ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਮਾਮਲੇ ’ਚ 2 ਹਫ਼ਤਿਆਂ ’ਚ ਫ਼ੈਸਲਾ ਲੈਣ ਦਾ ਆਖਰੀ ਮੌਕਾ

67
Share

ਨਵੀਂ ਦਿੱਲੀ, 26 ਜਨਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ’ਚ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਘਟਾਉਣ ਦੀ ਅਪੀਲ ’ਤੇ 2 ਹਫ਼ਤਿਆਂ ’ਚ ਫ਼ੈਸਲਾ ਲੈਣ ਦਾ ਆਖ਼ਰੀ ਮੌਕਾ ਦਿੱਤਾ ਹੈ। ਸੁਪਰੀਮ ਕੋਰਟ ’ਚ ਕੇਂਦਰ ਵਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ’ਚ ਫ਼ੈਸਲਾ ਲੈਣ ਲਈ 3 ਹਫ਼ਤੇ ਦਾ ਸਮਾਂ ਦਿੱਤਾ ਜਾਵੇ। ਚੀਫ਼ ਜਸਟਿਸ ਐੱਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਪੁੱਛਿਆ ਕਿ ਸਰਕਾਰ ਨੂੰ ਤਿੰਨ ਹਫ਼ਤੇ ਦਾ ਸਮਾਂ ਕਿਉਂ ਚਾਹੀਦਾ ਹੈ? ਕੇਂਦਰ ਨੇ ਕਿਹਾ ਉਹ ਇਸ ਮਾਮਲੇ ਦੀ ਸਮੀਖਿਆ ਕਰ ਰਹੀ ਹੈ ਅਤੇ ਅਜਿਹੀ ਸਥਿਤੀ ’ਚ ਉਸ ਨੂੰ ਤਿੰਨ ਹਫ਼ਤੇ ਦਾ ਸਮਾਂ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਅਸੀਂ ਤੁਹਾਨੂੰ ਆਖ਼ਰੀ ਮੌਕਾ ਦੇ ਰਹੇ ਹਾਂ ਅਤੇ ਤੁਸੀਂ 2 ਹਫ਼ਤਿਆਂ ’ਚ ਇਸ ਮਾਮਲੇ ਬਾਰੇ ਫ਼ੈਸਲਾ ਲਵੋ।

Share