ਸੁਪਰੀਮ ਕੋਰਟ ਵੱਲੋਂ ਐੱਸ.ਵਾਈ.ਐੱਲ. ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਨੂੰ ਗੱਲਬਾਤ ਕਰਨ ਲਈ ਕਿਹਾ

259
Share

ਨਵੀਂ ਦਿੱਲੀ, 28 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਲੰਬੇ ਸਮੇਂ ਤੋਂ ਲਟਕੇ ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਮੁੱਦੇ ‘ਤੇ ਗੱਲਬਾਤ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕਰਨ ਲਈ ਕਿਹਾ ਹੈ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਗੱਲਬਾਤ ਉੱਚ ਰਾਜਨੀਤਿਕ ਪੱਧਰ ‘ਤੇ ਹੋਣੀ ਚਾਹੀਦੀ ਹੈ। ਬੈਂਚ ਚਾਹੁੰਦਾ ਹੈ ਕਿ ਦੋਵੇਂ ਰਾਜ ਸਪਸ਼ਟ ਤੌਰ ‘ਤੇ ਇਹ ਦੱਸਣ ਕਿ ਕੀ ਉਹ ਇਸ ਨੂੰ ਗੱਲਬਾਤ ਰਾਹੀਂ ਹੱਲ ਕਰ ਸਕਦੇ ਹਨ ਜਾਂ ਨਹੀਂ। ਅਗਲੀ ਸੁਣਵਾਈ ਅਗਸਤ ਦੇ ਤੀਜੇ ਹਫ਼ਤੇ ਹੋਣ ਦੀ ਸੰਭਾਵਨਾ ਹੈ।


Share