PUNJABMAILUSA.COM

ਸੁਪਰੀਮ ਕੋਰਟ ਵੱਲੋਂ ਫ਼ਿਲਮ ‘ਪਦਮਾਵਤੀ’ ਵਿੱਚ ਕਥਿਤ ‘ਇਤਰਾਜ਼ਯੋਗ ਦ੍ਰਿਸ਼’ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਰੱਦ

ਸੁਪਰੀਮ ਕੋਰਟ ਵੱਲੋਂ ਫ਼ਿਲਮ ‘ਪਦਮਾਵਤੀ’ ਵਿੱਚ ਕਥਿਤ ‘ਇਤਰਾਜ਼ਯੋਗ ਦ੍ਰਿਸ਼’ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਰੱਦ

ਸੁਪਰੀਮ ਕੋਰਟ ਵੱਲੋਂ ਫ਼ਿਲਮ ‘ਪਦਮਾਵਤੀ’ ਵਿੱਚ ਕਥਿਤ ‘ਇਤਰਾਜ਼ਯੋਗ ਦ੍ਰਿਸ਼’ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਰੱਦ
November 20
21:27 2017

ਨਵੀਂ ਦਿੱਲੀ,20 ਨਵੰਬਰ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਬੌਲੀਵੁੱਡ ਫ਼ਿਲਮ ‘ਪਦਮਾਵਤੀ’ ਵਿੱਚ ਕਥਿਤ ‘ਇਤਰਾਜ਼ਯੋਗ ਦ੍ਰਿਸ਼’ ਹਟਾਉਣ ਦੀ ਮੰਗ ਕਰਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਇਸ ਮੌਕੇ ਅਜਿਹੀ ਅਪੀਲ ’ਤੇ ਗੌਰ ਕਰਨਾ ‘ਬੇਵਕਤੀ’ ਕਾਰਵਾਈ ਹੋਵੇਗੀ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਫ਼ਿਲਮ ਸਰਟੀਫਿਕੇਸ਼ਨ ਬਾਰੇ ਕੇਂਦਰੀ ਬੋਰਡ (ਸੀਬੀਐਫ਼ਸੀ) ਨੇ ਅਜੇ ਤਕ ਫ਼ਿਲਮ ਨੂੰ ਕੋਈ ਸਰਟੀਫਿਕੇਟ ਨਹੀਂ ਦਿੱਤਾ, ਲਿਹਾਜ਼ਾ ਸੁਪਰੀਮ ਕੋਰਟ ਕਿਸੇ ਸੰਵਿਧਾਨਕ ਸੰਸਥਾ ਨੂੰ ਉਸ ਦੇ ਫ਼ਰਜ਼ ਨਿਭਾਉਣ ਤੋਂ ਰੋਕਣ ਲਈ ਹਦਾਇਤਾਂ ਜਾਰੀ ਨਹੀਂ ਕਰ ਸਕਦੀ। ਬੈਂਚ ਵਿੱਚ ਜਸਟਿਸ ਏ.ਐਮ. ਖ਼ਾਨਵਿਲਕਰ ਤੇ ਡੀ.ਵਾਈ.ਚੰਦਰਚੂੜ ਵੀ ਸ਼ਾਮਲ ਸਨ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕਿਹਾ ਕਿ ਉਹ ‘ਪਦਮਾਵਤੀ’ ਵਿਵਾਦ ਕਰਕੇ ਬਣੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।
ਉਧਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਅੱਜ ਭੋਪਾਲ ’ਚ ਕਿਹਾ ਕਿ ਉਹ ਫ਼ਿਲਮ ‘ਪਦਮਾਵਤੀ’ ਨੂੰ ਮੱਧ ਪ੍ਰਦੇਸ਼ ’ਚ ਰਿਲੀਜ਼ ਨਹੀਂ ਹੋਣ ਦੇਣਗੇ। ਫ਼ਿਲਮ ਵਿੱਚ ਅਹਿਮ ਕਿਰਦਾਰ ਨਿਭਾ ਰਹੇ ਅਦਾਕਾਰ ਸ਼ਾਹਿਦ ਕਪੂਰ ਨੇ ਪਣਜੀ ਵਿੱਚ ਕਿਹਾ ਕਿ ਉਹ ਫ਼ਿਲਮ ਦੇ ਭਵਿੱਖ ਨੂੰ ਲੈ ਕੇ ਗੁੱਸਾ ਹੋਣ ਦੀ ਥਾਂ ਆਸਵੰਦ ਰਹਿਣਾ ਚਾਹੁੰਦਾ ਹੈ। ਹਰਿਆਣਾ ਭਾਜਪਾ ਨੇ ਬੌਲੀਵੁੱਡ ਅਦਾਕਾਰ ਦੀਪਿਕਾ ਪਾਦੂਕੋਨ ਤੇ ਫ਼ਿਲਮਸਾਜ਼ ਸੰਜੈ ਲੀਲਾ ਭੰਸਾਲੀ ਦੇ ਸਿਰ ਲਈ 10 ਕਰੋੜ ਰੁਪਏ ਦੇ ਇਨਾਮ ਦੀ ਪੇਸ਼ਕਸ਼ ਨਾਲ ਸਬੰਧਤ ਟਿੱਪਣੀ ਕਰਨ ਵਾਲੇ ਆਪਣੇ ਮੁੱਖ ਮੀਡੀਆ ਕੋਆਰਡੀਨੇਟਰ ਸੂਰਜ ਪਾਲ ਅਮੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਉਧਰ ਭਾਜਪਾ ਦੇ ਚਿਤੌੜਗੜ੍ਹ ਤੋਂ ਸੰਸਦ ਮੈਂਬਰ ਸੀ.ਪੀ.ਜੋਸ਼ੀ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਦਿਆਂ ਮੰਗ ਕੀਤੀ ਕਿ ‘ਪਦਮਾਵਤੀ’ ਨੂੰ ਮੇਅਰ ਦੀ ਸ਼ਾਹੀ ਪਰਿਵਾਰ ਤੇ ਇਤਿਹਾਸਕਾਰਾਂ ਦੀ ਪ੍ਰਵਾਨਗੀ ਤੋਂ ਬਿਨਾਂ ਰਿਲੀਜ਼ ਨਾ ਕੀਤਾ ਜਾਵੇ।
ਇਤਿਹਾਸ ਨਾਲ ਛੇੜ-ਛਾੜ ਦਾ ਕਿਸੇ ਨੂੰ ਹੱਕ ਨਹੀਂ : ਕੈਪਟਨ
ਫਿਲਮ ‘ਪਦਮਾਵਤੀ’ ਦੇ ਵਿਵਾਦ ਬਾਰੇ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਇਤਿਹਾਸ ਨਾਲ ਛੇੜਛਾੜ ਦਾ ਹੱਕ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਖ਼ੁਦ ਇਤਿਹਾਸ ਪੜ੍ਹਿਆ ਹੈ ਅਤੇ ਇੱਥੋਂ ਤੱਕ ਕਿ ਚਿਤੌੜ ਵੀ ਗਏ ਹਨ। ਉਨ੍ਹਾਂ ਕਿਹਾ ਕਿ ਸਿਨੇਮਾ ਦੇ ਲਾਇਸੈਂਸ ਨਾਲ ਕਿਸੇ ਨੂੰ ਇਤਿਹਾਸਕ ਤੱਥਾਂ ਨੂੰ ਤੋੜਨ-ਮਰੋੜਨ ਦਾ ਅਧਿਕਾਰ ਨਹੀਂ ਮਿਲ ਜਾਂਦਾ। ਤੱਥਾਂ ਨਾਲ ਛੇੜਛਾੜ ਨਾਲ ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ, ਰੋਸ ਜ਼ਾਹਰ ਕਰਨਾ ਉਨ੍ਹਾਂ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਜਮਹੂਰੀ ਢੰਗ ਨਾਲ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਜਾਇਜ਼ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article