PUNJABMAILUSA.COM

ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਰਾਜ ਸਰਕਾਰਾਂ ਨੂੰ ਗਊ ਰੱਖਿਅਕਾਂ ਦਾ ਬਚਾਅ ਨਾ ਕਰਨ ਦੀ ਹਦਾਇਤ

ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਰਾਜ ਸਰਕਾਰਾਂ ਨੂੰ ਗਊ ਰੱਖਿਅਕਾਂ ਦਾ ਬਚਾਅ ਨਾ ਕਰਨ ਦੀ ਹਦਾਇਤ

ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਰਾਜ ਸਰਕਾਰਾਂ ਨੂੰ ਗਊ ਰੱਖਿਅਕਾਂ ਦਾ ਬਚਾਅ ਨਾ ਕਰਨ ਦੀ ਹਦਾਇਤ
July 22
03:06 2017

ਨਵੀਂ ਦਿੱਲੀ, 21 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕੇਂਦਰ ਤੇ ਰਾਜਾਂ ਨੂੰ ਕਿਹਾ ਕਿ ਉਹ ਕਿਸੇ ਵੀ ਤਰੀਕੇ ਨਾਲ ਗਊ ਰੱਖਿਅਕਾਂ ਦਾ ਬਚਾਓ ਨਾ ਕਰਨ ਅਤੇ ਇਸ ਦੇ ਨਾਂ ਉਤੇ ਹੋ ਰਹੀਆਂ ਹਿੰਸਕ ਘਟਨਾਵਾਂ ਬਾਰੇ ਜਵਾਬ ਦੇਣ।
ਕੇਂਦਰ ਸਰਕਾਰ ਨੇ ਜਸਟਿਸ ਦੀਪਕ ਮਿਸਰਾ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ ਕਾਨੂੰਨ ਵਿਵਸਥਾ ਰਾਜ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਅਤੇ ਜਿੱਥੋਂ ਤੱਕ ਕੇਂਦਰ ਦਾ ਸਬੰਧ ਹੈ, ਉਹ ਗਊ ਰੱਖਿਆ ਦੇ ਨਾਂ ਉਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਦੀ ਹਮਾਇਤ ਨਹੀਂ ਕਰਦੀ। ਜਸਟਿਸ ਏ.ਐਮ. ਖਨਵਾਲੀਕਰ ਅਤੇ ਐਮ.ਐਮ. ਸ਼ਾਂਤਨਾਗੌਡਰ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ, ‘‘ਤੁਸੀਂ ਕਹਿ ਰਹੇ ਹੋ ਕਿ ਕਾਨੂੰਨ ਵਿਵਸਥਾ ਰਾਜਾਂ ਦਾ ਮਾਮਲਾ ਹੈ ਅਤੇ ਰਾਜ ਸਰਕਾਰਾਂ ਕਾਨੂੰਨ ਅਨੁਸਾਰ ਕਦਮ ਚੁੱਕ ਰਹੀਆਂ ਹਨ। ਤੁਸੀਂ ਕਿਸੇ ਵੀ ਤਰ੍ਹਾਂ ਗਊ ਰੱਖਿਅਕਾਂ ਦਾ ਬਚਾਅ ਨਹੀਂ ਕਰ ਰਹੇ।’’
ਅਦਾਲਤ ਨੇ ਸੋਸ਼ਲ ਮੀਡੀਆ ਉਤੇ ਅਪਲੋਡ ਗਊ ਰੱਖਿਆ ਨਾਲ ਸਬੰਧਤ ਹਿੰਸਕ ਤੱਤ ਹਟਾਉਣ ਲਈ ਵੀ ਕੇਂਦਰ ਤੇ ਰਾਜਾਂ ਸਰਕਾਰ ਦੇ ਸਹਿਯੋਗ ਦੀ ਮੰਗ ਕੀਤੀ। ਸਾਲਿਸਟਰ ਜਨਰਲ ਰਣਜੀਤ ਕੁਮਾਰ ਨੇ ਕਿਹਾ ਕਿ ਕਾਨੂੰਨ ਵਿਵਸਥਾ ਰਾਜਾਂ ਦਾ ਮਸਲਾ ਹੈ ਅਤੇ ਕੇਂਦਰ ਸਰਕਾਰ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ। ਫਿਰ ਵੀ ਕੇਂਦਰ ਸਰਕਾਰ ਦਾ ਇਹ ਮੱਤ ਹੈ ਕਿ ਕਾਨੂੰਨ ਮੁਤਾਬਕ ਦੇਸ਼ ਵਿੱਚ ਗਊ ਰੱਖਿਆ ਦੇ ਨਾਂ ਉਤੇ ਕਿਸੇ ਵੀ ਹਿੰਸਕ ਗਰੁੱਪ ਲਈ ਕੋਈ ਥਾਂ ਨਹੀਂ। ਕੇਂਦਰ ਸਰਕਾਰ ਪ੍ਰਾਈਵੇਟ ਵਿਅਕਤੀਆਂ ਵੱਲੋਂ ਗਊ ਰੱਖਿਆ ਦੀ ਹਮਾਇਤ ਨਹੀਂ ਕਰਦੀ। ਭਾਜਪਾ ਸ਼ਾਸਤ ਸੂਬੇ ਗੁਜਰਾਤ ਤੇ ਝਾਰਖੰਡ ਵੱਲੋਂ ਪੇਸ਼ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਗਊ ਰੱਖਿਆ ਦੇ ਨਾਂ ਉਤੇ ਹਿੰਸਕ ਘਟਨਾਵਾਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਢੁਕਵੇਂ ਕਦਮ ਚੁੱਕੇ ਗਏ ਹਨ। ਬੈਂਚ ਨੇ ਉਨ੍ਹਾਂ ਦੀ ਬੇਨਤੀ ਨੂੰ ਰਿਕਾਰਡ ਕੀਤਾ ਅਤੇ ਕੇਂਦਰ ਤੇ ਹੋਰ ਸਰਕਾਰਾਂ ਨੂੰ ਇਨ੍ਹਾਂ ਹਿੰਸਕ ਘਟਨਾਵਾਂ ਬਾਰੇ ਚਾਰ ਹਫ਼ਤਿਆਂ ਵਿੱਚ ਜਵਾਬ ਦੇਣ ਲਈ ਕਿਹਾ। ਅਦਾਲਤ ਨੇ ਕੇਸ ਦੀ ਸੁਣਵਾਈ ਦੀ ਅਗਲੀ ਤਰੀਕ 6 ਸਤੰਬਰ ਤੈਅ ਕੀਤੀ। ਇਹ ਪਟੀਸ਼ਨ ਤਹਿਸੀਨ ਐਸ ਪੂਨਾਵਾਲਾ ਨੇ ਦਾਇਰ ਕੀਤੀ ਸੀ, ਜਿਸ ਨੇ ਕਿਹਾ ਸੀ ਕਿ ਗਊ ਰੱਖਿਅਕ ਗਰੁੱਪਾਂ ਦੀ ਹਿੰਸਾ ਅਜਿਹੇ ਪੱਧਰ ਉਤੇ ਪੁੱਜ ਗਈ, ਜਿੱਥੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐਲਾਨ ਕਰਨਾ ਪਿਆ ਕਿ ਇਹ ਲੋਕ ਸਮਾਜ ਨੂੰ ਤਬਾਹ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article