PUNJABMAILUSA.COM

ਸੁਰੱਖਿਆ ਏਜੰਸੀਆਂ ਨੂੰ ਵਿਦੇਸ਼ਾਂ ‘ਚ ਬੈਠੇ ਅੱਤਵਾਦੀਆਂ ‘ਤੇ ਹੈ ਪੰਜਾਬ ‘ਚ ਵਾਰਦਾਤਾਂ ਕਰਾਉਣ ਦਾ ਸ਼ੱਕ

ਸੁਰੱਖਿਆ ਏਜੰਸੀਆਂ ਨੂੰ ਵਿਦੇਸ਼ਾਂ ‘ਚ ਬੈਠੇ ਅੱਤਵਾਦੀਆਂ ‘ਤੇ ਹੈ ਪੰਜਾਬ ‘ਚ ਵਾਰਦਾਤਾਂ ਕਰਾਉਣ ਦਾ ਸ਼ੱਕ

ਸੁਰੱਖਿਆ ਏਜੰਸੀਆਂ ਨੂੰ ਵਿਦੇਸ਼ਾਂ ‘ਚ ਬੈਠੇ ਅੱਤਵਾਦੀਆਂ ‘ਤੇ ਹੈ ਪੰਜਾਬ ‘ਚ ਵਾਰਦਾਤਾਂ ਕਰਾਉਣ ਦਾ ਸ਼ੱਕ
July 23
11:52 2017

