਦ ਕਰ ਦਿੱਤੀ ਸੀ। ਜਸਟਿਸ ਏ.ਐੱਮ. ਖਾਨਵਿਲਕਰ ਦੀ ਪ੍ਰਧਾਨਗੀ ਵਾਲੀ ਪੰਜ ਮੈਂਬਰੀ ਬੈਂਚ ਨੇ 26 ਸਤੰਬਰ 2018 ਦੇ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨਾਂ ਨੂੰ 4:1 ਦੇ ਬਹੁਮਤ ਨਾਲ ਰੱਦ ਕਰ ਦਿੱਤਾ। ਜਸਟਿਸ ਡੀ.ਵਾਈ. ਚੰਦਰਚੂੜ ਨੇ ਇਸ ਫ਼ੈਸਲੇ ਨਾਲ ਅਸਹਿਮਤੀ ਪ੍ਰਗਟਾਈ ਹੈ।

Share