PUNJABMAILUSA.COM

ਸੁਪਰੀਮ ਕੋਰਟ ਵੱਲੋਂ ਵੀਰਭੱਦਰ ਨੂੰ ਝਟਕਾ

ਸੁਪਰੀਮ ਕੋਰਟ ਵੱਲੋਂ ਵੀਰਭੱਦਰ ਨੂੰ ਝਟਕਾ

ਸੁਪਰੀਮ ਕੋਰਟ ਵੱਲੋਂ ਵੀਰਭੱਦਰ ਨੂੰ ਝਟਕਾ
November 06
03:35 2015

veer bhadar
ਨਵੀਂ ਦਿੱਲੀ, 5 ਨਵੰਬਰ (ਪੰਜਾਬ ਮੇਲ)- ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਵੀਰਵਾਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਤੋਂ ਦਿੱਲੀ ਹਾਈ ਕੋਰਟ ਟਰਾਂਸਫਰ ਕਰ ਦਿੱਤਾ। ਜਸਟਿਸ ਐਫਐਮਆਈ ਕਲੀਫੁੱਲਾ ਅਤੇ ਯੂਯੂ ਲਲਿਤ ਦੇ ਬੈਂਚ ਨੇ ਕਿਹਾ ਕਿ ਅਦਾਲਤ ਮਾਮਲੇ ਦੇ ਬਾਰੇ ‘ਚ ਕੋਈ ਰਾਏ ਜਾਹਿਰ ਨਹੀਂ ਕਰ ਰਹੀ, ਬਲਕਿ ਇਨਸਾਫ ਲਈ ਅਤੇ ਨਿਆਂਪਾਲਿਕਾ ਨੂੰ ਕਿਸੇ ਸ਼ਰਮਿੰਦਗੀ ਤੋਂ ਬਚਾਉਣ ਲਈ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਟਰਾਂਸਫਰ ਕਰ ਰਹੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਜੱਜ ਅਤੇ ਮਾਮਲੇ ‘ਚ ਸੀਬੀਆਈ ਵਕੀਲ ‘ਤੇ ਕਿਸੇ ਵੀ ਧਿਰ ਵਲੋਂ ਲਗਾਏ ਗਏ ਦੋਸ਼ਾਂ ਨੂੰ ਹਟਾਉਣ ਦਾ ਹੁਕਮ ਦਿੱਤਾ।
ਮੁੱਖ ਮੰਤਰੀ ਵਲੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਟਰਾਂਸਫਰ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਸ ਨਾਲ ਇਹ ਗਲਤ ਸੰਦੇਸ਼ ਜਾਏਗਾ ਕਿ ਸੂਬੇ ਦੀ ਹਾਈ ਕੋਰਟ ਇਸ ਮਾਮਲੇ ਦੀ ਸੁਣਵਾਈ ਲਾਇਕ ਨਹੀਂ ਹੈ। ਹਾਲਾਂਕਿ ਬੈਂਚ ਨੇ ਉਨ੍ਹਾਂ ਦੀ ਬੇਨਤੀ ਖਾਰਜ ਕਰ ਦਿੱਤੀ। ਬੈਂਚ ਨੇ ਕਿਹਾ ਕਿ ਉਹ ਮਾਮਲੇ ਦੇ ਕਿਸੇ ਪਹਿਲੂ ‘ਤੇ ਗੌਰ ਨਹੀਂ ਕਰੇਗੀ। ਉਹ ਨਿਆਇਕ ਹਿੱਤਾਂ ਨੂੰ ਦੇਖਦੇ ਹੋਏ ਆਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕਰਕੇ ਇਸਨੂੰ ਦਿੱਲੀ ਹਾਈ ਕੋਰਟ ਨੂੰ ਟਰਾਂਸਫਰ ਕਰ ਰਹੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕਰੋਟ ਨੇ ਵੀਰਭੱਦਰ ਅਤੇ ਹੋਰਨਾਂ ਤੋਂ ਸੀਬੀਆਈ ਦੀਆਂ ਉਨ੍ਹਾਂ ਦੋ ਪਟੀਸ਼ਨਾਂ ‘ਤੇ ਪ੍ਰਤੀਯਮ ਮੰਗਿਆ ਸੀ, ਜਿਨ੍ਹਾਂ ‘ਚ ਸੀਬੀਆਈ ਨੇ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਇਸ ਮਾਮਲੇ ‘ਚ ਗਿ੍ਰਫਤਾਰੀ ਤੋਂ ਸੁਰੱਖਿਆ ਅਤੇ ਹੋਰ ਰਾਹਤ ਦਿੱਤੇ ਜਾਣ ਦਾ ਵਿਰੋਧ ਕੀਤਾ ਸੀ।
ਹਾਲਾਂਕਿ ਬੈਚ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਇਕ ਅਕਤੂਬਰ ਵਾਲੇ ਹੁਕਮ ‘ਤੇ ਅੰਤਰਮ ਰੋਕ ਨਹੀਂ ਲਗਾਈ। ਇਸ ਵਿਚ ਸੀਬੀਆਈ ਨੂੰ ਵੀਰਭੱਦਰ ਅਤੇ ਉਨ੍ਹਾਂ ਦੀ ਪਤਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗਿ੍ਰਫਤਾਰ ਕਰਨ ਤੋਂ ਰੋਕਿਆ ਗਿਆ ਸੀ, ਪਰ ਮਾਮਲੇ ਦੀ ਜਾਂਚ ਅੱਗੇ ਵਧਾਉਣ ਦੀ ਇਜਾਜਤ ਦੇ ਦਿੱਤੀ ਸੀ। ਹਾਈ ਕੋਰਟ ਨੇ ਸੀਬੀਆਈ ਨੂੰ ਹੁਕਮ ਦਿੱਤਾ ਕਿ ਉਹ ਇਸ ਜੋੜੇ ਤੋਂ ਪੁੱਛਗਿੱਛ ਕਰਨ ਤੋਂ ਪਹਿਲਾਂ ਅਦਾਲਤ ਨੂੰ ਸੂਚਿਤ ਕੀਤਾ ਜਾਏ। ਸੀਬੀਆਈ ਨੇ ਸੁਪਰੀਮ ਕੋਰਟ ‘ਚ ਇਕ ਟਰਾਂਸਫਰ ਅਤੇ ਇਕ ਵਿਸ਼ੇਸ਼ ਛੁੱਟੀ ਦੀ ਪਟੀਸ਼ਨ ਲਗਾ ਕੇ ਸਿੰਘ ਦੇ ਖਿਲਾਫ ਚੱਲ ਰਹੇ ਮਾਮਲੇ ਨੂੰ ਹਿਮਾਚਲ ਪ੍ਰਦੇਸ਼ ਤੋਂ ਦਿੱਲੀ ਟਰਾਂਸਫਰ ਕਰਨ ਅਤੇ ਸੂਬੇ ਦੀ ਹਾਈ ਕੋਰਟ ਵਲੋਂ ਜਾਰੀ ਹੁਕਮ ਨੂੰ ਦਰਕਿਨਾਰ ਕਰਨ ਦੀ ਬੇਨਤੀ ਕੀਤੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article