ਜਲੰਧਰ, 23 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ ਪਿਛਲੇ ਕੁਝ ਸਮੇਂ ਤੋਂ ਹੋ ਰਹੀਆਂ ਹੱਤਿਆਵਾਂ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਦੀਆਂ ਨਜ਼ਰਾਂ ਵਿਦੇਸ਼ਾਂ ‘ਚ ਬੈਠੇ ਅੱਤਵਾਦੀਆਂ ‘ਤੇ ਟਿਕੀਆਂ ਹਨ। ਸੂਬਾ ਪੁਲਿਸ ਨੂੰ ਕੇਂਦਰੀ ਇੰਟੈਲੀਜੈਂਸ ਏਜੰਸੀਆਂ ਤੋਂ ਇਸ ਸਬੰਧ ‘ਚ ਸੂਚਨਾਵਾਂ ਮਿਲ ਰਹੀਆਂ ਹਨ ਕਿ ਵਿਦੇਸ਼ ‘ਚ ਬੈਠੇ ਅੱਤਵਾਦੀ ਹੀ ਸੂਬੇ ‘ਚ ਵਾਰਦਾਤਾਂ ਕਰਵਾ ਰਹੇ ਹਨ। ਇਨ੍ਹਾਂ ‘ਚ ਬੈਲਜ਼ੀਅਮ ਅਤੇ ਜਰਮਨੀ ‘ਚ ਬੈਠੇ ਅੱਤਵਾਦੀ ਵੀ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਇੰਟੈਲੀਜੈਂਸ ਏਜੰਸੀਆਂ ਕੈਨੇਡਾ ਅਤੇ ਹੋਰ ਦੇਸ਼ਾਂ ‘ਚ ਬੈਠੇ ਅੱਤਵਾਦੀਆਂ ‘ਤੇ ਵੀ ਨਜ਼ਰ ਰੱਖ ਕੇ ਚੱਲ ਰਹੀਆਂ ਹਨ। ਅਧਿਕਾਰੀਆਂ ਦਾ ਮੰਨਣਾ ਹੈ ਕਿ ਅੱਤਵਾਦੀ ਸੰਗਠਨਾਂ ਦੇ ਸਲੀਪਰ ਸੈਲਸ ਦੀ ਭੂਮਿਕਾ ‘ਤੇ ਹੀ ਸੂਬਾ ਪੁਲਿਸ ਦੇ ਅਧਿਕਾਰੀ ਪੈਨੀ ਨਜ਼ਰ ਰੱਖੇ ਹੋਏ ਹਨ। ਸ਼ਾਇਦ ਵਿਦੇਸ਼ਾਂ ‘ਚ ਬੈਠੇ ਅੱਤਵਾਦੀਆਂ ਨੇ ਆਰ.ਐੱਸ.ਐੱਸ. ਨੇਤਾ ਜਗਦੀਸ਼ ਗਗਨੇਜਾ ਦੀ ਜਲੰਧਰ ‘ਚ ਅਤੇ ਇਸਾਈ ਪਾਦਰੀ ਦੀ ਲੁਧਿਆਣਾ ‘ਚ ਖੁਦ ਕਤਲ ਨਾ ਕੀਤਾ ਹੋਵੇ ਸਗੋਂ ਸਲੀਪਰ ਸੈਲਸ ਦੀ ਮੋਰਫਟ ਇਹ ਕਤਲ ਕਰਵਾਏ ਹੋਣ। ਜਰਮਨੀ ‘ਚ ਖਾਲਿਸਤਾਨੀ ਅੱਤਵਾਦੀ ਭਾਰੀ ਗਿਣਤੀ ‘ਚ ਮੌਜੂਦ ਹਨ। ਕੇਂਦਰ ਸਰਕਾਰ ਵੀ ਪਿਛਲੇ ਸਮੇਂ ‘ਚ ਕਈ ਵਾਰ ਜਰਮਨੀ ਦੀ ਸਰਕਾਰ ਨੂੰ ਖਾਲਿਸਤਾਨੀ ਅਤੇ ਵੱਖਵਾਦੀ ਤੱਤਾਂ ‘ਤੇ ਰੋਕ ਲਗਾਉਣ ਦੀ ਗੱਲ ਕਹਿ ਚੁੱਕੀ ਹੈ। ਵਿਦੇਸ਼ ਸਥਿਤ ਕਈ ਗੁਰਦੁਆਰਿਆਂ ‘ਚ ਕਈ ਵਾਰ ਅੱਤਵਾਦੀ ਆਪਣੇ ਹਥਿਆਰਾਂ ਦਾ ਖੁੱਲ੍ਹੇਆਮ ਪ੍ਰਦਰਸ਼ਨ ਕਰ ਚੁੱਕੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਚੁਣ-ਚੁਣ ਕੇ ਪ੍ਰਮੁੱਖ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੇ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੀ ਹੱਥ ਹੋਣ ਦਾ ਸ਼ੱਕ ਹੈ। ਅਜੇ ਤੱਕ ਪੁਲਿਸ ਨੂੰ ਕੋਈ ਪੁਖਤਾ ਸਬੂਤ ਨਹੀਂ ਮਿਲੇ ਹਨ ਪਰ ਫਿਰ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਲੁਧਿਆਣਾ ‘ਚ ਪਿਛਲੇ ਦਿਨੀਂ ਕੀਤੀ ਗਈ ਪਾਦਰੀ ਦੀ ਹੱਤਿਆ ਨੂੰ ਲੈ ਕੇ ਖੁਦ ਡੀ.ਜੀ.ਪੀ. ਸੁਰੇਸ਼ ਅਰੋੜਾ ਖੁਦ ਜਾਂਚ ‘ਤੇ ਨਜ਼ਰ ਰੱਖ ਰਹੇ ਹਨ। ਪੁਲਿਸ ਸੂਤਰਾਂ ਮੁਤਾਬਕ ਲੁਧਿਆਣਾ ‘ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਵੀ ਪੁਲਿਸ ਅਧਿਕਾਰੀਆਂ ਨੇ ਅਧਿਐਨ ਕੀਤਾ ਹੈ ਪਰ ਅਜੇ ਵੀ ਹੱਤਿਆ ਦੇ ਪਿੱਛੇ ਕਿਹੜੇ ਦੋਸ਼ੀਆਂ ਦਾ ਹੱਥ ਹੈ, ਉਸ ਦੇ ਬਾਰੇ ਜਾਣਕਾਰੀ ਹਾਸਲ ਕਰਨ ਦੀਆਂ ਕੋਸ਼ਿਸ਼ਾਂ ‘ਚ ਆਲਾ ਪੁਲਿਸ ਅਧਿਕਾਰੀ ਲੱਗੇ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਇਸ ਮਾਮਲੇ ‘ਚ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਕਤਲਾਂ ਬਾਰੇ ਠੋਸ ਸਬੂਤ ਨਹੀਂ ਮਿਲੇ ਹਨ। ਸੀ.ਸੀ.ਟੀ.ਵੀ. ਕੈਮਰਿਆਂ ‘ਚ ਵੀ ਉਨ੍ਹਾਂ ਦੀ ਪਛਾਣ ਨਹੀਂ ਆਈ ਹੈ। ਇਸ ਸੰਬੰਧ ‘ਚ ਡੀ.ਜੀ.ਪੀ. ਸੁਰੇਸ਼ ਅਰੋੜਾ ਦਾ ਵੀ ਮੰਨਣਾ ਹੈ ਕਿ ਇਨ੍ਹਾਂ ਹੱਤਿਆਰਿਆਂ ਦੇ ਪਿੱਛੇ ਵਿਦੇਸ਼ ਸਥਿਤ ਤਾਕਤਾਂ ਦਾ ਹੱਥ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article