PUNJABMAILUSA.COM

ਸੁਰੇਸ਼ ਕੁਮਾਰ ਵੱਲੋਂ ਮੁੱਖ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਮੁੜ ਸੰਭਾਲਣ ਤੋਂ ਨਾਂਹ

ਸੁਰੇਸ਼ ਕੁਮਾਰ ਵੱਲੋਂ ਮੁੱਖ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਮੁੜ ਸੰਭਾਲਣ ਤੋਂ ਨਾਂਹ

ਸੁਰੇਸ਼ ਕੁਮਾਰ ਵੱਲੋਂ ਮੁੱਖ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਮੁੜ ਸੰਭਾਲਣ ਤੋਂ ਨਾਂਹ
February 17
21:31 2018

ਚੰਡੀਗੜ੍ਹ, 17 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਮੁੜ ਸੰਭਾਲਣ ਤੋਂ ਸ੍ਰੀ ਸੁਰੇਸ਼ ਕੁਮਾਰ ਨੇ ਨਾਂਹ ਕਰ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਅੱਜ ਇਕ ਪੱਤਰ ਰਾਹੀਂ ਮੁੱਖ ਮੰਤਰੀ ਨੂੰ ਇਸ ਬਾਰੇ ਜਾਣੂ ਕਰਵਾਇਆ।
ਸਮਝਿਆ ਜਾਂਦਾ ਹੈ ਕਿ ਸੁਰੇਸ਼ ਕੁਮਾਰ ਨੇ ਇਸ ਦਿਸ਼ਾ ਵਿੱਚ ਕੋਈ ਕਦਮ ਚੁੱਕਣ ਤੋਂ ਪਹਿਲਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਅਪੀਲ ਦਾ ਆਖ਼ਰੀ ਫ਼ੈਸਲਾ ਉਡੀਕਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਲਿਖਿਆ ਹੈ: ‘‘…ਚੰਗਾ ਰਹੇਗਾ ਜੇ 15 ਜਨਵਰੀ ਨੂੰ ਇਕਹਿਰੇ ਬੈਂਚ ਵੱਲੋਂ ਜਾਰੀ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ’ਤੇ ਡਿਵੀਜ਼ਨ ਬੈਂਚ ਦੇ ਅੰਤਿਮ ਫ਼ੈਸਲੇ ਨੂੰ ਉਡੀਕ ਲਿਆ ਜਾਵੇ।’’ ਮੁੱਖ ਮੰਤਰੀ ਦਫਤਰ (ਸੀਐਮਓ) ਦੇ ਸੂਤਰਾਂ ਨੇ ਉਨ੍ਹਾਂ ਦਾ ਪੱਤਰ ਮਿਲੇ ਹੋਣ ਦੀ ‘ਟ੍ਰਿਬਿਊਨ’ ਕੋਲ ਪੁਸ਼ਟੀ ਕੀਤੀ ਹੈ।
ਗ਼ੌਰਤਲਬ ਹੈ ਕਿ ਮੁੱਖ ਪ੍ਰਮੁੱਖ ਸਕੱਤਰ ਵਜੋਂ ਨਿਯੁਕਤੀ ਰੱਦ ਹੋਣ ਦੇ ਸਮੇਂ ਤੋਂ ਹੀ ਸੁਰੇਸ਼ ਕੁਮਾਰ ਅਹੁਦਾ ਮੁੜ ਸੰਭਾਲਣ ਤੋਂ ਨਾਂਹ ਕਰਦੇ ਆ ਰਹੇ ਹਨ। ਫ਼ੈਸਲੇ ’ਤੇ ਸਟੇਅ ਮਿਲਣ ਤੋਂ ਬਾਅਦ ਕੈਪਟਨ ਦੋ ਵਾਰ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਜਾ ਚੁੱਕੇ ਹਨ। ਮੰਤਰੀ ਮੰਡਲ ਵੱਲੋਂ ਵੀ ਸੀਐਮਓ ਦੇ ਕੰਮ-ਕਾਜ ਦੀ ਬਿਹਤਰੀ ਲਈ ਉਨ੍ਹਾਂ ਦੇ ਅਹੁਦਾ ਸੰਭਾਲਣ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਕ ਈਮਾਨਦਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਸੁਰੇਸ਼ ਕੁਮਾਰ ਨਾ ਸਿਰਫ਼ ਸੀਐਮਓ, ਮੰਤਰੀਆਂ ਤੇ ਪਾਰਟੀ ਆਗੂਆਂ, ਸਗੋਂ ਸੀਐਮਓ ਤੇ ਕੇਂਦਰ ਸਰਕਾਰ ਦਰਮਿਆਨ ਵੀ ਵਧੀਆ ਕੜੀ ਦਾ ਕੰਮ ਕਰ ਰਹੇ ਸਨ।
ਦੂਜੇ ਪਾਸੇ ਸੁਰੇਸ਼ ਕੁਮਾਰ ‘ਕੁਝ ਲੋਕਾਂ ਵੱਲੋਂ ਆਪਣੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਦਿਵਾਉਣ ਦੀ ਸਾਜ਼ਿਸ਼ ਰਚੇ ਜਾਣ ਤੇ ਪੰਜਾਬ ਦੇ ਐਡਵੋਕੇਟ ਜਨਰਲ ਦੇ ਦਫ਼ਤਰ ਵੱਲੋਂ ਕੇਸ ਨੂੰ ਸਹੀ ਢੰਗ ਨਾਲ ਨਾ ਨਜਿੱਠੇ ਜਾਣ ਕਾਰਨ’ ਅਹੁਦਾ ਮੁੜ ਸੰਭਾਲਣ ਤੋਂ ਇਨਕਾਰੀ ਹਨ। ਗ਼ੌਰਤਲਬ ਹੈ ਕਿ ਉਨ੍ਹਾਂ ਦੀ ਨਿਯੁਕਤੀ ਨੂੰ ਹਾਈ ਕੋਰਟ ਦੇ ਇਕਹਿਰੇ ਬੈਂਚ ਨੇ ਬੀਤੀ 15 ਜਨਵਰੀ ਨੂੰ ਰੱਦ ਕਰ ਦਿੱਤਾ ਸੀ ਪਰ ਸਰਕਾਰ ਦੀ ਅਪੀਲ ’ਤੇ ਡਿਵੀਜ਼ਨ ਬੈਂਚ ਨੇ 14 ਫਰਵਰੀ ਨੂੰ ਫ਼ੈਸਲਾ ਰੋਕ ਦਿੱਤਾ ਸੀ। ਮਾਮਲੇ ਦੀ ਅਗਲੀ ਸੁਣਵਾਈ 17 ਅਪਰੈਲ ਨੂੰ ਹੋਣੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article