PUNJABMAILUSA.COM

ਸੁਪਰੀਮ ਕੋਰਟ ਵੱਲੋਂ ‘ਨਾਨਕ ਸ਼ਾਹ ਫ਼ਕੀਰ’ ਦੀ ਰਿਲੀਜ਼ ਦਾ ਰਾਹ ਸਾਫ਼

ਸੁਪਰੀਮ ਕੋਰਟ ਵੱਲੋਂ ‘ਨਾਨਕ ਸ਼ਾਹ ਫ਼ਕੀਰ’ ਦੀ ਰਿਲੀਜ਼ ਦਾ ਰਾਹ ਸਾਫ਼

ਸੁਪਰੀਮ ਕੋਰਟ ਵੱਲੋਂ ‘ਨਾਨਕ ਸ਼ਾਹ ਫ਼ਕੀਰ’ ਦੀ ਰਿਲੀਜ਼ ਦਾ ਰਾਹ ਸਾਫ਼
April 11
10:19 2018

ਨਵੀਂ ਦਿੱਲੀ, 11 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਫਿਲਮ ”ਨਾਨਕ ਸ਼ਾਹ ਫ਼ਕੀਰ” ਦੀ 13 ਅਪ੍ਰੈਲ ਨੂੰ ਦੇਸ਼ ਵਿਆਪੀ ਰਿਲੀਜ਼ ਦਾ ਰਾਹ ਸਾਫ਼ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਿਲਮ ‘ਤੇ ਰੋਕਾਂ ਲਾਉਣ ਦੀ ਸਖ਼ਤ ਨੁਕਤਾਚੀਨੀ ਕੀਤੀ ਹੈ।
ਚੀਫ ਜਸਟਿਸ ਦੀਪਕ ਮਿਸ਼ਰਾ, ਏ.ਐੱਮ. ਖਨਵਿਲਕਾਰ ਤੇ ਡੀ.ਵਾਈ. ਚੰਦਰਚੂੜ ਦੇ ਬੈਂਚ ਨੇ ਆਖਿਆ ਕਿ ਸੀ.ਬੀ.ਐੱਫ.ਸੀ. ਦਾ ਪ੍ਰਮਾਣ-ਪੱਤਰ ਮਿਲਣ ਤੋਂ ਬਾਅਦ ਕੋਈ ਗਰੁੱਪ, ਬਾਡੀ, ਸਭਾ ਜਾਂ ਵਿਅਕਤੀ ਫਿਲਮ ਦੀ ਨੁਮਾਇਸ਼ ਸਬੰਧੀ ਕਿਸੇ ਕਿਸਮ ਦਾ ਵਿਘਨ ਨਹੀਂ ਪਾ ਸਕਦਾ।
ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਪਦੇਸ਼ਾਂ ‘ਤੇ ਬਣੀ ਇਸ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ, ਜੋ ਜਲ ਸੈਨਾ ਦੇ ਸਾਬਕਾ ਅਫ਼ਸਰ ਹਨ, ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰ ਕੇ ਦੋਸ਼ ਲਾਇਆ ਸੀ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਫਿਲਮ ‘ਤੇ ਗ਼ੈਰਕਾਨੂੰਨੀ ਢੰਗ ਨਾਲ ਪਾਬੰਦੀ ਲਾ ਦਿੱਤੀ ਹੈ, ਹਾਲਾਂਕਿ ਸੀ.ਬੀ.ਐੱਫ.ਸੀ. ਨੇ ਇਸ ਨੂੰ 28 ਮਾਰਚ ਨੂੰ ਹਰੀ ਝੰਡੀ ਦੇ ਦਿੱਤੀ ਸੀ। ਬੈਂਚ ਨੇ ਕਿਹਾ ਕਿ ਇਹ ਰਿੱਟ ਪਟੀਸ਼ਨ ਕਿਸੇ ਲੇਖਕ ਦੀ ਤਲਿਸਮੀ ਪਰਦੇ ‘ਤੇ ਆਪਣੇ ਖਿਆਲ ਦੀ ਤਸਵੀਰਕਸ਼ੀ ਦੇ ਹੱਕ ਉਪਰ ਕਿਸੇ ਪ੍ਰਾਈਵੇਟ ਸੰਸਥਾ ਵੱਲੋਂ ਹਾਵੀ ਹੋਣ ਦੀ ਇਹ ਇਕ ਹੋਰ ਮਿਸਾਲ ਹੈ ਕਿਉਂਕਿ ਉਹ ਸਮਝਦੇ ਹਨ ਕਿ ਜੇ ਇਹ ਫਿਲਮ ਭਾਵ ”ਨਾਨਕ ਸ਼ਾਹ ਫ਼ਕੀਰ” ਸਿਨੇਮਿਆਂ ਵਿਚ ਰਿਲੀਜ਼ ਕੀਤੀ ਜਾਂਦੀ ਹੈ, ਤਾਂ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਬੈਂਚ ਨੇ ਕਿਹਾ ਕਿ ਸੀ.ਬੀ.ਐੱਫ.ਸੀ. ਵੱਲੋਂ ਪ੍ਰਮਾਣ ਪੱਤਰ ਜਾਰੀ ਹੋਣ ਤੋਂ ਬਾਅਦ ਵੀ ਖਰੂਦ ਪਾਉਣਾ ਆਪਣੇ ਆਪ ਨੂੰ ਦੇਸ਼ ਦੇ ਕਾਨੂੰਨ ਤੋਂ ਉਪਰ ਦਰਸਾਉਣ ਦਾ ਯਤਨ ਹੈ।” ਇਕੇਰਾਂ ਜਦੋਂ ਫਿਲਮ ਨੂੰ ਸਮਰੱਥ ਸੰਸਥਾ ਵੱਲੋਂ ਸਰਟੀਫਿਕੇਟ ਦੇ ਦਿੱਤਾ ਗਿਆ, ਤਾਂ ਫਿਰ ਜਦੋਂ ਤੱਕ ਇਹ ਸਰਟੀਫਿਕੇਟ ਕਿਸੇ ਉਚੇਰੀ ਅਥਾਰਿਟੀ ਵੱਲੋਂ ਰੱਦ ਜਾਂ ਤਬਦੀਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਫਿਲਮ ਦੇ ਨਿਰਮਾਤਾ ਜਾਂ ਡਿਸਟ੍ਰੀਬਿਊਟਰ ਨੂੰ ਆਪਣੀ ਫਿਲਮ ਸਿਨੇਮਿਆਂ ਵਿਚ ਦਿਖਾਉਣ ਦਾ ਪੂਰਾ ਹੱਕ ਹੈ।” ਸੁਪਰੀਮ ਕੋਰਟ ਨੇ ਕਿਹਾ ਕਿ ਜੇ ਇਸ ਕਿਸਮ ਦੀਆਂ ਸਰਗਰਮੀਆਂ ਨੂੰ ਹੱਲਾਸ਼ੇਰੀ ਮਿਲਦੀ ਰਹੀ, ਤਾਂ ਅਰਾਜਕਤਾ ਫੈਲ ਜਾਵੇਗੀ ਤੇ ਬੋਲਣ ਤੇ ਸਵੈ-ਪ੍ਰਗਟਾਵੇ ਦੀ ਆਜ਼ਾਦੀ ਖ਼ਤਰੇ ਵਿਚ ਪੈ ਜਾਵੇਗੀ।”
ਪਹਿਲਾਂ ਇਸ ਫਿਲਮ ਨੂੰ 30 ਮਾਰਚ 2015 ਵਿਚ ਸੀ.ਬੀ.ਐੱਫ.ਸੀ. ਤੋਂ ਹਰੀ ਝੰਡੀ ਮਿਲੀ ਸੀ ਪਰ ਪੰਜਾਬ ਵਿਚ ਦੋ ਮਹੀਨੇ ਵੱਡੇ ਪੱਧਰ ‘ਤੇ ਰੋਸ ਮੁਜ਼ਾਹਰੇ ਹੋਣ ਤੋਂ ਬਾਅਦ ਇਸ ਦੀ ਰਿਲੀਜ਼ ਰੋਕ ਦਿੱਤੀ ਗਈ ਸੀ। ਪਾਬੰਦੀ ਤੋਂ ਬਾਅਦ ਸਿੱਕਾ ਨੇ ਦੁਨੀਆਂ ਭਰ ਵਿਚ ਇਸ ਫਿਲਮ ਦੀ ਰਿਲੀਜ਼ ਵਾਪਸ ਲੈ ਲਈ ਸੀ। ਉਨ੍ਹਾਂ ਕਿਹਾ ਕਿ ਇਸ ਫਿਲਮ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਉਨ੍ਹਾਂ ਸ਼੍ਰੋਮਣੀ ਕਮੇਟੀ ਨਾਲ ਵਿਚਾਰ ਚਰਚਾ ਕੀਤੀ ਸੀ ਤੇ ਉਸ ਨੂੰ ਕੁਝ ਜ਼ਰੂਰੀ ਤਰਮੀਮਾਂ ਕਰਨ ਦਾ ਸੁਝਾਅ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੇ ਫਿਲਮ ਨੂੰ ਪ੍ਰਮਾਣ ਪੱਤਰ ਦੇਣ ਲਈ ਮੁੜ ਸੀ.ਬੀ.ਐੱਫ.ਸੀ. ਕੋਲ ਪਹੁੰਚ ਕੀਤੀ ਸੀ। ਸੀ.ਬੀ.ਐੱਫ.ਸੀ. ਨੇ ਲੰਘੀ 28 ਮਾਰਚ, 2018 ਨੂੰ ਦੁਬਾਰਾ ਫਿਲਮ ਨੂੰ ਹਰੀ ਝੰਡੀ ਦੇ ਦਿੱਤੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 30 ਮਾਰਚ ਨੂੰ ਇਕ ਪੱਤਰ ਲਿਖ ਕੇ ਫਿਲਮ ਲਈ ਆਪਣੀ ਰਜ਼ਾਮੰਦੀ ਵਾਪਸ ਲੈਣ ਦੀ ਸੂਚਨਾ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article